couponatlas.

Гуру Грантх Сахиб (гурмукхи): Анг 121

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਨਾਮਿ ਰਤੇ ਵੀਚਾਰੀ; ਸਚੋ ਸਚੁ ਕਮਾਵਣਿਆ ॥੮॥੧੮॥੧੯॥ ਮਾਝ ਮਹਲਾ ੩ ॥ ਨਿਰਮਲ ਸਬਦੁ; ਨਿਰਮਲ ਹੈ ਬਾਣੀ ॥ ਨਿਰਮਲ ਜੋਤਿ; ਸਭ ਮਾਹਿ ਸਮਾਣੀ ॥ ਨਿਰਮਲ ਬਾਣੀ. ਹਰਿ ਸਾਲਾਹੀ; ਜਪਿ ਹਰਿ ਨਿਰਮਲੁ. ਮੈਲੁ ਗਵਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਸੁਖਦਾਤਾ ਮੰਨਿ ਵਸਾਵਣਿਆ ॥ ਹਰਿ ਨਿਰਮਲੁ. ਗੁਰ ਸਬਦਿ ਸਲਾਹੀ; ਸਬਦੋ ਸੁਣਿ. ਤਿਸਾ ਮਿਟਾਵਣਿਆ ॥੧॥ ਰਹਾਉ ॥ ਨਿਰਮਲ ਨਾਮੁ; ਵਸਿਆ ਮਨਿ ਆਏ ॥ ਮਨੁ ਤਨੁ ਨਿਰਮਲੁ; ਮਾਇਆ ਮੋਹੁ ਗਵਾਏ ॥ ਨਿਰਮਲ ਗੁਣ ਗਾਵੈ ਨਿਤ. ਸਾਚੇ ਕੇ; ਨਿਰਮਲ ਨਾਦੁ ਵਜਾਵਣਿਆ ॥੨॥ ਨਿਰਮਲ ਅੰਮ੍ਰਿਤੁ; ਗੁਰ ਤੇ ਪਾਇਆ ॥ ਵਿਚਹੁ ਆਪੁ ਮੁਆ; ਤਿਥੈ. ਮੋਹੁ ਨ ਮਾਇਆ ॥ ਨਿਰਮਲ ਗਿਆਨੁ ਧਿਆਨੁ ਅਤਿ ਨਿਰਮਲੁ; ਨਿਰਮਲ ਬਾਣੀ. ਮੰਨਿ ਵਸਾਵਣਿਆ ॥੩॥ ਜੋ ਨਿਰਮਲੁ ਸੇਵੇ; ਸੁ ਨਿਰਮਲੁ ਹੋਵੈ ॥ ਹਉਮੈ ਮੈਲੁ; ਗੁਰਸਬਦੇ ਧੋਵੈ ॥ ਨਿਰਮਲ ਵਾਜੈ. ਅਨਹਦ ਧੁਨਿ ਬਾਣੀ; ਦਰਿ ਸਚੈ. ਸੋਭਾ ਪਾਵਣਿਆ ॥੪॥ ਨਿਰਮਲ ਤੇ; ਸਭ ਨਿਰਮਲ ਹੋਵੈ ॥ ਨਿਰਮਲੁ ਮਨੂਆ; ਹਰਿ ਸਬਦਿ ਪਰੋਵੈ ॥ ਨਿਰਮਲ ਨਾਮਿ ਲਗੇ ਬਡਭਾਗੀ; ਨਿਰਮਲੁ ਨਾਮਿ ਸੁਹਾਵਣਿਆ ॥੫॥ ਸੋ ਨਿਰਮਲੁ; ਜੋ ਸਬਦੇ ਸੋਹੈ ॥ ਨਿਰਮਲ ਨਾਮਿ; ਮਨੁ ਤਨੁ ਮੋਹੈ ॥ ਸਚਿ ਨਾਮਿ. ਮਲੁ ਕਦੇ. ਨ ਲਾਗੈ; ਮੁਖੁ ਊਜਲੁ ਸਚੁ ਕਰਾਵਣਿਆ ॥੬॥ ਮਨੁ ਮੈਲਾ ਹੈ; ਦੂਜੈ ਭਾਇ ॥ ਮੈਲਾ ਚਉਕਾ; ਮੈਲੈ ਥਾਇ ॥ ਮੈਲਾ ਖਾਇ. ਫਿਰਿ ਮੈਲੁ ਵਧਾਏ; ਮਨਮੁਖ ਮੈਲੁ ਦੁਖੁ ਪਾਵਣਿਆ ॥੭॥ ਮੈਲੇ ਨਿਰਮਲ ਸਭਿ; ਹੁਕਮਿ ਸਬਾਏ ॥ ਸੇ ਨਿਰਮਲ; ਜੋ ਹਰਿ ਸਾਚੇ ਭਾਏ ॥ ਨਾਨਕ. ਨਾਮੁ ਵਸੈ ਮਨ ਅੰਤਰਿ; ਗੁਰਮੁਖਿ. ਮੈਲੁ ਚੁਕਾਵਣਿਆ ॥੮॥੧੯॥੨੦॥ ਮਾਝ ਮਹਲਾ ੩ ॥ ਗੋਵਿੰਦੁ ਊਜਲੁ; ਊਜਲ ਹੰਸਾ ॥ ਮਨੁ ਬਾਣੀ; ਨਿਰਮਲ ਮੇਰੀ ਮਨਸਾ ॥ ਮਨਿ ਊਜਲ ਸਦਾ ਮੁਖ ਸੋਹਹਿ; ਅਤਿ ਊਜਲ ਨਾਮੁ ਧਿਆਵਣਿਆ ॥੧॥ ਹਉ ਵਾਰੀ ਜੀਉ ਵਾਰੀ; ਗੋਬਿੰਦ ਗੁਣ ਗਾਵਣਿਆ ॥ ਗੋਬਿਦੁ ਗੋਬਿਦੁ ਕਹੈ ਦਿਨ ਰਾਤੀ; ਗੋਬਿਦ ਗੁਣ ਸਬਦਿ ਸੁਣਾਵਣਿਆ ॥੧॥ ਰਹਾਉ ॥ ਗੋਬਿਦੁ ਗਾਵਹਿ; ਸਹਜਿ ਸੁਭਾਏ ॥ ਗੁਰ ਕੈ ਭੈ ਊਜਲ; ਹਉਮੈ ਮਲੁ ਜਾਏ ॥ ਸਦਾ ਅਨੰਦਿ ਰਹਹਿ. ਭਗਤਿ ਕਰਹਿ ਦਿਨੁ ਰਾਤੀ; ਸੁਣਿ ਗੋਬਿਦ ਗੁਣ ਗਾਵਣਿਆ ॥੨॥ ਮਨੂਆ ਨਾਚੈ; ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ; ਮਨੈ ਮਨੁ ਮਿਲਾਏ ॥ ਸਚਾ ਤਾਲੁ ਪੂਰੇ ਮਾਇਆ ਮੋਹੁ ਚੁਕਾਏ; ਸਬਦੇ ਨਿਰਤਿ ਕਰਾਵਣਿਆ ॥੩॥ ਊਚਾ ਕੂਕੇ; ਤਨਹਿ ਪਛਾੜੇ ॥ ਮਾਇਆ ਮੋਹਿ; ਜੋਹਿਆ ਜਮਕਾਲੇ ॥
Источники и права