couponatlas.

Гуру Грантх Сахиб (гурмукхи): Анг 1250

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅੰਤਿ ਹੋਵੈ ਵੈਰ ਵਿਰੋਧੁ; ਕੋ ਸਕੈ ਨ, ਛਡਾਇਆ ॥ ਨਾਨਕ. ਵਿਣੁ ਨਾਵੈ ਧ੍ਰਿਗੁ ਮੋਹੁ; ਜਿਤੁ ਲਗਿ ਦੁਖੁ ਪਾਇਆ ॥੩੨॥ ਸਲੋਕ ਮਃ ੩ ॥ ਗੁਰਮੁਖਿ ਅੰਮ੍ਰਿਤੁ ਨਾਮੁ ਹੈ; ਜਿਤੁ ਖਾਧੈ ਸਭ ਭੁਖ ਜਾਇ ॥ ਤ੍ਰਿਸਨਾ ਮੂਲਿ. ਨ ਹੋਵਈ; ਨਾਮੁ ਵਸੈ ਮਨਿ ਆਇ ॥ ਬਿਨੁ ਨਾਵੈ. ਜਿ ਹੋਰੁ ਖਾਣਾ; ਤਿਤੁ ਰੋਗੁ ਲਗੈ ਤਨਿ ਧਾਇ ॥ ਨਾਨਕ. ਰਸ ਕਸ ਸਬਦੁ ਸਲਾਹਣਾ; ਆਪੇ ਲਏ ਮਿਲਾਇ ॥੧॥ ਮਃ ੩ ॥ ਜੀਆ ਅੰਦਰਿ ਜੀਉ ਸਬਦੁ ਹੈ; ਜਿਤੁ ਸਹ ਮੇਲਾਵਾ ਹੋਇ ॥ ਬਿਨੁ ਸਬਦੈ. ਜਗਿ ਆਨੑੇਰੁ ਹੈ; ਸਬਦੇ ਪਰਗਟੁ ਹੋਇ ॥ ਪੰਡਿਤ ਮੋਨੀ ਪੜਿ ਪੜਿ ਥਕੇ; ਭੇਖ ਥਕੇ ਤਨੁ ਧੋਇ ॥ ਬਿਨੁ ਸਬਦੈ ਕਿਨੈ. ਨ ਪਾਇਓ; ਦੁਖੀਏ ਚਲੇ ਰੋਇ ॥ ਨਾਨਕ. ਨਦਰੀ ਪਾਈਐ; ਕਰਮਿ ਪਰਾਪਤਿ ਹੋਇ ॥੨॥ ਪਉੜੀ ॥ ਇਸਤ੍ਰੀ ਪੁਰਖੈ ਅਤਿ ਨੇਹੁ; ਬਹਿ ਮੰਦੁ ਪਕਾਇਆ ॥ ਦਿਸਦਾ ਸਭੁ ਕਿਛੁ ਚਲਸੀ; ਮੇਰੇ ਪ੍ਰਭ ਭਾਇਆ ॥ ਕਿਉ ਰਹੀਐ ਥਿਰੁ ਜਗਿ; ਕੋ ਕਢਹੁ ਉਪਾਇਆ ॥ ਗੁਰ ਪੂਰੇ ਕੀ ਚਾਕਰੀ; ਥਿਰੁ ਕੰਧੁ ਸਬਾਇਆ ॥ ਨਾਨਕ. ਬਖਸਿ ਮਿਲਾਇਅਨੁ; ਹਰਿ ਨਾਮਿ ਸਮਾਇਆ ॥੩੩॥ ਸਲੋਕ ਮਃ ੩ ॥ ਮਾਇਆ ਮੋਹਿ ਵਿਸਾਰਿਆ; ਗੁਰ ਕਾ ਭਉ ਹੇਤੁ ਅਪਾਰੁ ॥ ਲੋਭਿ ਲਹਰਿ ਸੁਧਿ ਮਤਿ ਗਈ; ਸਚਿ. ਨ ਲਗੈ ਪਿਆਰੁ ॥ ਗੁਰਮੁਖਿ ਜਿਨਾ ਸਬਦੁ ਮਨਿ ਵਸੈ; ਦਰਗਹ ਮੋਖ ਦੁਆਰੁ ॥ ਨਾਨਕ. ਆਪੇ ਮੇਲਿ ਲਏ; ਆਪੇ ਬਖਸਣਹਾਰੁ ॥੧॥ ਮਃ ੪ ॥ ਨਾਨਕ. ਜਿਸੁ ਬਿਨੁ ਘੜੀ. ਨ ਜੀਵਣਾ; ਵਿਸਰੇ ਸਰੈ ਨ. ਬਿੰਦ ॥ ਤਿਸੁ ਸਿਉ. ਕਿਉ ਮਨ ਰੂਸੀਐ; ਜਿਸਹਿ ਹਮਾਰੀ ਚਿੰਦ ॥੨॥ ਮਃ ੪ ॥ ਸਾਵਣੁ ਆਇਆ ਝਿਮਝਿਮਾ; ਹਰਿ ਗੁਰਮੁਖਿ ਨਾਮੁ ਧਿਆਇ ॥ ਦੁਖ ਭੁਖ ਕਾੜਾ ਸਭੁ ਚੁਕਾਇਸੀ; ਮੀਹੁ ਵੁਠਾ ਛਹਬਰ ਲਾਇ ॥ ਸਭ ਧਰਤਿ ਭਈ ਹਰੀਆਵਲੀ; ਅੰਨੁ ਜੰਮਿਆ ਬੋਹਲ ਲਾਇ ॥ ਹਰਿ ਅਚਿੰਤੁ ਬੁਲਾਵੈ. ਕ੍ਰਿਪਾ ਕਰਿ; ਹਰਿ ਆਪੇ ਪਾਵੈ ਥਾਇ ॥ ਹਰਿ ਤਿਸਹਿ ਧਿਆਵਹੁ ਸੰਤ ਜਨਹੁ; ਜੁ. ਅੰਤੇ ਲਏ ਛਡਾਇ ॥ ਹਰਿ ਕੀਰਤਿ ਭਗਤਿ ਅਨੰਦੁ ਹੈ; ਸਦਾ ਸੁਖੁ ਵਸੈ ਮਨਿ ਆਇ ॥ ਜਿਨੑਾ ਗੁਰਮੁਖਿ ਨਾਮੁ ਅਰਾਧਿਆ; ਤਿਨਾ ਦੁਖ ਭੁਖ ਲਹਿ ਜਾਇ ॥ ਜਨ ਨਾਨਕੁ. ਤ੍ਰਿਪਤੈ ਗਾਇ ਗੁਣ; ਹਰਿ ਦਰਸਨੁ ਦੇਹੁ ਸੁਭਾਇ ॥੩॥ ਪਉੜੀ ॥ ਗੁਰ ਪੂਰੇ ਕੀ ਦਾਤਿ; ਨਿਤ ਦੇਵੈ ਚੜੈ ਸਵਾਈਆ ॥ ਤੁਸਿ ਦੇਵੈ ਆਪਿ ਦਇਆਲੁ; ਨ ਛਪੈ ਛਪਾਈਆ ॥ ਹਿਰਦੈ ਕਵਲੁ ਪ੍ਰਗਾਸੁ; ਉਨਮਨਿ ਲਿਵ ਲਾਈਆ ॥ ਜੇ ਕੋ ਕਰੇ ਉਸ ਦੀ ਰੀਸ; ਸਿਰਿ ਛਾਈ ਪਾਈਆ ॥ ਨਾਨਕ. ਅਪੜਿ ਕੋਇ, ਨ ਸਕਈ; ਪੂਰੇ ਸਤਿਗੁਰ ਕੀ ਵਡਿਆਈਆ ॥੩੪॥
Источники и права