couponatlas.

Гуру Грантх Сахиб (гурмукхи): Анг 1267

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ; ਤਬ ਹਮ ਮੰਗਲੁ ਗਾਇਆ ॥ ਮੀਤ ਸਾਜਨ ਮੇਰੇ ਭਏ ਸੁਹੇਲੇ; ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥ ਸਖੀ ਸਹੇਲੀ ਭਏ ਅਨੰਦਾ; ਗੁਰਿ ਕਾਰਜ ਹਮਰੇ ਪੂਰੇ ॥ ਕਹੁ ਨਾਨਕ. ਵਰੁ ਮਿਲਿਆ ਸੁਖਦਾਤਾ; ਛੋਡਿ. ਨ ਜਾਈ ਦੂਰੇ ॥੪॥੩॥ ਮਲਾਰ ਮਹਲਾ ੫ ॥ ਰਾਜ ਤੇ ਕੀਟ. ਕੀਟ ਤੇ ਸੁਰਪਤਿ; ਕਰਿ ਦੋਖ. ਜਠਰ ਕਉ ਭਰਤੇ ॥ ਕ੍ਰਿਪਾ ਨਿਧਿ ਛੋਡਿ. ਆਨ ਕਉ ਪੂਜਹਿ; ਆਤਮ ਘਾਤੀ ਹਰਤੇ ॥੧॥ ਹਰਿ ਬਿਸਰਤ; ਤੇ ਦੁਖਿ ਦੁਖਿ ਮਰਤੇ ॥ ਅਨਿਕ ਬਾਰ ਭ੍ਰਮਹਿ ਬਹੁ ਜੋਨੀ; ਟੇਕ. ਨ ਕਾਹੂ ਧਰਤੇ ॥੧॥ ਰਹਾਉ ॥ ਤਿਆਗਿ ਸੁਆਮੀ. ਆਨ ਕਉ ਚਿਤਵਤ; ਮੂੜ ਮੁਗਧ ਖਲ ਖਰ ਤੇ ॥ ਕਾਗਰ ਨਾਵ. ਲੰਘਹਿ ਕਤ ਸਾਗਰੁ; ਬ੍ਰਿਥਾ ਕਥਤ. ਹਮ ਤਰਤੇ ॥੨॥ ਸਿਵ ਬਿਰੰਚਿ ਅਸੁਰ ਸੁਰ ਜੇਤੇ; ਕਾਲ ਅਗਨਿ ਮਹਿ ਜਰਤੇ ॥ ਨਾਨਕ ਸਰਨਿ. ਚਰਨ ਕਮਲਨ ਕੀ; ਤੁਮੑ. ਨ ਡਾਰਹੁ, ਪ੍ਰਭ ਕਰਤੇ ॥੩॥੪॥ ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਪ੍ਰਭ ਮੇਰੇ ਓਇ; ਬੈਰਾਗੀ ਤਿਆਗੀ ॥ ਹਉ ਇਕੁ ਖਿਨੁ ਤਿਸੁ ਬਿਨੁ, ਰਹਿ. ਨ ਸਕਉ; ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥ ਉਨ ਕੈ ਸੰਗਿ ਮੋਹਿ, ਪ੍ਰਭੁ ਚਿਤਿ ਆਵੈ; ਸੰਤ ਪ੍ਰਸਾਦਿ ਮੋਹਿ ਜਾਗੀ ॥ ਸੁਨਿ ਉਪਦੇਸੁ. ਭਏ ਮਨ ਨਿਰਮਲ; ਗੁਨ ਗਾਏ ਰੰਗਿ ਰਾਂਗੀ ॥੧॥ ਇਹੁ ਮਨੁ ਦੇਇ. ਕੀਏ ਸੰਤ ਮੀਤਾ; ਕ੍ਰਿਪਾਲ ਭਏ ਬਡਭਾਗਂ‍ੀ ॥ ਮਹਾ ਸੁਖੁ ਪਾਇਆ. ਬਰਨਿ, ਨ ਸਾਕਉ; ਰੇਨੁ ਨਾਨਕ ਜਨ ਪਾਗੀ ॥੨॥੧॥੫॥ ਮਲਾਰ ਮਹਲਾ ੫ ॥ ਮਾਈ; ਮੋਹਿ ਪ੍ਰੀਤਮੁ ਦੇਹੁ ਮਿਲਾਈ ॥ ਸਗਲ ਸਹੇਲੀ ਸੁਖ ਭਰਿ ਸੂਤੀ; ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥ ਮੋਹਿ ਅਵਗਨ. ਪ੍ਰਭੁ ਸਦਾ ਦਇਆਲਾ; ਮੋਹਿ ਨਿਰਗੁਨਿ ਕਿਆ ਚਤੁਰਾਈ ॥ ਕਰਉ ਬਰਾਬਰਿ. ਜੋ ਪ੍ਰਿਅ ਸੰਗਿ ਰਾਤਂ‍ੀ; ਇਹ ਹਉਮੈ ਕੀ ਢੀਠਾਈ ॥੧॥ ਭਈ ਨਿਮਾਣੀ. ਸਰਨਿ ਇਕ ਤਾਕੀ; ਗੁਰ ਸਤਿਗੁਰ ਪੁਰਖ ਸੁਖਦਾਈ ॥ ਏਕ ਨਿਮਖ ਮਹਿ. ਮੇਰਾ ਸਭੁ ਦੁਖੁ ਕਾਟਿਆ; ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥ ਮਲਾਰ ਮਹਲਾ ੫ ॥ ਬਰਸੁ ਮੇਘ ਜੀ; ਤਿਲੁ ਬਿਲਮੁ. ਨ ਲਾਉ ॥ ਬਰਸੁ ਪਿਆਰੇ ਮਨਹਿ ਸਧਾਰੇ; ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥ ਹਮ ਤੇਰੀ ਧਰ ਸੁਆਮੀਆ ਮੇਰੇ; ਤੂ ਕਿਉ ਮਨਹੁ ਬਿਸਾਰੇ ॥
Источники и права