couponatlas.

Гуру Грантх Сахиб (гурмукхи): Анг 1212

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹੁ ਨਾਨਕ. ਦਰਸੁ ਪੇਖਿ ਸੁਖੁ ਪਾਇਆ; ਸਭ ਪੂਰਨ ਹੋਈ ਆਸਾ ॥੨॥੧੫॥੩੮॥ ਸਾਰਗ ਮਹਲਾ ੫ ॥ ਚਰਨਹ ਗੋਬਿੰਦ ਮਾਰਗੁ ਸੁਹਾਵਾ ॥ ਆਨ ਮਾਰਗ ਜੇਤਾ ਕਿਛੁ ਧਾਈਐ; ਤੇਤੋ ਹੀ ਦੁਖੁ ਹਾਵਾ ॥੧॥ ਰਹਾਉ ॥ ਨੇਤ੍ਰ ਪੁਨੀਤ ਭਏ ਦਰਸੁ ਪੇਖੇ; ਹਸਤ ਪੁਨੀਤ ਟਹਲਾਵਾ ॥ ਰਿਦਾ ਪੁਨੀਤ. ਰਿਦੈ ਹਰਿ ਬਸਿਓ; ਮਸਤ ਪੁਨੀਤ ਸੰਤ ਧੂਰਾਵਾ ॥੧॥ ਸਰਬ ਨਿਧਾਨ ਨਾਮਿ ਹਰਿ ਹਰਿ ਕੈ; ਜਿਸੁ ਕਰਮਿ ਲਿਖਿਆ. ਤਿਨਿ ਪਾਵਾ ॥ ਜਨ ਨਾਨਕ ਕਉ. ਗੁਰੁ ਪੂਰਾ ਭੇਟਿਓ; ਸੁਖਿ ਸਹਜੇ ਅਨਦ ਬਿਹਾਵਾ ॥੨॥੧੬॥੩੯॥ ਸਾਰਗ ਮਹਲਾ ੫ ॥ ਧਿਆਇਓ; ਅੰਤਿ ਬਾਰ ਨਾਮੁ ਸਖਾ ॥ ਜਹ ਮਾਤ ਪਿਤਾ ਸੁਤ ਭਾਈ. ਨ ਪਹੁਚੈ; ਤਹਾ ਤਹਾ ਤੂ ਰਖਾ ॥੧॥ ਰਹਾਉ ॥ ਅੰਧ ਕੂਪ ਗ੍ਰਿਹ ਮਹਿ. ਤਿਨਿ ਸਿਮਰਿਓ; ਜਿਸੁ ਮਸਤਕਿ ਲੇਖੁ ਲਿਖਾ ॥ ਖੂਲੑੇ ਬੰਧਨ. ਮੁਕਤਿ ਗੁਰਿ ਕੀਨੀ; ਸਭ ਤੂਹੈ ਤੁਹੀ ਦਿਖਾ ॥੧॥ ਅੰਮ੍ਰਿਤ ਨਾਮੁ ਪੀਆ. ਮਨੁ ਤ੍ਰਿਪਤਿਆ; ਆਘਾਏ. ਰਸਨ ਚਖਾ ॥ ਕਹੁ ਨਾਨਕ. ਸੁਖ ਸਹਜੁ ਮੈ ਪਾਇਆ; ਗੁਰਿ. ਲਾਹੀ ਸਗਲ ਤਿਖਾ ॥੨॥੧੭॥੪੦॥ ਸਾਰਗ ਮਹਲਾ ੫ ॥ ਗੁਰ ਮਿਲਿ; ਐਸੇ ਪ੍ਰਭੂ ਧਿਆਇਆ ॥ ਭਇਓ ਕ੍ਰਿਪਾਲੁ ਦਇਆਲੁ ਦੁਖ ਭੰਜਨੁ; ਲਗੈ ਨ. ਤਾਤੀ ਬਾਇਆ ॥੧॥ ਰਹਾਉ ॥ ਜੇਤੇ ਸਾਸ ਸਾਸ ਹਮ ਲੇਤੇ; ਤੇਤੇ ਹੀ ਗੁਣ ਗਾਇਆ ॥ ਨਿਮਖ. ਨ ਬਿਛੁਰੈ, ਘਰੀ. ਨ ਬਿਸਰੈ; ਸਦ ਸੰਗੇ ਜਤ ਜਾਇਆ ॥੧॥ ਹਉ ਬਲਿ ਬਲਿ ਬਲਿ ਬਲਿ ਚਰਨ ਕਮਲ ਕਉ; ਬਲਿ ਬਲਿ ਗੁਰ ਦਰਸਾਇਆ ॥ ਕਹੁ ਨਾਨਕ. ਕਾਹੂ ਪਰਵਾਹਾ; ਜਉ ਸੁਖ ਸਾਗਰੁ ਮੈ ਪਾਇਆ ॥੨॥੧੮॥੪੧॥ ਸਾਰਗ ਮਹਲਾ ੫ ॥ ਮੇਰੈ ਮਨਿ; ਸਬਦੁ ਲਗੋ ਗੁਰ ਮੀਠਾ ॥ ਖੁਲੑਿਓ ਕਰਮੁ. ਭਇਓ ਪਰਗਾਸਾ; ਘਟਿ ਘਟਿ ਹਰਿ ਹਰਿ ਡੀਠਾ ॥੧॥ ਰਹਾਉ ॥ ਪਾਰਬ੍ਰਹਮ ਆਜੋਨੀ ਸੰਭਉ; ਸਰਬ ਥਾਨ ਘਟ ਬੀਠਾ ॥ ਭਇਓ ਪਰਾਪਤਿ ਅੰਮ੍ਰਿਤ ਨਾਮਾ; ਬਲਿ ਬਲਿ ਪ੍ਰਭ ਚਰਣੀਠਾ ॥੧॥ ਸਤਸੰਗਤਿ ਕੀ ਰੇਣੁ ਮੁਖਿ ਲਾਗੀ; ਕੀਏ ਸਗਲ ਤੀਰਥ ਮਜਨੀਠਾ ॥ ਕਹੁ ਨਾਨਕ. ਰੰਗਿ ਚਲੂਲ ਭਏ ਹੈ; ਹਰਿ ਰੰਗੁ. ਨ ਲਹੈ ਮਜੀਠਾ ॥੨॥੧੯॥੪੨॥ ਸਾਰਗ ਮਹਲਾ ੫ ॥ ਹਰਿ ਹਰਿ ਨਾਮੁ ਦੀਓ; ਗੁਰਿ ਸਾਥੇ ॥ ਨਿਮਖ ਬਚਨੁ ਪ੍ਰਭ ਹੀਅਰੈ ਬਸਿਓ; ਸਗਲ ਭੂਖ ਮੇਰੀ ਲਾਥੇ ॥੧॥ ਰਹਾਉ ॥ ਕ੍ਰਿਪਾ ਨਿਧਾਨ ਗੁਣ ਨਾਇਕ ਠਾਕੁਰ; ਸੁਖ ਸਮੂਹ ਸਭ ਨਾਥੇ ॥ ਏਕ ਆਸ ਮੋਹਿ ਤੇਰੀ ਸੁਆਮੀ; ਅਉਰ ਦੁਤੀਆ ਆਸ ਬਿਰਾਥੇ ॥੧॥ ਨੈਣ ਤ੍ਰਿਪਤਾਸੇ. ਦੇਖਿ ਦਰਸਾਵਾ; ਗੁਰਿ ਕਰ ਧਾਰੇ. ਮੇਰੈ ਮਾਥੇ ॥
Источники и права