couponatlas.

Гуру Грантх Сахиб (гурмукхи): Анг 1226

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨਮੁ ਪਦਾਰਥੁ ਗੁਰਮੁਖਿ ਜੀਤਿਆ; ਬਹੁਰਿ. ਨ ਜੂਐ ਹਾਰਿ ॥੧॥ ਆਠ ਪਹਰ. ਪ੍ਰਭ ਕੇ ਗੁਣ ਗਾਵਹ; ਪੂਰਨ ਸਬਦਿ ਬੀਚਾਰਿ ॥ ਨਾਨਕ ਦਾਸਨਿ ਦਾਸੁ ਜਨੁ ਤੇਰਾ; ਪੁਨਹ ਪੁਨਹ ਨਮਸਕਾਰਿ ॥੨॥੮੯॥੧੧੨॥ ਸਾਰਗ ਮਹਲਾ ੫ ॥ ਪੋਥੀ; ਪਰਮੇਸਰ ਕਾ ਥਾਨੁ ॥ ਸਾਧਸੰਗਿ ਗਾਵਹਿ ਗੁਣ ਗੋਬਿੰਦ; ਪੂਰਨ ਬ੍ਰਹਮ ਗਿਆਨੁ ॥੧॥ ਰਹਾਉ ॥ ਸਾਧਿਕ ਸਿਧ ਸਗਲ ਮੁਨਿ ਲੋਚਹਿ; ਬਿਰਲੇ ਲਾਗੈ ਧਿਆਨੁ ॥ ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ; ਪੂਰਨ ਤਾ ਕੋ ਕਾਮੁ ॥੧॥ ਜਾ ਕੈ ਰਿਦੈ ਵਸੈ. ਭੈ ਭੰਜਨੁ; ਤਿਸੁ ਜਾਨੈ ਸਗਲ ਜਹਾਨੁ ॥ ਖਿਨੁ ਪਲੁ ਬਿਸਰੁ ਨਹੀ. ਮੇਰੇ ਕਰਤੇ; ਇਹੁ ਨਾਨਕੁ ਮਾਂਗੈ ਦਾਨੁ ॥੨॥੯੦॥੧੧੩॥ ਸਾਰਗ ਮਹਲਾ ੫ ॥ ਵੂਠਾ; ਸਰਬ ਥਾਈ ਮੇਹੁ ॥ ਅਨਦ ਮੰਗਲ ਗਾਉ ਹਰਿ ਜਸੁ; ਪੂਰਨ ਪ੍ਰਗਟਿਓ ਨੇਹੁ ॥੧॥ ਰਹਾਉ ॥ ਚਾਰਿ ਕੁੰਟ ਦਹ ਦਿਸਿ ਜਲ ਨਿਧਿ; ਊਨ ਥਾਉ ਨ ਕੇਹੁ ॥ ਕ੍ਰਿਪਾ ਨਿਧਿ ਗੋਬਿੰਦ ਪੂਰਨ; ਜੀਅ ਦਾਨੁ ਸਭ ਦੇਹੁ ॥੧॥ ਸਤਿ ਸਤਿ, ਹਰਿ ਸਤਿ ਸੁਆਮੀ; ਸਤਿ ਸਾਧਸੰਗੇਹੁ ॥ ਸਤਿ ਤੇ ਜਨ. ਜਿਨ ਪਰਤੀਤਿ ਉਪਜੀ; ਨਾਨਕ. ਨਹ ਭਰਮੇਹੁ ॥੨॥੯੧॥੧੧੪॥ ਸਾਰਗ ਮਹਲਾ ੫ ॥ ਗੋਬਿਦ ਜੀਉ; ਤੂ ਮੇਰੇ ਪ੍ਰਾਨ ਅਧਾਰ ॥ ਸਾਜਨ ਮੀਤ ਸਹਾਈ ਤੁਮ ਹੀ; ਤੂ ਮੇਰੋ ਪਰਵਾਰ ॥੧॥ ਰਹਾਉ ॥ ਕਰੁ ਮਸਤਕਿ ਧਾਰਿਓ ਮੇਰੈ ਮਾਥੈ; ਸਾਧਸੰਗਿ ਗੁਣ ਗਾਏ ॥ ਤੁਮਰੀ ਕ੍ਰਿਪਾ ਤੇ ਸਭ ਫਲ ਪਾਏ; ਰਸਕਿ ਰਾਮ ਨਾਮ ਧਿਆਏ ॥੧॥ ਅਬਿਚਲ ਨੀਵ ਧਰਾਈ ਸਤਿਗੁਰਿ; ਕਬਹੂ ਡੋਲਤ ਨਾਹੀ ॥ ਗੁਰ ਨਾਨਕ. ਜਬ ਭਏ ਦਇਆਰਾ; ਸਰਬ ਸੁਖਾ ਨਿਧਿ ਪਾਂਹੀ ॥੨॥੯੨॥੧੧੫॥ ਸਾਰਗ ਮਹਲਾ ੫ ॥ ਨਿਬਹੀ; ਨਾਮ ਕੀ ਸਚੁ ਖੇਪ ॥ ਲਾਭੁ ਹਰਿ ਗੁਣ ਗਾਇ, ਨਿਧਿ ਧਨੁ; ਬਿਖੈ ਮਾਹਿ ਅਲੇਪ ॥੧॥ ਰਹਾਉ ॥ ਜੀਅ ਜੰਤ ਸਗਲ ਸੰਤੋਖੇ; ਆਪਨਾ ਪ੍ਰਭੁ ਧਿਆਇ ॥ ਰਤਨ ਜਨਮੁ ਅਪਾਰ ਜੀਤਿਓ; ਬਹੁੜਿ ਜੋਨਿ. ਨ ਪਾਇ ॥੧॥ ਭਏ ਕ੍ਰਿਪਾਲ ਦਇਆਲ ਗੋਬਿਦ; ਭਇਆ ਸਾਧੂ ਸੰਗੁ ॥ ਹਰਿ ਚਰਨ ਰਾਸਿ ਨਾਨਕ ਪਾਈ; ਲਗਾ ਪ੍ਰਭ ਸਿਉ ਰੰਗੁ ॥੨॥੯੩॥੧੧੬॥ ਸਾਰਗ ਮਹਲਾ ੫ ॥ ਮਾਈ ਰੀ; ਪੇਖਿ ਰਹੀ ਬਿਸਮਾਦ ॥ ਅਨਹਦ ਧੁਨੀ. ਮੇਰਾ ਮਨੁ ਮੋਹਿਓ; ਅਚਰਜ ਤਾ ਕੇ ਸ੍ਵਾਦ ॥੧॥ ਰਹਾਉ ॥ ਮਾਤ ਪਿਤਾ ਬੰਧਪ ਹੈ ਸੋਈ; ਮਨਿ ਹਰਿ ਕੋ ਅਹਿਲਾਦ ॥ ਸਾਧਸੰਗਿ ਗਾਏ ਗੁਨ ਗੋਬਿੰਦ; ਬਿਨਸਿਓ ਸਭੁ ਪਰਮਾਦ ॥੧॥ ਡੋਰੀ ਲਪਟਿ ਰਹੀ ਚਰਨਹ ਸੰਗਿ; ਭ੍ਰਮ ਭੈ ਸਗਲੇ ਖਾਦ ॥ ਏਕੁ ਅਧਾਰੁ ਨਾਨਕ ਜਨ ਕੀਆ; ਬਹੁਰਿ. ਨ ਜੋਨਿ ਭ੍ਰਮਾਦ ॥੨॥੯੪॥੧੧੭॥
Источники и права