couponatlas.

Гуру Грантх Сахиб (гурмукхи): Анг 1262

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ; ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥ ਮਲਾਰ ਮਹਲਾ ੩ ॥ ਜੀਵਤ ਮੁਕਤ; ਗੁਰਮਤੀ ਲਾਗੇ ॥ ਹਰਿ ਕੀ ਭਗਤਿ; ਅਨਦਿਨੁ ਸਦ ਜਾਗੇ ॥ ਸਤਿਗੁਰੁ ਸੇਵਹਿ; ਆਪੁ ਗਵਾਇ ॥ ਹਉ ਤਿਨ ਜਨ ਕੇ; ਸਦ ਲਾਗਉ ਪਾਇ ॥੧॥ ਹਉ ਜੀਵਾਂ; ਸਦਾ ਹਰਿ ਕੇ ਗੁਣ ਗਾਈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ; ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ ॥ ਮਾਇਆ ਮੋਹੁ ਅਗਿਆਨੁ ਗੁਬਾਰੁ ॥ ਮਨਮੁਖ ਮੋਹੇ; ਮੁਗਧ ਗਵਾਰ ॥ ਅਨਦਿਨੁ; ਧੰਧਾ ਕਰਤ ਵਿਹਾਇ ॥ ਮਰਿ ਮਰਿ ਜੰਮਹਿ; ਮਿਲੈ ਸਜਾਇ ॥੨॥ ਗੁਰਮੁਖਿ; ਰਾਮ ਨਾਮਿ ਲਿਵ ਲਾਈ ॥ ਕੂੜੈ ਲਾਲਚਿ; ਨਾ ਲਪਟਾਈ ॥ ਜੋ ਕਿਛੁ ਹੋਵੈ; ਸਹਜਿ ਸੁਭਾਇ ॥ ਹਰਿ ਰਸੁ ਪੀਵੈ; ਰਸਨ ਰਸਾਇ ॥੩॥ ਕੋਟਿ ਮਧੇ; ਕਿਸਹਿ ਬੁਝਾਈ ॥ ਆਪੇ ਬਖਸੇ; ਦੇ ਵਡਿਆਈ ॥ ਜੋ ਧੁਰਿ ਮਿਲਿਆ; ਸੁ ਵਿਛੁੜਿ. ਨ ਜਾਈ ॥ ਨਾਨਕ; ਹਰਿ ਹਰਿ ਨਾਮਿ ਸਮਾਈ ॥੪॥੩॥੧੨॥ ਮਲਾਰ ਮਹਲਾ ੩ ॥ ਰਸਨਾ ਨਾਮੁ; ਸਭੁ ਕੋਈ ਕਹੈ ॥ ਸਤਿਗੁਰੁ ਸੇਵੇ; ਤਾ ਨਾਮੁ ਲਹੈ ॥ ਬੰਧਨ ਤੋੜੇ; ਮੁਕਤਿ ਘਰਿ ਰਹੈ ॥ ਗੁਰਸਬਦੀ; ਅਸਥਿਰੁ ਘਰਿ ਬਹੈ ॥੧॥ ਮੇਰੇ ਮਨ; ਕਾਹੇ ਰੋਸੁ ਕਰੀਜੈ ॥ ਲਾਹਾ ਕਲਜੁਗਿ, ਰਾਮ ਨਾਮੁ ਹੈ ਗੁਰਮਤਿ; ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥ ਬਾਬੀਹਾ; ਖਿਨੁ ਖਿਨੁ ਬਿਲਲਾਇ ॥ ਬਿਨੁ ਪਿਰ ਦੇਖੇ; ਨਂ‍ੀਦ. ਨ ਪਾਇ ॥ ਇਹੁ ਵੇਛੋੜਾ ਸਹਿਆ; ਨ ਜਾਇ ॥ ਸਤਿਗੁਰੁ ਮਿਲੈ; ਤਾਂ ਮਿਲੈ ਸੁਭਾਇ ॥੨॥ ਨਾਮਹੀਣੁ; ਬਿਨਸੈ ਦੁਖੁ ਪਾਇ ॥ ਤ੍ਰਿਸਨਾ ਜਲਿਆ; ਭੂਖ. ਨ ਜਾਇ ॥ ਵਿਣੁ ਭਾਗਾ ਨਾਮੁ; ਨ ਪਾਇਆ ਜਾਇ ॥ ਬਹੁ ਬਿਧਿ ਥਾਕਾ ਕਰਮ ਕਮਾਇ ॥੩॥ ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥ ਬਿਖਿਆ ਮੈਲੁ; ਬਿਖਿਆ ਵਾਪਾਰੁ ॥ ਮਰਿ ਜਨਮਹਿ; ਫਿਰਿ ਹੋਹਿ ਖੁਆਰੁ ॥ ਗੁਰਮੁਖਿ; ਤੁਰੀਆ ਗੁਣੁ ਉਰਿ ਧਾਰੁ ॥੪॥ ਗੁਰੁ ਮਾਨੈ; ਮਾਨੈ ਸਭੁ ਕੋਇ ॥ ਗੁਰ ਬਚਨੀ; ਮਨੁ ਸੀਤਲੁ ਹੋਇ ॥ ਚਹੁ ਜੁਗਿ ਸੋਭਾ; ਨਿਰਮਲ ਜਨੁ ਸੋਇ ॥ ਨਾਨਕ; ਗੁਰਮੁਖਿ ਵਿਰਲਾ ਕੋਇ ॥੫॥੪॥੧੩॥੯॥੧੩॥੨੨॥ ਰਾਗੁ ਮਲਾਰ ਮਹਲਾ ੪ ਘਰੁ ੧ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਅਨਦਿਨੁ ਹਰਿ ਹਰਿ ਧਿਆਇਓ ਹਿਰਦੈ; ਮਤਿ ਗੁਰਮਤਿ ਦੂਖ ਵਿਸਾਰੀ ॥ ਸਭ ਆਸਾ ਮਨਸਾ ਬੰਧਨ ਤੂਟੇ; ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਨੈਨੀ; ਹਰਿ ਹਰਿ ਲਾਗੀ ਤਾਰੀ ॥ ਸਤਿਗੁਰੁ ਦੇਖਿ. ਮੇਰਾ ਮਨੁ ਬਿਗਸਿਓ; ਜਨੁ ਹਰਿ ਭੇਟਿਓ ਬਨਵਾਰੀ ॥੧॥ ਰਹਾਉ ॥
Источники и права