couponatlas.

Гуру Грантх Сахиб (гурмукхи): Анг 1217

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਨ ਸੰਤਨ ਜਾਨਿਆ, ਤੂ ਠਾਕੁਰ; ਤੇ ਆਏ ਪਰਵਾਨ ॥ ਜਨ ਕਾ ਸੰਗੁ. ਪਾਈਐ ਵਡਭਾਗੀ; ਨਾਨਕ ਸੰਤਨ ਕੈ ਕੁਰਬਾਨ ॥੨॥੪੧॥੬੪॥ ਸਾਰਗ ਮਹਲਾ ੫ ॥ ਕਰਹੁ ਗਤਿ. ਦਇਆਲ ਸੰਤਹੁ, ਮੋਰੀ ॥ ਤੁਮ ਸਮਰਥ ਕਾਰਨ ਕਰਨਾ; ਤੂਟੀ. ਤੁਮ ਹੀ ਜੋਰੀ ॥੧॥ ਰਹਾਉ ॥ ਜਨਮ ਜਨਮ ਕੇ, ਬਿਖਈ ਤੁਮ ਤਾਰੇ; ਸੁਮਤਿ ਸੰਗਿ ਤੁਮਾਰੈ ਪਾਈ ॥ ਅਨਿਕ ਜੋਨਿ ਭ੍ਰਮਤੇ, ਪ੍ਰਭ ਬਿਸਰਤ; ਸਾਸਿ ਸਾਸਿ ਹਰਿ ਗਾਈ ॥੧॥ ਜੋ ਜੋ ਸੰਗਿ ਮਿਲੇ ਸਾਧੂ ਕੈ; ਤੇ ਤੇ ਪਤਿਤ. ਪੁਨੀਤਾ ॥ ਕਹੁ ਨਾਨਕ ਜਾ ਕੇ ਵਡਭਾਗਾ; ਤਿਨਿ ਜਨਮੁ ਪਦਾਰਥੁ ਜੀਤਾ ॥੨॥੪੨॥੬੫॥ ਸਾਰਗ ਮਹਲਾ ੫ ॥ ਠਾਕੁਰ; ਬਿਨਤੀ ਕਰਨ ਜਨੁ ਆਇਓ ॥ ਸਰਬ ਸੂਖ ਆਨੰਦ ਸਹਜ ਰਸ; ਸੁਨਤ ਤੁਹਾਰੋ ਨਾਇਓ ॥੧॥ ਰਹਾਉ ॥ ਕ੍ਰਿਪਾ ਨਿਧਾਨ ਸੂਖ ਕੇ ਸਾਗਰ; ਜਸੁ ਸਭ ਮਹਿ ਜਾ ਕੋ ਛਾਇਓ ॥ ਸੰਤਸੰਗਿ ਰੰਗ ਤੁਮ ਕੀਏ; ਅਪਨਾ ਆਪੁ ਦ੍ਰਿਸਟਾਇਓ ॥੧॥ ਨੈਨਹੁ ਸੰਗਿ, ਸੰਤਨ ਕੀ ਸੇਵਾ; ਚਰਨ ਝਾਰੀ ਕੇਸਾਇਓ ॥ ਆਠ ਪਹਰ ਦਰਸਨੁ ਸੰਤਨ ਕਾ; ਸੁਖੁ ਨਾਨਕ ਇਹੁ ਪਾਇਓ ॥੨॥੪੩॥੬੬॥ ਸਾਰਗ ਮਹਲਾ ੫ ॥ ਜਾ ਕੀ; ਰਾਮ ਨਾਮ ਲਿਵ ਲਾਗੀ ॥ ਸਜਨੁ ਸੁਰਿਦਾ ਸੁਹੇਲਾ ਸਹਜੇ; ਸੋ ਕਹੀਐ ਬਡਭਾਗੀ ॥੧॥ ਰਹਾਉ ॥ ਰਹਿਤ ਬਿਕਾਰ ਅਲਪ ਮਾਇਆ ਤੇ; ਅਹੰਬੁਧਿ ਬਿਖੁ ਤਿਆਗੀ ॥ ਦਰਸ ਪਿਆਸ ਆਸ ਏਕਹਿ ਕੀ; ਟੇਕ ਹੀਐਂ ਪ੍ਰਿਅ ਪਾਗੀ ॥੧॥ ਅਚਿੰਤ ਸੋਇ ਜਾਗਨੁ ਉਠਿ ਬੈਸਨੁ; ਅਚਿੰਤ ਹਸਤ ਬੈਰਾਗੀ ॥ ਕਹੁ ਨਾਨਕ. ਜਿਨਿ ਜਗਤੁ ਠਗਾਨਾ; ਸੁ ਮਾਇਆ. ਹਰਿ ਜਨ ਠਾਗੀ ॥੨॥੪੪॥੬੭॥ ਸਾਰਗ ਮਹਲਾ ੫ ॥ ਅਬ ਜਨ ਊਪਰਿ; ਕੋ. ਨ ਪੁਕਾਰੈ ॥ ਪੂਕਾਰਨ ਕਉ. ਜੋ ਉਦਮੁ ਕਰਤਾ; ਗੁਰੁ ਪਰਮੇਸਰੁ. ਤਾ ਕਉ ਮਾਰੈ ॥੧॥ ਰਹਾਉ ॥ ਨਿਰਵੈਰੈ ਸੰਗਿ ਵੈਰੁ ਰਚਾਵੈ; ਹਰਿ ਦਰਗਹ. ਓਹੁ ਹਾਰੈ ॥ ਆਦਿ ਜੁਗਾਦਿ ਪ੍ਰਭ ਕੀ ਵਡਿਆਈ; ਜਨ ਕੀ ਪੈਜ ਸਵਾਰੈ ॥੧॥ ਨਿਰਭਉ ਭਏ ਸਗਲ ਭਉ ਮਿਟਿਆ; ਚਰਨ ਕਮਲ ਆਧਾਰੈ ॥ ਗੁਰ ਕੈ ਬਚਨਿ. ਜਪਿਓ ਨਾਉ ਨਾਨਕ; ਪ੍ਰਗਟ ਭਇਓ ਸੰਸਾਰੈ ॥੨॥੪੫॥੬੮॥ ਸਾਰਗ ਮਹਲਾ ੫ ॥ ਹਰਿ ਜਨ; ਛੋਡਿਆ ਸਗਲਾ ਆਪੁ ॥ ਜਿਉ ਜਾਨਹੁ. ਤਿਉ ਰਖਹੁ ਗੁਸਾਈ; ਪੇਖਿ ਜੀਵਾਂ ਪਰਤਾਪੁ ॥੧॥ ਰਹਾਉ ॥ ਗੁਰ ਉਪਦੇਸਿ. ਸਾਧ ਕੀ ਸੰਗਤਿ; ਬਿਨਸਿਓ ਸਗਲ ਸੰਤਾਪੁ ॥ ਮਿਤ੍ਰ ਸਤ੍ਰ ਪੇਖਿ, ਸਮਤੁ ਬੀਚਾਰਿਓ; ਸਗਲ ਸੰਭਾਖਨ ਜਾਪੁ ॥੧॥ ਤਪਤਿ ਬੁਝੀ. ਸੀਤਲ ਆਘਾਨੇ; ਸੁਨਿ ਅਨਹਦ ਬਿਸਮ ਭਏ ਬਿਸਮਾਦ ॥ ਅਨਦੁ ਭਇਆ ਨਾਨਕ ਮਨਿ ਸਾਚਾ; ਪੂਰਨ ਪੂਰੇ ਨਾਦ ॥੨॥੪੬॥੬੯॥
Источники и права