couponatlas.

Гуру Грантх Сахиб (гурмукхи): Анг 1251

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕ ਮਃ ੩ ॥ ਅਮਰੁ ਵੇਪਰਵਾਹੁ ਹੈ; ਤਿਸੁ ਨਾਲਿ ਸਿਆਣਪ. ਨ ਚਲਈ; ਨ ਹੁਜਤਿ ਕਰਣੀ ਜਾਇ ॥ ਆਪੁ ਛੋਡਿ. ਸਰਣਾਇ ਪਵੈ; ਮੰਨਿ ਲਏ ਰਜਾਇ ॥ ਗੁਰਮੁਖਿ. ਜਮ ਡੰਡੁ, ਨ ਲਗਈ; ਹਉਮੈ ਵਿਚਹੁ ਜਾਇ ॥ ਨਾਨਕ. ਸੇਵਕੁ ਸੋਈ ਆਖੀਐ; ਜਿ ਸਚਿ ਰਹੈ ਲਿਵ ਲਾਇ ॥੧॥ ਮਃ ੩ ॥ ਦਾਤਿ ਜੋਤਿ; ਸਭ ਸੂਰਤਿ ਤੇਰੀ ॥ ਬਹੁਤੁ ਸਿਆਣਪ; ਹਉਮੈ ਮੇਰੀ ॥ ਬਹੁ ਕਰਮ ਕਮਾਵਹਿ. ਲੋਭਿ ਮੋਹਿ ਵਿਆਪੇ ਹਉਮੈ; ਕਦੇ. ਨ ਚੂਕੈ ਫੇਰੀ ॥ ਨਾਨਕ. ਆਪਿ ਕਰਾਏ ਕਰਤਾ; ਜੋ ਤਿਸੁ ਭਾਵੈ. ਸਾਈ ਗਲ ਚੰਗੇਰੀ ॥੨॥ ਪਉੜੀ ਮਃ ੫ ॥ ਸਚੁ ਖਾਣਾ. ਸਚੁ ਪੈਨਣਾ; ਸਚੁ ਨਾਮੁ ਅਧਾਰੁ ॥ ਗੁਰਿ ਪੂਰੈ ਮੇਲਾਇਆ; ਪ੍ਰਭੁ ਦੇਵਣਹਾਰੁ ॥ ਭਾਗੁ ਪੂਰਾ ਤਿਨ ਜਾਗਿਆ; ਜਪਿਆ ਨਿਰੰਕਾਰੁ ॥ ਸਾਧੂ ਸੰਗਤਿ ਲਗਿਆ; ਤਰਿਆ ਸੰਸਾਰੁ ॥ ਨਾਨਕ ਸਿਫਤਿ ਸਲਾਹ ਕਰਿ; ਪ੍ਰਭ ਕਾ ਜੈਕਾਰੁ ॥੩੫॥ ਸਲੋਕ ਮਃ ੫ ॥ ਸਭੇ ਜੀਅ ਸਮਾਲਿ; ਅਪਣੀ ਮਿਹਰ ਕਰੁ ॥ ਅੰਨੁ ਪਾਣੀ, ਮੁਚੁ ਉਪਾਇ; ਦੁਖ ਦਾਲਦੁ ਭੰਨਿ ਤਰੁ ॥ ਅਰਦਾਸਿ ਸੁਣੀ ਦਾਤਾਰਿ; ਹੋਈ ਸਿਸਟਿ ਠਰੁ ॥ ਲੇਵਹੁ ਕੰਠਿ ਲਗਾਇ; ਅਪਦਾ ਸਭ ਹਰੁ ॥ ਨਾਨਕ ਨਾਮੁ ਧਿਆਇ; ਪ੍ਰਭ ਕਾ ਸਫਲੁ ਘਰੁ ॥੧॥ ਮਃ ੫ ॥ ਵੁਠੇ ਮੇਘ ਸੁਹਾਵਣੇ; ਹੁਕਮੁ ਕੀਤਾ ਕਰਤਾਰਿ ॥ ਰਿਜਕੁ ਉਪਾਇਓਨੁ ਅਗਲਾ; ਠਾਂਢਿ ਪਈ ਸੰਸਾਰਿ ॥ ਤਨੁ ਮਨੁ ਹਰਿਆ ਹੋਇਆ; ਸਿਮਰਤ ਅਗਮ ਅਪਾਰ ॥ ਕਰਿ ਕਿਰਪਾ ਪ੍ਰਭ ਆਪਣੀ; ਸਚੇ ਸਿਰਜਣਹਾਰ ॥ ਕੀਤਾ ਲੋੜਹਿ ਸੋ ਕਰਹਿ; ਨਾਨਕ ਸਦ ਬਲਿਹਾਰ ॥੨॥ ਪਉੜੀ ॥ ਵਡਾ ਆਪਿ ਅਗੰਮੁ ਹੈ; ਵਡੀ ਵਡਿਆਈ ॥ ਗੁਰਸਬਦੀ ਵੇਖਿ ਵਿਗਸਿਆ; ਅੰਤਰਿ ਸਾਂਤਿ ਆਈ ॥ ਸਭੁ ਆਪੇ ਆਪਿ ਵਰਤਦਾ; ਆਪੇ ਹੈ ਭਾਈ ॥ ਆਪਿ ਨਾਥੁ. ਸਭ ਨਥੀਅਨੁ; ਸਭ ਹੁਕਮਿ ਚਲਾਈ ॥ ਨਾਨਕ. ਹਰਿ ਭਾਵੈ ਸੋ ਕਰੇ; ਸਭ ਚਲੈ ਰਜਾਈ ॥੩੬॥੧॥ ਸੁਧੁ ॥ ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥ ੴ ਸਤਿਗੁਰ ਪ੍ਰਸਾਦਿ ॥ ਕਹਾ ਨਰ ਗਰਬਸਿ; ਥੋਰੀ ਬਾਤ ॥ ਮਨ ਦਸ ਨਾਜੁ. ਟਕਾ ਚਾਰਿ ਗਾਂਠੀ; ਐਂਡੌ ਟੇਢੌ ਜਾਤੁ ॥੧॥ ਰਹਾਉ ॥ ਬਹੁਤੁ ਪ੍ਰਤਾਪੁ, ਗਾਂਉ ਸਉ ਪਾਏ; ਦੁਇ ਲਖ ਟਕਾ ਬਰਾਤ ॥ ਦਿਵਸ ਚਾਰਿ ਕੀ ਕਰਹੁ ਸਾਹਿਬੀ; ਜੈਸੇ ਬਨ ਹਰ ਪਾਤ ॥੧॥ ਨਾ ਕੋਊ ਲੈ ਆਇਓ ਇਹੁ ਧਨੁ; ਨਾ ਕੋਊ ਲੈ ਜਾਤੁ ॥ ਰਾਵਨ ਹੂੰ ਤੇ ਅਧਿਕ ਛਤ੍ਰਪਤਿ; ਖਿਨ ਮਹਿ ਗਏ ਬਿਲਾਤ ॥੨॥
Источники и права