couponatlas.

Гуру Грантх Сахиб (гурмукхи): Анг 1264

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਬੋਲਹੁ. ਗੁਰ ਕੇ ਸਿਖ ਮੇਰੇ ਭਾਈ; ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥ ਜੋ ਗੁਰ ਕਉ ਜਨੁ ਪੂਜੇ ਸੇਵੇ; ਸੋ ਜਨੁ. ਮੇਰੇ ਹਰਿ ਪ੍ਰਭ ਭਾਵੈ ॥ ਹਰਿ ਕੀ ਸੇਵਾ ਸਤਿਗੁਰੁ ਪੂਜਹੁ; ਕਰਿ ਕਿਰਪਾ ਆਪਿ ਤਰਾਵੈ ॥੨॥ ਭਰਮਿ ਭੂਲੇ ਅਗਿਆਨੀ ਅੰਧੁਲੇ; ਭ੍ਰਮਿ ਭ੍ਰਮਿ ਫੂਲ ਤੋਰਾਵੈ ॥ ਨਿਰਜੀਉ ਪੂਜਹਿ. ਮੜਾ ਸਰੇਵਹਿ; ਸਭ ਬਿਰਥੀ ਘਾਲ ਗਵਾਵੈ ॥੩॥ ਬ੍ਰਹਮੁ ਬਿੰਦੇ. ਸੋ ਸਤਿਗੁਰੁ ਕਹੀਐ; ਹਰਿ ਹਰਿ ਕਥਾ ਸੁਣਾਵੈ ॥ ਤਿਸੁ ਗੁਰ ਕਉ; ਛਾਦਨ ਭੋਜਨ ਪਾਟ ਪਟੰਬਰ; ਬਹੁ ਬਿਧਿ, ਸਤਿ ਕਰਿ ਮੁਖਿ ਸੰਚਹੁ; ਤਿਸੁ ਪੁੰਨ ਕੀ ਫਿਰਿ ਤੋਟਿ. ਨ ਆਵੈ ॥੪॥ ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ; ਜੋ ਅੰਮ੍ਰਿਤ ਬਚਨ ਸੁਣਾਵੈ ॥ ਨਾਨਕ. ਭਾਗ ਭਲੇ ਤਿਸੁ ਜਨ ਕੇ; ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥ ਮਲਾਰ ਮਹਲਾ ੪ ॥ ਜਿਨੑ ਕੈ ਹੀਅਰੈ. ਬਸਿਓ ਮੇਰਾ ਸਤਿਗੁਰੁ; ਤੇ ਸੰਤ ਭਲੇ ਭਲ ਭਾਂਤਿ ॥ ਤਿਨੑ ਦੇਖੇ ਮੇਰਾ ਮਨੁ ਬਿਗਸੈ; ਹਉ ਤਿਨ ਕੈ ਸਦ ਬਲਿ ਜਾਂਤ ॥੧॥ ਗਿਆਨੀ; ਹਰਿ ਬੋਲਹੁ ਦਿਨੁ ਰਾਤਿ ॥ ਤਿਨੑ ਕੀ ਤ੍ਰਿਸਨਾ ਭੂਖ ਸਭ ਉਤਰੀ; ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥ ਹਰਿ ਕੇ ਦਾਸ ਸਾਧ ਸਖਾ ਜਨ; ਜਿਨ ਮਿਲਿਆ ਲਹਿ ਜਾਇ ਭਰਾਂਤਿ ॥ ਜਿਉ ਜਲ ਦੁਧ. ਭਿੰਨ ਭਿੰਨ ਕਾਢੈ ਚੁਣਿ ਹੰਸੁਲਾ; ਤਿਉ ਦੇਹੀ ਤੇ. ਚੁਣਿ ਕਾਢੈ ਸਾਧੂ, ਹਉਮੈ ਤਾਤਿ ॥੨॥ ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ; ਤੇ ਕਪਟੀ ਨਰ, ਨਿਤ ਕਪਟੁ ਕਮਾਂਤਿ ॥ ਤਿਨ ਕਉ ਕਿਆ ਕੋਈ ਦੇਇ ਖਵਾਲੈ; ਓਇ ਆਪਿ ਬੀਜਿ, ਆਪੇ ਹੀ ਖਾਂਤਿ ॥੩॥ ਹਰਿ ਕਾ ਚਿਹਨੁ, ਸੋਈ ਹਰਿ ਜਨ ਕਾ; ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥ ਧਨੁ ਧੰਨੁ ਗੁਰੂ ਨਾਨਕੁ ਸਮਦਰਸੀ; ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪॥੫॥ ਮਲਾਰ ਮਹਲਾ ੪ ॥ ਅਗਮੁ ਅਗੋਚਰੁ ਨਾਮੁ ਹਰਿ ਊਤਮੁ; ਹਰਿ ਕਿਰਪਾ ਤੇ ਜਪਿ ਲਇਆ ॥ ਸਤਸੰਗਤਿ ਸਾਧ ਪਾਈ ਵਡਭਾਗੀ; ਸੰਗਿ ਸਾਧੂ ਪਾਰਿ ਪਇਆ ॥੧॥ ਮੇਰੈ ਮਨਿ; ਅਨਦਿਨੁ ਅਨਦੁ ਭਇਆ ॥ ਗੁਰ ਪਰਸਾਦਿ ਨਾਮੁ ਹਰਿ ਜਪਿਆ; ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥ ਜਿਨ ਹਰਿ ਗਾਇਆ, ਜਿਨ ਹਰਿ ਜਪਿਆ; ਤਿਨ ਸੰਗਤਿ ਹਰਿ ਮੇਲਹੁ, ਕਰਿ ਮਇਆ ॥ ਤਿਨ ਕਾ ਦਰਸੁ ਦੇਖਿ. ਸੁਖੁ ਪਾਇਆ; ਦੁਖੁ ਹਉਮੈ ਰੋਗੁ ਗਇਆ ॥੨॥ ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ; ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥ ਓਇ ਆਪਿ ਤਰੇ. ਸ੍ਰਿਸਟਿ ਸਭ ਤਾਰੀ; ਸਭੁ ਕੁਲੁ ਭੀ ਪਾਰਿ ਪਇਆ ॥੩॥ ਤੁਧੁ ਆਪੇ ਆਪਿ ਉਪਾਇਆ ਸਭੁ ਜਗੁ; ਤੁਧੁ ਆਪੇ ਵਸਿ ਕਰਿ ਲਇਆ ॥
Источники и права