couponatlas.

Гуру Грантх Сахиб (гурмукхи): Анг 125

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰਮੁਖਿ; ਜੀਵੈ ਮਰੈ. ਪਰਵਾਣੁ ॥ ਆਰਜਾ ਨ ਛੀਜੈ; ਸਬਦੁ ਪਛਾਣੁ ॥ ਗੁਰਮੁਖਿ ਮਰੈ ਨ, ਕਾਲੁ ਨ ਖਾਏ; ਗੁਰਮੁਖਿ ਸਚਿ ਸਮਾਵਣਿਆ ॥੨॥ ਗੁਰਮੁਖਿ. ਹਰਿ ਦਰਿ ਸੋਭਾ ਪਾਏ ॥ ਗੁਰਮੁਖਿ. ਵਿਚਹੁ ਆਪੁ ਗਵਾਏ ॥ ਆਪਿ ਤਰੈ ਕੁਲ ਸਗਲੇ ਤਾਰੇ; ਗੁਰਮੁਖਿ. ਜਨਮੁ ਸਵਾਰਣਿਆ ॥੩॥ ਗੁਰਮੁਖਿ; ਦੁਖੁ ਕਦੇ ਨ ਲਗੈ ਸਰੀਰਿ ॥ ਗੁਰਮੁਖਿ; ਹਉਮੈ ਚੂਕੈ ਪੀਰ ॥ ਗੁਰਮੁਖਿ ਮਨੁ ਨਿਰਮਲੁ. ਫਿਰਿ ਮੈਲੁ, ਨ ਲਾਗੈ; ਗੁਰਮੁਖਿ ਸਹਜਿ ਸਮਾਵਣਿਆ ॥੪॥ ਗੁਰਮੁਖਿ; ਨਾਮੁ ਮਿਲੈ ਵਡਿਆਈ ॥ ਗੁਰਮੁਖਿ ਗੁਣ ਗਾਵੈ; ਸੋਭਾ ਪਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ; ਗੁਰਮੁਖਿ ਸਬਦੁ ਕਰਾਵਣਿਆ ॥੫॥ ਗੁਰਮੁਖਿ; ਅਨਦਿਨੁ ਸਬਦੇ ਰਾਤਾ ॥ ਗੁਰਮੁਖਿ; ਜੁਗ ਚਾਰੇ ਹੈ ਜਾਤਾ ॥ ਗੁਰਮੁਖਿ ਗੁਣ ਗਾਵੈ, ਸਦਾ ਨਿਰਮਲੁ; ਸਬਦੇ. ਭਗਤਿ ਕਰਾਵਣਿਆ ॥੬॥ ਬਾਝੁ ਗੁਰੂ; ਹੈ ਅੰਧ ਅੰਧਾਰਾ ॥ ਜਮਕਾਲਿ ਗਰਠੇ; ਕਰਹਿ ਪੁਕਾਰਾ ॥ ਅਨਦਿਨੁ ਰੋਗੀ ਬਿਸਟਾ ਕੇ ਕੀੜੇ; ਬਿਸਟਾ ਮਹਿ ਦੁਖੁ ਪਾਵਣਿਆ ॥੭॥ ਗੁਰਮੁਖਿ; ਆਪੇ ਕਰੇ ਕਰਾਏ ॥ ਗੁਰਮੁਖਿ ਹਿਰਦੈ ਵੁਠਾ; ਆਪਿ ਆਏ ॥ ਨਾਨਕ. ਨਾਮਿ ਮਿਲੈ ਵਡਿਆਈ; ਪੂਰੇ ਗੁਰ ਤੇ ਪਾਵਣਿਆ ॥੮॥੨੫॥੨੬॥ ਮਾਝ ਮਹਲਾ ੩ ॥ ਏਕਾ ਜੋਤਿ; ਜੋਤਿ ਹੈ ਸਰੀਰਾ ॥ ਸਬਦਿ ਦਿਖਾਏ; ਸਤਿਗੁਰੁ ਪੂਰਾ ॥ ਆਪੇ. ਫਰਕੁ ਕੀਤੋਨੁ ਘਟ ਅੰਤਰਿ; ਆਪੇ ਬਣਤ ਬਣਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਹਰਿ ਸਚੇ ਕੇ ਗੁਣ ਗਾਵਣਿਆ ॥ ਬਾਝੁ ਗੁਰੂ. ਕੋ, ਸਹਜੁ ਨ ਪਾਏ; ਗੁਰਮੁਖਿ ਸਹਜਿ ਸਮਾਵਣਿਆ ॥੧॥ ਰਹਾਉ ॥ ਤੂੰ ਆਪੇ ਸੋਹਹਿ; ਆਪੇ ਜਗੁ ਮੋਹਹਿ ॥ ਤੂੰ ਆਪੇ ਨਦਰੀ; ਜਗਤੁ ਪਰੋਵਹਿ ॥ ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ; ਗੁਰਮੁਖਿ ਹਰਿ ਦੇਖਾਵਣਿਆ ॥੨॥ ਆਪੇ ਕਰਤਾ ਕਰੇ ਕਰਾਏ ॥ ਆਪੇ ਸਬਦੁ ਗੁਰ; ਮੰਨਿ ਵਸਾਏ ॥ ਸਬਦੇ ਉਪਜੈ ਅੰਮ੍ਰਿਤ ਬਾਣੀ; ਗੁਰਮੁਖਿ ਆਖਿ ਸੁਣਾਵਣਿਆ ॥੩॥ ਆਪੇ ਕਰਤਾ ਆਪੇ ਭੁਗਤਾ ॥ ਬੰਧਨ ਤੋੜੇ; ਸਦਾ ਹੈ ਮੁਕਤਾ ॥ ਸਦਾ ਮੁਕਤੁ ਆਪੇ ਹੈ ਸਚਾ; ਆਪੇ. ਅਲਖੁ ਲਖਾਵਣਿਆ ॥੪॥ ਆਪੇ ਮਾਇਆ ਆਪੇ ਛਾਇਆ ॥ ਆਪੇ; ਮੋਹੁ ਸਭੁ ਜਗਤੁ ਉਪਾਇਆ ॥ ਆਪੇ ਗੁਣਦਾਤਾ ਗੁਣ ਗਾਵੈ; ਆਪੇ ਆਖਿ ਸੁਣਾਵਣਿਆ ॥੫॥ ਆਪੇ ਕਰੇ, ਕਰਾਏ ਆਪੇ ॥ ਆਪੇ ਥਾਪਿ; ਉਥਾਪੇ ਆਪੇ ॥ ਤੁਝ ਤੇ ਬਾਹਰਿ. ਕਛੂ ਨ ਹੋਵੈ; ਤੂੰ ਆਪੇ ਕਾਰੈ ਲਾਵਣਿਆ ॥੬॥ ਆਪੇ ਮਾਰੇ, ਆਪਿ ਜੀਵਾਏ ॥ ਆਪੇ ਮੇਲੇ ਮੇਲਿ ਮਿਲਾਏ ॥ ਸੇਵਾ ਤੇ. ਸਦਾ ਸੁਖੁ ਪਾਇਆ; ਗੁਰਮੁਖਿ ਸਹਜਿ ਸਮਾਵਣਿਆ ॥੭॥
Источники и права