couponatlas.

Гуру Грантх Сахиб (гурмукхи): Анг 1228

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਿ ਕਿਰਪਾ ਲੀਨੇ ਕਰਿ ਅਪੁਨੇ; ਉਪਜੀ ਦਰਸ ਪਿਆਸ ॥ ਸੰਤਸੰਗਿ ਮਿਲਿ ਹਰਿ ਗੁਣ ਗਾਏ; ਬਿਨਸੀ ਦੁਤੀਆ ਆਸ ॥੧॥ ਮਹਾ ਉਦਿਆਨ ਅਟਵੀ ਤੇ ਕਾਢੇ; ਮਾਰਗੁ ਸੰਤ ਕਹਿਓ ॥ ਦੇਖਤ ਦਰਸੁ. ਪਾਪ ਸਭਿ ਨਾਸੇ; ਹਰਿ ਨਾਨਕ ਰਤਨੁ ਲਹਿਓ ॥੨॥੧੦੦॥੧੨੩॥ ਸਾਰਗ ਮਹਲਾ ੫ ॥ ਮਾਈ ਰੀ; ਅਰਿਓ ਪ੍ਰੇਮ ਕੀ ਖੋਰਿ ॥ ਦਰਸਨ ਰੁਚਿਤ ਪਿਆਸ ਮਨਿ ਸੁੰਦਰ; ਸਕਤ ਨ ਕੋਈ ਤੋਰਿ ॥੧॥ ਰਹਾਉ ॥ ਪ੍ਰਾਨ ਮਾਨ ਪਤਿ, ਪਿਤ ਸੁਤ ਬੰਧਪ; ਹਰਿ ਸਰਬਸੁ ਧਨ ਮੋਰ ॥ ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ; ਬਿਨੁ ਹਰਿ. ਜਾਨਤ ਹੋਰ ॥੧॥ ਭਇਓ ਕ੍ਰਿਪਾਲ ਦੀਨ ਦੁਖ ਭੰਜਨੁ; ਪਰਾ ਪੂਰਬਲਾ ਜੋਰ ॥ ਨਾਨਕ ਸਰਣਿ. ਕ੍ਰਿਪਾ ਨਿਧਿ ਸਾਗਰ; ਬਿਨਸਿਓ. ਆਨ ਨਿਹੋਰ ॥੨॥੧੦੧॥੧੨੪॥ ਸਾਰਗ ਮਹਲਾ ੫ ॥ ਨੀਕੀ; ਰਾਮ ਕੀ ਧੁਨਿ ਸੋਇ ॥ ਚਰਨ ਕਮਲ ਅਨੂਪ ਸੁਆਮੀ; ਜਪਤ ਸਾਧੂ ਹੋਇ ॥੧॥ ਰਹਾਉ ॥ ਚਿਤਵਤਾ ਗੋਪਾਲ ਦਰਸਨ; ਕਲਮਲਾ ਕਢੁ ਧੋਇ ॥ ਜਨਮ ਮਰਨ ਬਿਕਾਰ ਅੰਕੁਰ; ਹਰਿ. ਕਾਟਿ ਛਾਡੇ ਖੋਇ ॥੧॥ ਪਰਾ ਪੂਰਬਿ ਜਿਸਹਿ ਲਿਖਿਆ; ਬਿਰਲਾ ਪਾਏ ਕੋਇ ॥ ਰਵਣ ਗੁਣ ਗੋਪਾਲ ਕਰਤੇ; ਨਾਨਕਾ ਸਚੁ ਜੋਇ ॥੨॥੧੦੨॥੧੨੫॥ ਸਾਰਗ ਮਹਲਾ ੫ ॥ ਹਰਿ ਕੇ ਨਾਮ ਕੀ; ਮਤਿ ਸਾਰ ॥ ਹਰਿ ਬਿਸਾਰਿ. ਜੁ ਆਨ ਰਾਚਹਿ; ਮਿਥਨ ਸਭ ਬਿਸਥਾਰ ॥੧॥ ਰਹਾਉ ॥ ਸਾਧਸੰਗਮਿ ਭਜੁ ਸੁਆਮੀ; ਪਾਪ ਹੋਵਤ ਖਾਰ ॥ ਚਰਨਾਰਬਿੰਦ ਬਸਾਇ ਹਿਰਦੈ; ਬਹੁਰਿ. ਜਨਮ ਨ ਮਾਰ ॥੧॥ ਕਰਿ ਅਨੁਗ੍ਰਹ ਰਾਖਿ ਲੀਨੇ; ਏਕ ਨਾਮ ਅਧਾਰ ॥ ਦਿਨ ਰੈਨਿ ਸਿਮਰਤ ਸਦਾ ਨਾਨਕ; ਮੁਖ ਊਜਲ ਦਰਬਾਰਿ ॥੨॥੧੦੩॥੧੨੬॥ ਸਾਰਗ ਮਹਲਾ ੫ ॥ ਮਾਨੀ; ਤੂੰ ਰਾਮ ਕੈ ਦਰਿ ਮਾਨੀ ॥ ਸਾਧਸੰਗਿ ਮਿਲਿ. ਹਰਿ ਗੁਨ ਗਾਏ; ਬਿਨਸੀ ਸਭ ਅਭਿਮਾਨੀ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਅਪੁਨੀ ਕਰਿ ਲੀਨੀ; ਗੁਰਮੁਖਿ ਪੂਰ ਗਿਆਨੀ ॥ ਸਰਬ ਸੂਖ ਆਨੰਦ ਘਨੇਰੇ; ਠਾਕੁਰ ਦਰਸ ਧਿਆਨੀ ॥੧॥ ਨਿਕਟਿ ਵਰਤਨਿ, ਸਾ ਸਦਾ ਸੁਹਾਗਨਿ; ਦਹ ਦਿਸ ਸਾਈ ਜਾਨੀ ॥ ਪ੍ਰਿਅ ਰੰਗ, ਰੰਗਿ ਰਤੀ ਨਾਰਾਇਨ; ਨਾਨਕ. ਤਿਸੁ ਕੁਰਬਾਨੀ ॥੨॥੧੦੪॥੧੨੭॥ ਸਾਰਗ ਮਹਲਾ ੫ ॥ ਤੁਅ ਚਰਨ ਆਸਰੋ; ਈਸ ॥ ਤੁਮਹਿ ਪਛਾਨੂ, ਸਾਕੁ ਤੁਮਹਿ ਸੰਗਿ; ਰਾਖਨਹਾਰ ਤੁਮੈ ਜਗਦੀਸ ॥ ਰਹਾਉ ॥ ਤੂ ਹਮਰੋ. ਹਮ ਤੁਮਰੇ ਕਹੀਐ; ਇਤ ਉਤ ਤੁਮ ਹੀ ਰਾਖੇ ॥ ਤੂ ਬੇਅੰਤੁ ਅਪਰੰਪਰੁ ਸੁਆਮੀ; ਗੁਰ ਕਿਰਪਾ ਕੋਈ ਲਾਖੈ ॥੧॥ ਬਿਨੁ ਬਕਨੇ. ਬਿਨੁ ਕਹਨ ਕਹਾਵਨ; ਅੰਤਰਜਾਮੀ ਜਾਨੈ ॥ ਜਾ ਕਉ ਮੇਲਿ ਲਏ ਪ੍ਰਭੁ ਨਾਨਕੁ; ਸੇ ਜਨ ਦਰਗਹ ਮਾਨੇ ॥੨॥੧੦੫॥੧੨੮॥
Источники и права