couponatlas.

Гуру Грантх Сахиб (гурмукхи): Анг 1243

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਲਿਖਿਆ ਹੋਵੈ ਨਾਨਕਾ; ਕਰਤਾ ਕਰੇ ਸੁ ਹੋਇ ॥੧॥ ਮਃ ੧ ॥ ਰੰਨਾ ਹੋਈਆ ਬੋਧੀਆ; ਪੁਰਸ ਹੋਏ ਸਈਆਦ ॥ ਸੀਲੁ ਸੰਜਮੁ ਸੁਚ ਭੰਨੀ; ਖਾਣਾ, ਖਾਜੁ ਅਹਾਜੁ ॥ ਸਰਮੁ ਗਇਆ ਘਰਿ ਆਪਣੈ; ਪਤਿ ਉਠਿ ਚਲੀ ਨਾਲਿ ॥ ਨਾਨਕ. ਸਚਾ ਏਕੁ ਹੈ; ਅਉਰੁ. ਨ ਸਚਾ ਭਾਲਿ ॥੨॥ ਪਉੜੀ ॥ ਬਾਹਰਿ ਭਸਮ ਲੇਪਨ ਕਰੇ; ਅੰਤਰਿ ਗੁਬਾਰੀ ॥ ਖਿੰਥਾ ਝੋਲੀ ਬਹੁ ਭੇਖ ਕਰੇ; ਦੁਰਮਤਿ ਅਹੰਕਾਰੀ ॥ ਸਾਹਿਬ ਸਬਦੁ. ਨ ਊਚਰੈ; ਮਾਇਆ ਮੋਹ ਪਸਾਰੀ ॥ ਅੰਤਰਿ ਲਾਲਚੁ ਭਰਮੁ ਹੈ; ਭਰਮੈ ਗਾਵਾਰੀ ॥ ਨਾਨਕ. ਨਾਮੁ, ਨ ਚੇਤਈ; ਜੂਐ ਬਾਜੀ ਹਾਰੀ ॥੧੪॥ ਸਲੋਕ ਮਃ ੧ ॥ ਲਖ ਸਿਉ ਪ੍ਰੀਤਿ ਹੋਵੈ. ਲਖ ਜੀਵਣੁ; ਕਿਆ ਖੁਸੀਆ ਕਿਆ ਚਾਉ ॥ ਵਿਛੁੜਿਆ ਵਿਸੁ ਹੋਇ ਵਿਛੋੜਾ; ਏਕ ਘੜੀ ਮਹਿ ਜਾਇ ॥ ਜੇ ਸਉ ਵਰ੍ਹਿਆ ਮਿਠਾ ਖਾਜੈ; ਭੀ ਫਿਰਿ ਕਉੜਾ ਖਾਇ ॥ ਮਿਠਾ ਖਾਧਾ ਚਿਤਿ. ਨ ਆਵੈ; ਕਉੜਤਣੁ ਧਾਇ ਜਾਇ ॥ ਮਿਠਾ ਕਉੜਾ; ਦੋਵੈ ਰੋਗ ॥ ਨਾਨਕ; ਅੰਤਿ ਵਿਗੁਤੇ ਭੋਗ ॥ ਝਖਿ ਝਖਿ ਝਖਣਾ; ਝਗੜਾ ਝਾਖ ॥ ਝਖਿ ਝਖਿ ਜਾਹਿ; ਝਖਹਿ ਤਿਨੑ ਪਾਸਿ ॥੧॥ ਮਃ ੧ ॥ ਕਾਪੜੁ ਕਾਠੁ; ਰੰਗਾਇਆ ਰਾਂਗਿ ॥ ਘਰ ਗਚ ਕੀਤੇ; ਬਾਗੇ ਬਾਗ ॥ ਸਾਦ ਸਹਜ ਕਰਿ; ਮਨੁ ਖੇਲਾਇਆ ॥ ਤੈ. ਸਹ ਪਾਸਹੁ; ਕਹਣੁ ਕਹਾਇਆ ॥ ਮਿਠਾ ਕਰਿ ਕੈ; ਕਉੜਾ ਖਾਇਆ ॥ ਤਿਨਿ ਕਉੜੈ; ਤਨਿ ਰੋਗੁ ਜਮਾਇਆ ॥ ਜੇ ਫਿਰਿ ਮਿਠਾ; ਪੇੜੈ ਪਾਇ ॥ ਤਉ ਕਉੜਤਣੁ; ਚੂਕਸਿ ਮਾਇ ॥ ਨਾਨਕ; ਗੁਰਮੁਖਿ ਪਾਵੈ ਸੋਇ ॥ ਜਿਸ ਨੋ; ਪ੍ਰਾਪਤਿ ਲਿਖਿਆ ਹੋਇ ॥੨॥ ਪਉੜੀ ॥ ਜਿਨ ਕੈ ਹਿਰਦੈ. ਮੈਲੁ ਕਪਟੁ ਹੈ; ਬਾਹਰੁ ਧੋਵਾਇਆ ॥ ਕੂੜੁ ਕਪਟੁ ਕਮਾਵਦੇ; ਕੂੜੁ ਪਰਗਟੀ ਆਇਆ ॥ ਅੰਦਰਿ ਹੋਇ ਸੁ ਨਿਕਲੈ; ਨਹ ਛਪੈ. ਛਪਾਇਆ ॥ ਕੂੜੈ ਲਾਲਚਿ ਲਗਿਆ; ਫਿਰਿ ਜੂਨੀ ਪਾਇਆ ॥ ਨਾਨਕ. ਜੋ ਬੀਜੈ ਸੋ ਖਾਵਣਾ; ਕਰਤੈ ਲਿਖਿ ਪਾਇਆ ॥੧੫॥ ਸਲੋਕ ਮਃ ੨ ॥ ਕਥਾ ਕਹਾਣੀ. ਬੇਦਂ‍ੀ ਆਣੀ; ਪਾਪੁ ਪੁੰਨੁ ਬੀਚਾਰੁ ॥ ਦੇ ਦੇ ਲੈਣਾ. ਲੈ ਲੈ ਦੇਣਾ; ਨਰਕਿ ਸੁਰਗਿ ਅਵਤਾਰ ॥ ਉਤਮ ਮਧਿਮ ਜਾਤੀਂ ਜਿਨਸੀ; ਭਰਮਿ ਭਵੈ ਸੰਸਾਰੁ ॥ ਅੰਮ੍ਰਿਤ ਬਾਣੀ. ਤਤੁ ਵਖਾਣੀ; ਗਿਆਨ ਧਿਆਨ ਵਿਚਿ ਆਈ ॥ ਗੁਰਮੁਖਿ ਆਖੀ. ਗੁਰਮੁਖਿ ਜਾਤੀ; ਸੁਰਤਂ‍ੀ ਕਰਮਿ ਧਿਆਈ ॥ ਹੁਕਮੁ ਸਾਜਿ. ਹੁਕਮੈ ਵਿਚਿ ਰਖੈ; ਹੁਕਮੈ ਅੰਦਰਿ ਵੇਖੈ ॥ ਨਾਨਕ. ਅਗਹੁ ਹਉਮੈ ਤੁਟੈ; ਤਾਂ ਕੋ ਲਿਖੀਐ ਲੇਖੈ ॥੧॥ ਮਃ ੧ ॥ ਬੇਦੁ ਪੁਕਾਰੇ ਪੁੰਨੁ ਪਾਪੁ; ਸੁਰਗ ਨਰਕ ਕਾ ਬੀਉ ॥ ਜੋ ਬੀਜੈ ਸੋ ਉਗਵੈ; ਖਾਂਦਾ ਜਾਣੈ ਜੀਉ ॥ ਗਿਆਨੁ ਸਲਾਹੇ ਵਡਾ ਕਰਿ; ਸਚੋ ਸਚਾ ਨਾਉ ॥ ਸਚੁ ਬੀਜੈ. ਸਚੁ ਉਗਵੈ; ਦਰਗਹ ਪਾਈਐ ਥਾਉ ॥
Источники и права