couponatlas.

Гуру Грантх Сахиб (гурмукхи): Анг 1255

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਰ ਧਨ ਪਰ ਨਾਰੀ ਰਤੁ ਨਿੰਦਾ; ਬਿਖੁ ਖਾਈ ਦੁਖੁ ਪਾਇਆ ॥ ਸਬਦੁ ਚੀਨਿ. ਭੈ ਕਪਟ, ਨ ਛੂਟੇ; ਮਨਿ ਮੁਖਿ ਮਾਇਆ ਮਾਇਆ ॥ ਅਜਗਰਿ ਭਾਰਿ ਲਦੇ ਅਤਿ ਭਾਰੀ; ਮਰਿ ਜਨਮੇ ਜਨਮੁ ਗਵਾਇਆ ॥੧॥ ਮਨਿ ਭਾਵੈ; ਸਬਦੁ ਸੁਹਾਇਆ ॥ ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨੑੇ; ਗੁਰਿ ਰਾਖੇ. ਸਚੁ ਪਾਇਆ ॥੧॥ ਰਹਾਉ ॥ ਤੀਰਥਿ. ਤੇਜੁ ਨਿਵਾਰਿ, ਨ ਨੑਾਤੇ; ਹਰਿ ਕਾ ਨਾਮੁ. ਨ ਭਾਇਆ ॥ ਰਤਨ ਪਦਾਰਥੁ. ਪਰਹਰਿ ਤਿਆਗਿਆ; ਜਤ ਕੋ ਤਤ ਹੀ ਆਇਆ ॥ ਬਿਸਟਾ ਕੀਟ ਭਏ. ਉਤ ਹੀ ਤੇ; ਉਤ ਹੀ ਮਾਹਿ ਸਮਾਇਆ ॥ ਅਧਿਕ ਸੁਆਦ ਰੋਗ ਅਧਿਕਾਈ; ਬਿਨੁ ਗੁਰ ਸਹਜੁ. ਨ ਪਾਇਆ ॥੨॥ ਸੇਵਾ ਸੁਰਤਿ. ਰਹਸਿ ਗੁਣ ਗਾਵਾ; ਗੁਰਮੁਖਿ ਗਿਆਨੁ ਬੀਚਾਰਾ ॥ ਖੋਜੀ ਉਪਜੈ. ਬਾਦੀ ਬਿਨਸੈ; ਹਉ ਬਲਿ ਬਲਿ. ਗੁਰ ਕਰਤਾਰਾ ॥ ਹਮ ਨੀਚ ਹੋੁਤੇ, ਹੀਣਮਤਿ ਝੂਠੇ; ਤੂ. ਸਬਦਿ ਸਵਾਰਣਹਾਰਾ ॥ ਆਤਮ ਚੀਨਿ. ਤਹਾ ਤੂ ਤਾਰਣ; ਸਚੁ ਤਾਰੇ ਤਾਰਣਹਾਰਾ ॥੩॥ ਬੈਸਿ ਸੁਥਾਨਿ. ਕਹਾਂ ਗੁਣ ਤੇਰੇ; ਕਿਆ ਕਿਆ ਕਥਉ ਅਪਾਰਾ ॥ ਅਲਖੁ. ਨ ਲਖੀਐ, ਅਗਮੁ ਅਜੋਨੀ; ਤੂੰ ਨਾਥਾਂ ਨਾਥਣਹਾਰਾ ॥ ਕਿਸੁ ਪਹਿ ਦੇਖਿ, ਕਹਉ ਤੂ ਕੈਸਾ; ਸਭਿ ਜਾਚਕ. ਤੂ ਦਾਤਾਰਾ ॥ ਭਗਤਿਹੀਣੁ ਨਾਨਕੁ. ਦਰਿ ਦੇਖਹੁ; ਇਕੁ ਨਾਮੁ ਮਿਲੈ ਉਰਿ ਧਾਰਾ ॥੪॥੩॥ ਮਲਾਰ ਮਹਲਾ ੧ ॥ ਜਿਨਿ ਧਨ ਪਿਰ ਕਾ ਸਾਦੁ. ਨ ਜਾਨਿਆ; ਸਾ ਬਿਲਖ ਬਦਨ ਕੁਮਲਾਨੀ ॥ ਭਈ ਨਿਰਾਸੀ. ਕਰਮ ਕੀ ਫਾਸੀ; ਬਿਨੁ ਗੁਰ. ਭਰਮਿ ਭੁਲਾਨੀ ॥੧॥ ਬਰਸੁ ਘਨਾ; ਮੇਰਾ ਪਿਰੁ ਘਰਿ ਆਇਆ ॥ ਬਲਿ ਜਾਵਾਂ ਗੁਰ ਅਪਨੇ ਪ੍ਰੀਤਮ; ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥੧॥ ਰਹਾਉ ॥ ਨਉਤਨ ਪ੍ਰੀਤਿ ਸਦਾ ਠਾਕੁਰ ਸਿਉ; ਅਨਦਿਨੁ ਭਗਤਿ ਸੁਹਾਵੀ ॥ ਮੁਕਤਿ ਭਏ. ਗੁਰਿ ਦਰਸੁ ਦਿਖਾਇਆ; ਜੁਗਿ ਜੁਗਿ ਭਗਤਿ ਸੁਭਾਵੀ ॥੨॥ ਹਮ ਥਾਰੇ. ਤ੍ਰਿਭਵਣ ਜਗੁ ਤੁਮਰਾ; ਤੂ ਮੇਰਾ. ਹਉ ਤੇਰਾ ॥ ਸਤਿਗੁਰਿ ਮਿਲਿਐ ਨਿਰੰਜਨੁ ਪਾਇਆ; ਬਹੁਰਿ. ਨ ਭਵਜਲਿ ਫੇਰਾ ॥੩॥ ਅਪੁਨੇ ਪਿਰ ਹਰਿ ਦੇਖਿ ਵਿਗਾਸੀ; ਤਉ ਧਨ ਸਾਚੁ ਸੀਗਾਰੋ ॥ ਅਕੁਲ ਨਿਰੰਜਨ ਸਿਉ ਸਚਿ ਸਾਚੀ; ਗੁਰਮਤਿ ਨਾਮੁ ਅਧਾਰੋ ॥੪॥ ਮੁਕਤਿ ਭਈ. ਬੰਧਨ, ਗੁਰਿ ਖੋਲੑੇ; ਸਬਦਿ ਸੁਰਤਿ ਪਤਿ ਪਾਈ ॥ ਨਾਨਕ. ਰਾਮ ਨਾਮੁ ਰਿਦ ਅੰਤਰਿ; ਗੁਰਮੁਖਿ ਮੇਲਿ ਮਿਲਾਈ ॥੫॥੪॥ ਮਹਲਾ ੧ ਮਲਾਰ ॥ ਪਰ ਦਾਰਾ. ਪਰ ਧਨੁ, ਪਰ ਲੋਭਾ; ਹਉਮੈ ਬਿਖੈ ਬਿਕਾਰ ॥ ਦੁਸਟ ਭਾਉ ਤਜਿ ਨਿੰਦ ਪਰਾਈ; ਕਾਮੁ ਕ੍ਰੋਧੁ ਚੰਡਾਰ ॥੧॥ ਮਹਲ ਮਹਿ ਬੈਠੇ; ਅਗਮ ਅਪਾਰ ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ; ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ ॥
Источники и права