couponatlas.

Гуру Грантх Сахиб (гурмукхи): Анг 122

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਇਆ ਮੋਹੁ ਇਸੁ ਮਨਹਿ ਨਚਾਏ; ਅੰਤਰਿ ਕਪਟੁ ਦੁਖੁ ਪਾਵਣਿਆ ॥੪॥ ਗੁਰਮੁਖਿ ਭਗਤਿ; ਜਾ ਆਪਿ ਕਰਾਏ ॥ ਤਨੁ ਮਨੁ ਰਾਤਾ; ਸਹਜਿ ਸੁਭਾਏ ॥ ਬਾਣੀ ਵਜੈ. ਸਬਦਿ ਵਜਾਏ; ਗੁਰਮੁਖਿ ਭਗਤਿ ਥਾਇ ਪਾਵਣਿਆ ॥੫॥ ਬਹੁ ਤਾਲ ਪੂਰੇ; ਵਾਜੇ ਵਜਾਏ ॥ ਨਾ ਕੋ ਸੁਣੇ; ਨ ਮੰਨਿ ਵਸਾਏ ॥ ਮਾਇਆ ਕਾਰਣਿ ਪਿੜ ਬੰਧਿ ਨਾਚੈ; ਦੂਜੈ ਭਾਇ ਦੁਖੁ ਪਾਵਣਿਆ ॥੬॥ ਜਿਸੁ ਅੰਤਰਿ ਪ੍ਰੀਤਿ ਲਗੈ; ਸੋ ਮੁਕਤਾ ॥ ਇੰਦ੍ਰੀ ਵਸਿ; ਸਚ ਸੰਜਮਿ ਜੁਗਤਾ ॥ ਗੁਰ ਕੈ ਸਬਦਿ ਸਦਾ ਹਰਿ ਧਿਆਏ; ਏਹਾ ਭਗਤਿ ਹਰਿ ਭਾਵਣਿਆ ॥੭॥ ਗੁਰਮੁਖਿ ਭਗਤਿ; ਜੁਗ ਚਾਰੇ ਹੋਈ ॥ ਹੋਰਤੁ ਭਗਤਿ; ਨ ਪਾਏ ਕੋਈ ॥ ਨਾਨਕ. ਨਾਮੁ ਗੁਰ ਭਗਤੀ ਪਾਈਐ; ਗੁਰ ਚਰਣੀ ਚਿਤੁ ਲਾਵਣਿਆ ॥੮॥੨੦॥੨੧॥ ਮਾਝ ਮਹਲਾ ੩ ॥ ਸਚਾ ਸੇਵੀ; ਸਚੁ ਸਾਲਾਹੀ ॥ ਸਚੈ ਨਾਇ; ਦੁਖੁ ਕਬ ਹੀ ਨਾਹੀ ॥ ਸੁਖਦਾਤਾ ਸੇਵਨਿ ਸੁਖੁ ਪਾਇਨਿ; ਗੁਰਮਤਿ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਸੁਖ ਸਹਜਿ ਸਮਾਧਿ ਲਗਾਵਣਿਆ ॥ ਜੋ ਹਰਿ ਸੇਵਹਿ. ਸੇ ਸਦਾ ਸੋਹਹਿ; ਸੋਭਾ ਸੁਰਤਿ ਸੁਹਾਵਣਿਆ ॥੧॥ ਰਹਾਉ ॥ ਸਭੁ ਕੋ; ਤੇਰਾ ਭਗਤੁ ਕਹਾਏ ॥ ਸੇਈ ਭਗਤ; ਤੇਰੈ ਮਨਿ ਭਾਏ ॥ ਸਚੁ ਬਾਣੀ ਤੁਧੈ ਸਾਲਾਹਨਿ; ਰੰਗਿ ਰਾਤੇ ਭਗਤਿ ਕਰਾਵਣਿਆ ॥੨॥ ਸਭੁ ਕੋ; ਸਚੇ ਹਰਿ ਜੀਉ. ਤੇਰਾ ॥ ਗੁਰਮੁਖਿ ਮਿਲੈ; ਤਾ ਚੂਕੈ ਫੇਰਾ ॥ ਜਾ ਤੁਧੁ ਭਾਵੈ. ਤਾ ਨਾਇ ਰਚਾਵਹਿ; ਤੂੰ ਆਪੇ ਨਾਉ ਜਪਾਵਣਿਆ ॥੩॥ ਗੁਰਮਤੀ; ਹਰਿ ਮੰਨਿ ਵਸਾਇਆ ॥ ਹਰਖੁ ਸੋਗੁ; ਸਭੁ ਮੋਹੁ ਗਵਾਇਆ ॥ ਇਕਸੁ ਸਿਉ ਲਿਵ ਲਾਗੀ ਸਦ ਹੀ; ਹਰਿ ਨਾਮੁ ਮੰਨਿ ਵਸਾਵਣਿਆ ॥੪॥ ਭਗਤ ਰੰਗਿ ਰਾਤੇ; ਸਦਾ ਤੇਰੈ ਚਾਏ ॥ ਨਉ ਨਿਧਿ ਨਾਮੁ; ਵਸਿਆ ਮਨਿ ਆਏ ॥ ਪੂਰੈ ਭਾਗਿ ਸਤਿਗੁਰੁ ਪਾਇਆ; ਸਬਦੇ ਮੇਲਿ ਮਿਲਾਵਣਿਆ ॥੫॥ ਤੂੰ ਦਇਆਲੁ; ਸਦਾ ਸੁਖਦਾਤਾ ॥ ਤੂੰ ਆਪੇ ਮੇਲਿਹਿ; ਗੁਰਮੁਖਿ ਜਾਤਾ ॥ ਤੂੰ ਆਪੇ ਦੇਵਹਿ ਨਾਮੁ ਵਡਾਈ; ਨਾਮਿ ਰਤੇ ਸੁਖੁ ਪਾਵਣਿਆ ॥੬॥ ਸਦਾ ਸਦਾ ਸਾਚੇ; ਤੁਧੁ ਸਾਲਾਹੀ ॥ ਗੁਰਮੁਖਿ ਜਾਤਾ; ਦੂਜਾ ਕੋ ਨਾਹੀ ॥ ਏਕਸੁ ਸਿਉ ਮਨੁ ਰਹਿਆ ਸਮਾਏ; ਮਨਿ ਮੰਨਿਐ ਮਨਹਿ ਮਿਲਾਵਣਿਆ ॥੭॥ ਗੁਰਮੁਖਿ ਹੋਵੈ; ਸੋ ਸਾਲਾਹੇ ॥ ਸਾਚੇ ਠਾਕੁਰ ਵੇਪਰਵਾਹੇ ॥ ਨਾਨਕ. ਨਾਮੁ ਵਸੈ ਮਨ ਅੰਤਰਿ; ਗੁਰਸਬਦੀ ਹਰਿ ਮੇਲਾਵਣਿਆ ॥੮॥੨੧॥੨੨॥ ਮਾਝ ਮਹਲਾ ੩ ॥ ਤੇਰੇ ਭਗਤ ਸੋਹਹਿ; ਸਾਚੈ ਦਰਬਾਰੇ ॥ ਗੁਰ ਕੈ ਸਬਦਿ; ਨਾਮਿ ਸਵਾਰੇ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ; ਗੁਣ ਕਹਿ ਗੁਣੀ ਸਮਾਵਣਿਆ ॥੧॥
Источники и права