couponatlas.

Гуру Грантх Сахиб (гурмукхи): Анг 123

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਉ ਵਾਰੀ ਜੀਉ ਵਾਰੀ; ਨਾਮੁ ਸੁਣਿ ਮੰਨਿ ਵਸਾਵਣਿਆ ॥ ਹਰਿ ਜੀਉ ਸਚਾ. ਊਚੋ ਊਚਾ; ਹਉਮੈ ਮਾਰਿ. ਮਿਲਾਵਣਿਆ ॥੧॥ ਰਹਾਉ ॥ ਹਰਿ ਜੀਉ ਸਾਚਾ; ਸਾਚੀ ਨਾਈ ॥ ਗੁਰ ਪਰਸਾਦੀ; ਕਿਸੈ ਮਿਲਾਈ ॥ ਗੁਰ ਸਬਦਿ ਮਿਲਹਿ. ਸੇ ਵਿਛੁੜਹਿ ਨਾਹੀ; ਸਹਜੇ ਸਚਿ ਸਮਾਵਣਿਆ ॥੨॥ ਤੁਝ ਤੇ ਬਾਹਰਿ; ਕਛੂ ਨ ਹੋਇ ॥ ਤੂੰ ਕਰਿ ਕਰਿ ਵੇਖਹਿ; ਜਾਣਹਿ ਸੋਇ ॥ ਆਪੇ ਕਰੇ ਕਰਾਏ ਕਰਤਾ; ਗੁਰਮਤਿ ਆਪਿ ਮਿਲਾਵਣਿਆ ॥੩॥ ਕਾਮਣਿ ਗੁਣਵੰਤੀ; ਹਰਿ ਪਾਏ ॥ ਭੈ ਭਾਇ; ਸੀਗਾਰੁ ਬਣਾਏ ॥ ਸਤਿਗੁਰੁ ਸੇਵਿ ਸਦਾ ਸੋਹਾਗਣਿ; ਸਚ ਉਪਦੇਸਿ ਸਮਾਵਣਿਆ ॥੪॥ ਸਬਦੁ ਵਿਸਾਰਨਿ; ਤਿਨਾ. ਠਉਰੁ ਨ ਠਾਉ ॥ ਭ੍ਰਮਿ ਭੂਲੇ; ਜਿਉ ਸੁੰਞੈ ਘਰਿ ਕਾਉ ॥ ਹਲਤੁ ਪਲਤੁ ਤਿਨੀ ਦੋਵੈ ਗਵਾਏ; ਦੁਖੇ ਦੁਖਿ ਵਿਹਾਵਣਿਆ ॥੫॥ ਲਿਖਦਿਆ ਲਿਖਦਿਆ; ਕਾਗਦ ਮਸੁ ਖੋਈ ॥ ਦੂਜੈ ਭਾਇ; ਸੁਖੁ ਪਾਏ ਨ ਕੋਈ ॥ ਕੂੜੁ ਲਿਖਹਿ ਤੈ ਕੂੜੁ ਕਮਾਵਹਿ; ਜਲਿ ਜਾਵਹਿ. ਕੂੜਿ ਚਿਤੁ ਲਾਵਣਿਆ ॥੬॥ ਗੁਰਮੁਖਿ; ਸਚੋ ਸਚੁ ਲਿਖਹਿ ਵੀਚਾਰੁ ॥ ਸੇ ਜਨ ਸਚੇ; ਪਾਵਹਿ ਮੋਖ ਦੁਆਰੁ ॥ ਸਚੁ ਕਾਗਦੁ ਕਲਮ ਮਸਵਾਣੀ; ਸਚੁ ਲਿਖਿ ਸਚਿ ਸਮਾਵਣਿਆ ॥੭॥ ਮੇਰਾ ਪ੍ਰਭੁ; ਅੰਤਰਿ ਬੈਠਾ ਵੇਖੈ ॥ ਗੁਰ ਪਰਸਾਦੀ ਮਿਲੈ; ਸੋਈ ਜਨੁ ਲੇਖੈ ॥ ਨਾਨਕ. ਨਾਮੁ ਮਿਲੈ ਵਡਿਆਈ; ਪੂਰੇ ਗੁਰ ਤੇ ਪਾਵਣਿਆ ॥੮॥੨੨॥੨੩॥ ਮਾਝ ਮਹਲਾ ੩ ॥ ਆਤਮ ਰਾਮ ਪਰਗਾਸੁ; ਗੁਰ ਤੇ ਹੋਵੈ ॥ ਹਉਮੈ ਮੈਲੁ ਲਾਗੀ; ਗੁਰਸਬਦੀ ਖੋਵੈ ॥ ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ; ਭਗਤਿ ਕਰੇ ਹਰਿ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਆਪਿ ਭਗਤਿ ਕਰਨਿ. ਅਵਰਾ ਭਗਤਿ ਕਰਾਵਣਿਆ ॥ ਤਿਨਾ ਭਗਤ ਜਨਾ ਕਉ. ਸਦ ਨਮਸਕਾਰੁ ਕੀਜੈ; ਜੋ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਆਪੇ ਕਰਤਾ ਕਾਰਣੁ ਕਰਾਏ ॥ ਜਿਤੁ ਭਾਵੈ; ਤਿਤੁ ਕਾਰੈ ਲਾਏ ॥ ਪੂਰੈ ਭਾਗਿ. ਗੁਰ ਸੇਵਾ ਹੋਵੈ; ਗੁਰ ਸੇਵਾ ਤੇ ਸੁਖੁ ਪਾਵਣਿਆ ॥੨॥ ਮਰਿ ਮਰਿ ਜੀਵੈ; ਤਾ ਕਿਛੁ ਪਾਏ ॥ ਗੁਰ ਪਰਸਾਦੀ; ਹਰਿ ਮੰਨਿ ਵਸਾਏ ॥ ਸਦਾ ਮੁਕਤੁ ਹਰਿ ਮੰਨਿ ਵਸਾਏ; ਸਹਜੇ ਸਹਜਿ ਸਮਾਵਣਿਆ ॥੩॥ ਬਹੁ ਕਰਮ ਕਮਾਵੈ; ਮੁਕਤਿ ਨ ਪਾਏ ॥ ਦੇਸੰਤਰੁ ਭਵੈ; ਦੂਜੈ ਭਾਇ ਖੁਆਏ ॥ ਬਿਰਥਾ ਜਨਮੁ ਗਵਾਇਆ ਕਪਟੀ; ਬਿਨੁ ਸਬਦੈ. ਦੁਖੁ ਪਾਵਣਿਆ ॥੪॥ ਧਾਵਤੁ ਰਾਖੈ; ਠਾਕਿ ਰਹਾਏ ॥ ਗੁਰ ਪਰਸਾਦੀ; ਪਰਮ ਪਦੁ ਪਾਏ ॥ ਸਤਿਗੁਰੁ ਆਪੇ ਮੇਲਿ ਮਿਲਾਏ; ਮਿਲਿ ਪ੍ਰੀਤਮ ਸੁਖੁ ਪਾਵਣਿਆ ॥੫॥
Источники и права