couponatlas.

Гуру Грантх Сахиб (гурмукхи): Анг 1221

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੋਧਤ ਸੋਧਤ ਤਤੁ ਬੀਚਾਰਿਓ; ਭਗਤਿ ਸਰੇਸਟ ਪੂਰੀ ॥ ਕਹੁ ਨਾਨਕ. ਇਕ ਰਾਮ ਨਾਮ ਬਿਨੁ; ਅਵਰ ਸਗਲ ਬਿਧਿ ਊਰੀ ॥੨॥੬੨॥੮੫॥ ਸਾਰਗ ਮਹਲਾ ੫ ॥ ਸਾਚੇ ਸਤਿਗੁਰੂ ਦਾਤਾਰਾ ॥ ਦਰਸਨੁ ਦੇਖਿ ਸਗਲ ਦੁਖ ਨਾਸਹਿ; ਚਰਨ ਕਮਲ ਬਲਿਹਾਰਾ ॥੧॥ ਰਹਾਉ ॥ ਸਤਿ ਪਰਮੇਸਰੁ ਸਤਿ ਸਾਧ ਜਨ; ਨਿਹਚਲੁ ਹਰਿ ਕਾ ਨਾਉ ॥ ਭਗਤਿ ਭਾਵਨੀ ਪਾਰਬ੍ਰਹਮ ਕੀ; ਅਬਿਨਾਸੀ ਗੁਣ ਗਾਉ ॥੧॥ ਅਗਮੁ ਅਗੋਚਰੁ ਮਿਤਿ. ਨਹੀ ਪਾਈਐ; ਸਗਲ ਘਟਾ ਆਧਾਰੁ ॥ ਨਾਨਕ. ਵਾਹੁ ਵਾਹੁ ਕਹੁ ਤਾ ਕਉ; ਜਾ ਕਾ. ਅੰਤੁ ਨ ਪਾਰੁ ॥੨॥੬੩॥੮੬॥ ਸਾਰਗ ਮਹਲਾ ੫ ॥ ਗੁਰ ਕੇ ਚਰਨ; ਬਸੇ ਮਨ ਮੇਰੈ ॥ ਪੂਰਿ ਰਹਿਓ ਠਾਕੁਰੁ ਸਭ ਥਾਈ; ਨਿਕਟਿ ਬਸੈ ਸਭ ਨੇਰੈ ॥੧॥ ਰਹਾਉ ॥ ਬੰਧਨ ਤੋਰਿ. ਰਾਮ ਲਿਵ ਲਾਈ; ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ; ਇਛਾ ਸਗਲ ਪੁਜਾਈ ॥੧॥ ਜਾ ਕਉ ਕ੍ਰਿਪਾ ਕਰਹੁ ਪ੍ਰਭ ਮੇਰੇ; ਸੋ ਹਰਿ ਕਾ ਜਸੁ ਗਾਵੈ ॥ ਆਠ ਪਹਰ ਗੋਬਿੰਦ ਗੁਨ ਗਾਵੈ; ਜਨੁ ਨਾਨਕੁ ਸਦ ਬਲਿ ਜਾਵੈ ॥੨॥੬੪॥੮੭॥ ਸਾਰਗ ਮਹਲਾ ੫ ॥ ਜੀਵਨੁ ਤਉ ਗਨੀਐ; ਹਰਿ ਪੇਖਾ ॥ ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ; ਫੋਰਿ ਭਰਮ ਕੀ ਰੇਖਾ ॥੧॥ ਰਹਾਉ ॥ ਕਹਤ ਸੁਨਤ ਕਿਛੁ ਸਾਂਤਿ, ਨ ਉਪਜਤ; ਬਿਨੁ ਬਿਸਾਸ ਕਿਆ ਸੇਖਾਂ ॥ ਪ੍ਰਭੂ ਤਿਆਗਿ, ਆਨ ਜੋ ਚਾਹਤ; ਤਾ ਕੈ ਮੁਖਿ ਲਾਗੈ ਕਾਲੇਖਾ ॥੧॥ ਜਾ ਕੈ ਰਾਸਿ ਸਰਬ ਸੁਖ ਸੁਆਮੀ; ਆਨ. ਨ ਮਾਨਤ ਭੇਖਾ ॥ ਨਾਨਕ ਦਰਸ ਮਗਨ ਮਨੁ ਮੋਹਿਓ; ਪੂਰਨ ਅਰਥ ਬਿਸੇਖਾ ॥੨॥੬੫॥੮੮॥ ਸਾਰਗ ਮਹਲਾ ੫ ॥ ਸਿਮਰਨ ਰਾਮ ਕੋ ਇਕੁ ਨਾਮ ॥ ਕਲਮਲ ਦਗਧ ਹੋਹਿ ਖਿਨ ਅੰਤਰਿ; ਕੋਟਿ ਦਾਨ ਇਸਨਾਨ ॥੧॥ ਰਹਾਉ ॥ ਆਨ ਜੰਜਾਰ ਬ੍ਰਿਥਾ ਸ੍ਰਮੁ ਘਾਲਤ; ਬਿਨੁ ਹਰਿ. ਫੋਕਟ ਗਿਆਨ ॥ ਜਨਮ ਮਰਨ ਸੰਕਟ ਤੇ ਛੂਟੈ; ਜਗਦੀਸ ਭਜਨ ਸੁਖ ਧਿਆਨ ॥੧॥ ਤੇਰੀ. ਸਰਨਿ ਪੂਰਨ ਸੁਖ ਸਾਗਰ; ਕਰਿ ਕਿਰਪਾ ਦੇਵਹੁ ਦਾਨ ॥ ਸਿਮਰਿ ਸਿਮਰਿ ਨਾਨਕ ਪ੍ਰਭ ਜੀਵੈ; ਬਿਨਸਿ ਜਾਇ ਅਭਿਮਾਨ ॥੨॥੬੬॥੮੯॥ ਸਾਰਗ ਮਹਲਾ ੫ ॥ ਧੂਰਤੁ ਸੋਈ; ਜਿ ਧੁਰ ਕਉ ਲਾਗੈ ॥ ਸੋਈ ਧੁਰੰਧਰੁ ਸੋਈ ਬਸੁੰਧਰੁ; ਹਰਿ ਏਕ ਪ੍ਰੇਮ ਰਸ ਪਾਗੈ ॥੧॥ ਰਹਾਉ ॥ ਬਲਬੰਚ ਕਰੈ, ਨ ਜਾਨੈ ਲਾਭੈ; ਸੋ ਧੂਰਤੁ ਨਹੀ. ਮੂੜੑਾ ॥ ਸੁਆਰਥੁ ਤਿਆਗਿ. ਅਸਾਰਥਿ ਰਚਿਓ; ਨਹ ਸਿਮਰੈ ਪ੍ਰਭੁ ਰੂੜਾ ॥੧॥ ਸੋਈ ਚਤੁਰੁ ਸਿਆਣਾ ਪੰਡਿਤੁ; ਸੋ ਸੂਰਾ ਸੋ ਦਾਨਾਂ ॥ ਸਾਧਸੰਗਿ ਜਿਨਿ ਹਰਿ ਹਰਿ ਜਪਿਓ; ਨਾਨਕ ਸੋ ਪਰਵਾਨਾ ॥੨॥੬੭॥੯੦॥
Источники и права