couponatlas.

Гуру Грантх Сахиб (гурмукхи): Анг 1239

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਹਲਾ ੨ ॥ ਕੀਤਾ. ਕਿਆ ਸਾਲਾਹੀਐ; ਕਰੇ ਸੋਇ ਸਾਲਾਹਿ ॥ ਨਾਨਕ. ਏਕੀ ਬਾਹਰਾ; ਦੂਜਾ ਦਾਤਾ ਨਾਹਿ ॥ ਕਰਤਾ ਸੋ ਸਾਲਾਹੀਐ; ਜਿਨਿ ਕੀਤਾ ਆਕਾਰੁ ॥ ਦਾਤਾ ਸੋ ਸਾਲਾਹੀਐ; ਜਿ ਸਭਸੈ ਦੇ ਆਧਾਰੁ ॥ ਨਾਨਕ ਆਪਿ ਸਦੀਵ ਹੈ; ਪੂਰਾ ਜਿਸੁ ਭੰਡਾਰੁ ॥ ਵਡਾ ਕਰਿ ਸਾਲਾਹੀਐ; ਅੰਤੁ ਨ ਪਾਰਾਵਾਰੁ ॥੨॥ ਪਉੜੀ ॥ ਹਰਿ ਕਾ ਨਾਮੁ ਨਿਧਾਨੁ ਹੈ; ਸੇਵਿਐ ਸੁਖੁ ਪਾਈ ॥ ਨਾਮੁ ਨਿਰੰਜਨੁ ਉਚਰਾਂ; ਪਤਿ ਸਿਉ ਘਰਿ ਜਾਂਈ ॥ ਗੁਰਮੁਖਿ ਬਾਣੀ ਨਾਮੁ ਹੈ; ਨਾਮੁ ਰਿਦੈ ਵਸਾਈ ॥ ਮਤਿ ਪੰਖੇਰੂ ਵਸਿ ਹੋਇ; ਸਤਿਗੁਰੂ ਧਿਆਈਁ ॥ ਨਾਨਕ ਆਪਿ ਦਇਆਲੁ ਹੋਇ; ਨਾਮੇ ਲਿਵ ਲਾਈ ॥੪॥ ਸਲੋਕ ਮਹਲਾ ੨ ॥ ਤਿਸੁ ਸਿਉ ਕੈਸਾ ਬੋਲਣਾ; ਜਿ ਆਪੇ ਜਾਣੈ ਜਾਣੁ ॥ ਚੀਰੀ ਜਾ ਕੀ. ਨਾ ਫਿਰੈ; ਸਾਹਿਬੁ ਸੋ ਪਰਵਾਣੁ ॥ ਚੀਰੀ ਜਿਸ ਕੀ ਚਲਣਾ; ਮੀਰ ਮਲਕ ਸਲਾਰ ॥ ਜੋ ਤਿਸੁ ਭਾਵੈ ਨਾਨਕਾ; ਸਾਈ ਭਲੀ ਕਾਰ ॥ ਜਿਨੑਾ ਚੀਰੀ ਚਲਣਾ; ਹਥਿ ਤਿਨੑਾ ਕਿਛੁ ਨਾਹਿ ॥ ਸਾਹਿਬ ਕਾ ਫੁਰਮਾਣੁ ਹੋਇ; ਉਠੀ ਕਰਲੈ ਪਾਹਿ ॥ ਜੇਹਾ ਚੀਰੀ ਲਿਖਿਆ; ਤੇਹਾ ਹੁਕਮੁ ਕਮਾਹਿ ॥ ਘਲੇ ਆਵਹਿ ਨਾਨਕਾ; ਸਦੇ ਉਠੀ ਜਾਹਿ ॥੧॥ ਮਹਲਾ ੨ ॥ ਸਿਫਤਿ ਜਿਨਾ ਕਉ ਬਖਸੀਐ; ਸੇਈ ਪੋਤੇਦਾਰ ॥ ਕੁੰਜੀ ਜਿਨ ਕਉ ਦਿਤੀਆ; ਤਿਨੑਾ ਮਿਲੇ ਭੰਡਾਰ ॥ ਜਹ ਭੰਡਾਰੀ ਹੂ ਗੁਣ ਨਿਕਲਹਿ; ਤੇ ਕੀਅਹਿ ਪਰਵਾਣੁ ॥ ਨਦਰਿ ਤਿਨੑਾ ਕਉ ਨਾਨਕਾ; ਨਾਮੁ ਜਿਨੑਾ ਨੀਸਾਣੁ ॥੨॥ ਪਉੜੀ ॥ ਨਾਮੁ ਨਿਰੰਜਨੁ ਨਿਰਮਲਾ; ਸੁਣਿਐ ਸੁਖੁ ਹੋਈ ॥ ਸੁਣਿ ਸੁਣਿ ਮੰਨਿ ਵਸਾਈਐ; ਬੂਝੈ ਜਨੁ ਕੋਈ ॥ ਬਹਦਿਆ ਉਠਦਿਆ. ਨ ਵਿਸਰੈ; ਸਾਚਾ ਸਚੁ ਸੋਈ ॥ ਭਗਤਾ ਕਉ ਨਾਮ ਅਧਾਰੁ ਹੈ; ਨਾਮੇ ਸੁਖੁ ਹੋਈ ॥ ਨਾਨਕ ਮਨਿ ਤਨਿ ਰਵਿ ਰਹਿਆ; ਗੁਰਮੁਖਿ ਹਰਿ ਸੋਈ ॥੫॥ ਸਲੋਕ ਮਹਲਾ ੧ ॥ ਨਾਨਕ ਤੁਲੀਅਹਿ ਤੋਲ; ਜੇ ਜੀਉ ਪਿਛੈ ਪਾਈਐ ॥ ਇਕਸੁ. ਨ ਪੁਜਹਿ ਬੋਲ; ਜੇ ਪੂਰੇ ਪੂਰਾ ਕਰਿ ਮਿਲੈ ॥ ਵਡਾ ਆਖਣੁ; ਭਾਰਾ ਤੋਲੁ ॥ ਹੋਰ ਹਉਲੀ ਮਤੀ; ਹਉਲੇ ਬੋਲ ॥ ਧਰਤੀ ਪਾਣੀ; ਪਰਬਤ ਭਾਰੁ ॥ ਕਿਉ ਕੰਡੈ ਤੋਲੈ ਸੁਨਿਆਰੁ ॥ ਤੋਲਾ ਮਾਸਾ; ਰਤਕ ਪਾਇ ॥ ਨਾਨਕ; ਪੁਛਿਆ ਦੇਇ ਪੁਜਾਇ ॥ ਮੂਰਖ ਅੰਧਿਆ; ਅੰਧੀ ਧਾਤੁ ॥ ਕਹਿ ਕਹਿ ਕਹਣੁ; ਕਹਾਇਨਿ ਆਪੁ ॥੧॥ ਮਹਲਾ ੧ ॥ ਆਖਣਿ ਅਉਖਾ ਸੁਨਣਿ ਅਉਖਾ; ਆਖਿ ਨ ਜਾਪੀ ਆਖਿ ॥ ਇਕਿ ਆਖਿ ਆਖਹਿ, ਸਬਦੁ ਭਾਖਹਿ; ਅਰਧ ਉਰਧ ਦਿਨੁ ਰਾਤਿ ॥ ਜੇ ਕਿਹੁ ਹੋਇ. ਤ ਕਿਹੁ ਦਿਸੈ; ਜਾਪੈ ਰੂਪੁ ਨ ਜਾਤਿ ॥ ਸਭਿ ਕਾਰਣ ਕਰਤਾ ਕਰੇ; ਘਟ ਅਉਘਟ, ਘਟ ਥਾਪਿ ॥
Источники и права