couponatlas.

Гуру Грантх Сахиб (гурмукхи): Анг 1223

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਜਨ ਮੀਤ ਸਖਾ ਹਰਿ ਮੇਰੈ; ਗੁਨ ਗੋੁਪਾਲ ਹਰਿ ਰਾਇਆ ॥ ਬਿਸਰਿ ਨ ਜਾਈ. ਨਿਮਖ ਹਿਰਦੈ ਤੇ; ਪੂਰੈ ਗੁਰੂ ਮਿਲਾਇਆ ॥੧॥ ਕਰਿ ਕਿਰਪਾ ਰਾਖੇ ਦਾਸ ਅਪਨੇ; ਜੀਅ ਜੰਤ ਵਸਿ ਜਾ ਕੈ ॥ ਏਕਾ ਲਿਵ ਪੂਰਨ ਪਰਮੇਸੁਰ; ਭਉ ਨਹੀ. ਨਾਨਕ ਤਾ ਕੈ ॥੨॥੭੩॥੯੬॥ ਸਾਰਗ ਮਹਲਾ ੫ ॥ ਜਾ ਕੈ; ਰਾਮ ਕੋ ਬਲੁ ਹੋਇ ॥ ਸਗਲ ਮਨੋਰਥ ਪੂਰਨ ਤਾਹੂ ਕੇ; ਦੂਖੁ. ਨ ਬਿਆਪੈ ਕੋਇ ॥੧॥ ਰਹਾਉ ॥ ਜੋ ਜਨੁ ਭਗਤੁ ਦਾਸੁ ਨਿਜੁ ਪ੍ਰਭ ਕਾ; ਸੁਣਿ ਜੀਵਾਂ ਤਿਸੁ ਸੋਇ ॥ ਉਦਮੁ ਕਰਉ. ਦਰਸਨੁ ਪੇਖਨ ਕੌ; ਕਰਮਿ ਪਰਾਪਤਿ ਹੋਇ ॥੧॥ ਗੁਰ ਪਰਸਾਦੀ ਦ੍ਰਿਸਟਿ ਨਿਹਾਰਉ; ਦੂਸਰ ਨਾਹੀ ਕੋਇ ॥ ਦਾਨੁ ਦੇਹਿ. ਨਾਨਕ ਅਪਨੇ ਕਉ; ਚਰਨ ਜੀਵਾਂ ਸੰਤ ਧੋਇ ॥੨॥੭੪॥੯੭॥ ਸਾਰਗ ਮਹਲਾ ੫ ॥ ਜੀਵਤੁ; ਰਾਮ ਕੇ ਗੁਣ ਗਾਇ ॥ ਕਰਹੁ ਕ੍ਰਿਪਾ ਗੋਪਾਲ ਬੀਠੁਲੇ; ਬਿਸਰਿ. ਨ ਕਬ ਹੀ ਜਾਇ ॥੧॥ ਰਹਾਉ ॥ ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ; ਆਨ. ਨ ਦੂਜੀ ਜਾਇ ॥ ਜਿਉ ਤੂ ਰਾਖਹਿ ਤਿਵ ਹੀ ਰਹਣਾ; ਤੁਮੑਰਾ ਪੈਨੑੈ ਖਾਇ ॥੧॥ ਸਾਧਸੰਗਤਿ ਕੈ ਬਲਿ ਬਲਿ ਜਾਈ; ਬਹੁੜਿ. ਨ ਜਨਮਾ ਧਾਇ ॥ ਨਾਨਕ ਦਾਸ ਤੇਰੀ ਸਰਣਾਈ; ਜਿਉ ਭਾਵੈ ਤਿਵੈ ਚਲਾਇ ॥੨॥੭੫॥੯੮॥ ਸਾਰਗ ਮਹਲਾ ੫ ॥ ਮਨ ਰੇ; ਨਾਮ ਕੋ ਸੁਖ ਸਾਰ ॥ ਆਨ ਕਾਮ ਬਿਕਾਰ ਮਾਇਆ; ਸਗਲ ਦੀਸਹਿ ਛਾਰ ॥੧॥ ਰਹਾਉ ॥ ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ; ਨਰਕ ਘੋਰ ਗੁਬਾਰ ॥ ਅਨਿਕ ਜੋਨੀ ਭ੍ਰਮਤ ਹਾਰਿਓ; ਭ੍ਰਮਤ ਬਾਰੰ ਬਾਰ ॥੧॥ ਪਤਿਤ. ਪਾਵਨ ਭਗਤਿ ਬਛਲ; ਦੀਨ ਕਿਰਪਾ ਧਾਰ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ; ਸਾਧਸੰਗਿ ਉਧਾਰ ॥੨॥੭੬॥੯੯॥ ਸਾਰਗ ਮਹਲਾ ੫ ॥ ਬਿਰਾਜਿਤ; ਰਾਮ ਕੋ ਪਰਤਾਪ ॥ ਆਧਿ ਬਿਆਧਿ ਉਪਾਧਿ ਸਭ ਨਾਸੀ; ਬਿਨਸੇ ਤੀਨੈ ਤਾਪ ॥੧॥ ਰਹਾਉ ॥ ਤ੍ਰਿਸਨਾ ਬੁਝੀ. ਪੂਰਨ ਸਭ ਆਸਾ; ਚੂਕੇ ਸੋਗ ਸੰਤਾਪ ॥ ਗੁਣ ਗਾਵਤ ਅਚੁਤ ਅਬਿਨਾਸੀ; ਮਨ ਤਨ ਆਤਮ ਧ੍ਰਾਪ ॥੧॥ ਕਾਮ ਕ੍ਰੋਧ ਲੋਭ ਮਦ ਮਤਸਰ; ਸਾਧੂ ਕੈ ਸੰਗਿ ਖਾਪ ॥ ਭਗਤਿ ਵਛਲ. ਭੈ ਕਾਟਨਹਾਰੇ; ਨਾਨਕ ਕੇ ਮਾਈ ਬਾਪ ॥੨॥੭੭॥੧੦੦॥ ਸਾਰਗ ਮਹਲਾ ੫ ॥ ਆਤੁਰੁ; ਨਾਮ ਬਿਨੁ ਸੰਸਾਰ ॥ ਤ੍ਰਿਪਤਿ. ਨ ਹੋਵਤ, ਕੂਕਰੀ ਆਸਾ; ਇਤੁ ਲਾਗੋ, ਬਿਖਿਆ ਛਾਰ ॥੧॥ ਰਹਾਉ ॥ ਪਾਇ ਠਗਉਰੀ ਆਪਿ ਭੁਲਾਇਓ; ਜਨਮਤ ਬਾਰੋ ਬਾਰ ॥ ਹਰਿ ਕਾ ਸਿਮਰਨੁ. ਨਿਮਖ, ਨ ਸਿਮਰਿਓ; ਜਮਕੰਕਰ ਕਰਤ ਖੁਆਰ ॥੧॥ ਹੋਹੁ ਕ੍ਰਿਪਾਲ ਦੀਨ ਦੁਖ ਭੰਜਨ; ਤੇਰਿਆ ਸੰਤਹ ਕੀ ਰਾਵਾਰ ॥
Источники и права