couponatlas.

Гуру Грантх Сахиб (гурмукхи): Анг 1248

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਾਪ ਬਿਕਾਰ ਮਨੂਰ ਸਭਿ; ਲਦੇ ਬਹੁ ਭਾਰੀ ॥ ਮਾਰਗੁ ਬਿਖਮੁ ਡਰਾਵਣਾ; ਕਿਉ ਤਰੀਐ ਤਾਰੀ ॥ ਨਾਨਕ. ਗੁਰਿ ਰਾਖੇ, ਸੇ ਉਬਰੇ; ਹਰਿ ਨਾਮਿ ਉਧਾਰੀ ॥੨੭॥ ਸਲੋਕ ਮਃ ੩ ॥ ਵਿਣੁ ਸਤਿਗੁਰ ਸੇਵੇ. ਸੁਖੁ ਨਹੀ; ਮਰਿ ਜੰਮਹਿ ਵਾਰੋ ਵਾਰ ॥ ਮੋਹ ਠਗਉਲੀ ਪਾਈਅਨੁ; ਬਹੁ ਦੂਜੈ ਭਾਇ ਵਿਕਾਰ ॥ ਇਕਿ ਗੁਰ ਪਰਸਾਦੀ ਉਬਰੇ; ਤਿਸੁ ਜਨ ਕਉ. ਕਰਹਿ ਸਭਿ ਨਮਸਕਾਰ ॥ ਨਾਨਕ. ਅਨਦਿਨੁ ਨਾਮੁ ਧਿਆਇ ਤੂ ਅੰਤਰਿ; ਜਿਤੁ ਪਾਵਹਿ ਮੋਖ ਦੁਆਰ ॥੧॥ ਮਃ ੩ ॥ ਮਾਇਆ ਮੋਹਿ ਵਿਸਾਰਿਆ; ਸਚੁ ਮਰਣਾ ਹਰਿ ਨਾਮੁ ॥ ਧੰਧਾ ਕਰਤਿਆ. ਜਨਮੁ ਗਇਆ; ਅੰਦਰਿ ਦੁਖੁ ਸਹਾਮੁ ॥ ਨਾਨਕ. ਸਤਿਗੁਰੁ ਸੇਵਿ ਸੁਖੁ ਪਾਇਆ; ਜਿਨੑ ਪੂਰਬਿ ਲਿਖਿਆ ਕਰਾਮੁ ॥੨॥ ਪਉੜੀ ॥ ਲੇਖਾ ਪੜੀਐ ਹਰਿ ਨਾਮੁ; ਫਿਰਿ ਲੇਖੁ. ਨ ਹੋਈ ॥ ਪੁਛਿ. ਨ ਸਕੈ ਕੋਇ; ਹਰਿ ਦਰਿ ਸਦ ਢੋਈ ॥ ਜਮਕਾਲੁ ਮਿਲੈ ਦੇ ਭੇਟ; ਸੇਵਕੁ ਨਿਤ ਹੋਈ ॥ ਪੂਰੇ ਗੁਰ ਤੇ. ਮਹਲੁ ਪਾਇਆ; ਪਤਿ ਪਰਗਟੁ ਲੋਈ ॥ ਨਾਨਕ. ਅਨਹਦ ਧੁਨੀ ਦਰਿ ਵਜਦੇ; ਮਿਲਿਆ ਹਰਿ ਸੋਈ ॥੨੮॥ ਸਲੋਕ ਮਃ ੩ ॥ ਗੁਰ ਕਾ ਕਹਿਆ ਜੇ ਕਰੇ; ਸੁਖੀ ਹੂ ਸੁਖੁ ਸਾਰੁ ॥ ਗੁਰ ਕੀ ਕਰਣੀ. ਭਉ ਕਟੀਐ; ਨਾਨਕ ਪਾਵਹਿ ਪਾਰੁ ॥੧॥ ਮਃ ੩ ॥ ਸਚੁ ਪੁਰਾਣਾ. ਨਾ ਥੀਐ; ਨਾਮੁ. ਨ ਮੈਲਾ ਹੋਇ ॥ ਗੁਰ ਕੈ ਭਾਣੈ ਜੇ ਚਲੈ; ਬਹੁੜਿ. ਨ ਆਵਣੁ ਹੋਇ ॥ ਨਾਨਕ ਨਾਮਿ ਵਿਸਾਰਿਐ; ਆਵਣ ਜਾਣਾ ਦੋਇ ॥੨॥ ਪਉੜੀ ॥ ਮੰਗਤ ਜਨੁ ਜਾਚੈ ਦਾਨੁ; ਹਰਿ ਦੇਹੁ ਸੁਭਾਇ ॥ ਹਰਿ ਦਰਸਨ ਕੀ ਪਿਆਸ ਹੈ; ਦਰਸਨਿ ਤ੍ਰਿਪਤਾਇ ॥ ਖਿਨੁ ਪਲੁ ਘੜੀ. ਨ ਜੀਵਊ; ਬਿਨੁ ਦੇਖੇ, ਮਰਾਂ ਮਾਇ ॥ ਸਤਿਗੁਰਿ ਨਾਲਿ ਦਿਖਾਲਿਆ; ਰਵਿ ਰਹਿਆ ਸਭ ਥਾਇ ॥ ਸੁਤਿਆ. ਆਪਿ ਉਠਾਲਿ ਦੇਇ; ਨਾਨਕ ਲਿਵ ਲਾਇ ॥੨੯॥ ਸਲੋਕ ਮਃ ੩ ॥ ਮਨਮੁਖ ਬੋਲਿ. ਨ ਜਾਣਨੑੀ; ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਥਾਉ ਕੁਥਾਉ. ਨ ਜਾਣਨੀ; ਸਦਾ ਚਿਤਵਹਿ ਬਿਕਾਰ ॥ ਦਰਗਹ ਲੇਖਾ ਮੰਗੀਐ; ਓਥੈ ਹੋਹਿ ਕੂੜਿਆਰ ॥ ਆਪੇ ਸ੍ਰਿਸਟਿ ਉਪਾਈਅਨੁ; ਆਪਿ ਕਰੇ ਬੀਚਾਰੁ ॥ ਨਾਨਕ. ਕਿਸ ਨੋ ਆਖੀਐ; ਸਭੁ ਵਰਤੈ ਆਪਿ ਸਚਿਆਰੁ ॥੧॥ ਮਃ ੩ ॥ ਹਰਿ ਗੁਰਮੁਖਿ ਤਿਨੑੀ ਅਰਾਧਿਆ; ਜਿਨੑ ਕਰਮਿ ਪਰਾਪਤਿ ਹੋਇ ॥ ਨਾਨਕ. ਹਉ ਬਲਿਹਾਰੀ ਤਿਨੑ ਕਉ; ਜਿਨੑ ਹਰਿ ਮਨਿ ਵਸਿਆ ਸੋਇ ॥੨॥ ਪਉੜੀ ॥ ਆਸ ਕਰੇ ਸਭੁ ਲੋਕੁ; ਬਹੁ ਜੀਵਣੁ ਜਾਣਿਆ ॥ ਨਿਤ ਜੀਵਣ ਕਉ ਚਿਤੁ; ਗੜੑ ਮੰਡਪ ਸਵਾਰਿਆ ॥ ਵਲਵੰਚ ਕਰਿ ਉਪਾਵ; ਮਾਇਆ ਹਿਰਿ ਆਣਿਆ ॥ ਜਮਕਾਲੁ ਨਿਹਾਲੇ ਸਾਸ; ਆਵ ਘਟੈ ਬੇਤਾਲਿਆ ॥
Источники и права