couponatlas.

Гуру Грантх Сахиб (гурмукхи): Анг 1268

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਸਤ੍ਰੀ ਰੂਪ ਚੇਰੀ ਕੀ ਨਿਆਈ; ਸੋਭ ਨਹੀ. ਬਿਨੁ ਭਰਤਾਰੇ ॥੧॥ ਬਿਨਉ ਸੁਨਿਓ. ਜਬ ਠਾਕੁਰ ਮੇਰੈ; ਬੇਗਿ ਆਇਓ ਕਿਰਪਾ ਧਾਰੇ ॥ ਕਹੁ ਨਾਨਕ. ਮੇਰੋ ਬਨਿਓ ਸੁਹਾਗੋ; ਪਤਿ ਸੋਭਾ ਭਲੇ ਅਚਾਰੇ ॥੨॥੩॥੭॥ ਮਲਾਰ ਮਹਲਾ ੫ ॥ ਪ੍ਰੀਤਮ; ਸਾਚਾ ਨਾਮੁ ਧਿਆਇ ॥ ਦੂਖ ਦਰਦ ਬਿਨਸੈ ਭਵ ਸਾਗਰੁ; ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ ॥ ਦੁਸਮਨ ਹਤੇ. ਦੋਖੀ ਸਭਿ ਵਿਆਪੇ; ਹਰਿ ਸਰਣਾਈ ਆਇਆ ॥ ਰਾਖਨਹਾਰੈ ਹਾਥ ਦੇ ਰਾਖਿਓ; ਨਾਮੁ ਪਦਾਰਥੁ ਪਾਇਆ ॥੧॥ ਕਰਿ ਕਿਰਪਾ ਕਿਲਵਿਖ ਸਭਿ ਕਾਟੇ; ਨਾਮੁ ਨਿਰਮਲੁ ਮਨਿ ਦੀਆ ॥ ਗੁਣ ਨਿਧਾਨੁ ਨਾਨਕ ਮਨਿ ਵਸਿਆ; ਬਾਹੁੜਿ ਦੂਖ. ਨ ਥੀਆ ॥੨॥੪॥੮॥ ਮਲਾਰ ਮਹਲਾ ੫ ॥ ਪ੍ਰਭ ਮੇਰੇ ਪ੍ਰੀਤਮ; ਪ੍ਰਾਨ ਪਿਆਰੇ ॥ ਪ੍ਰੇਮ ਭਗਤਿ ਅਪਨੋ ਨਾਮੁ ਦੀਜੈ; ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ ॥ ਸਿਮਰਉ ਚਰਨ ਤੁਹਾਰੇ ਪ੍ਰੀਤਮ; ਰਿਦੈ ਤੁਹਾਰੀ ਆਸਾ ॥ ਸੰਤ ਜਨਾ ਪਹਿ ਕਰਉ ਬੇਨਤੀ; ਮਨਿ ਦਰਸਨ ਕੀ ਪਿਆਸਾ ॥੧॥ ਬਿਛੁਰਤ ਮਰਨੁ. ਜੀਵਨੁ ਹਰਿ ਮਿਲਤੇ; ਜਨ ਕਉ ਦਰਸਨੁ ਦੀਜੈ ॥ ਨਾਮ ਅਧਾਰੁ ਜੀਵਨ ਧਨੁ ਨਾਨਕ; ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥ ਮਲਾਰ ਮਹਲਾ ੫ ॥ ਅਬ ਅਪਨੇ ਪ੍ਰੀਤਮ ਸਿਉ. ਬਨਿ ਆਈ ॥ ਰਾਜਾ ਰਾਮੁ ਰਮਤ, ਸੁਖੁ ਪਾਇਓ; ਬਰਸੁ ਮੇਘ ਸੁਖਦਾਈ ॥੧॥ ਰਹਾਉ ॥ ਇਕੁ ਪਲੁ ਬਿਸਰਤ ਨਹੀ. ਸੁਖ ਸਾਗਰੁ; ਨਾਮੁ ਨਵੈ ਨਿਧਿ ਪਾਈ ॥ ਉਦੌਤੁ ਭਇਓ ਪੂਰਨ ਭਾਵੀ ਕੋ; ਭੇਟੇ ਸੰਤ ਸਹਾਈ ॥੧॥ ਸੁਖ ਉਪਜੇ ਦੁਖ ਸਗਲ ਬਿਨਾਸੇ; ਪਾਰਬ੍ਰਹਮ ਲਿਵ ਲਾਈ ॥ ਤਰਿਓ ਸੰਸਾਰੁ ਕਠਿਨ ਭੈ ਸਾਗਰੁ; ਹਰਿ ਨਾਨਕ ਚਰਨ ਧਿਆਈ ॥੨॥੬॥੧੦॥ ਮਲਾਰ ਮਹਲਾ ੫ ॥ ਘਨਿਹਰ ਬਰਸਿ; ਸਗਲ ਜਗੁ ਛਾਇਆ ॥ ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ; ਅਨਦ ਮੰਗਲ ਸੁਖ ਪਾਇਆ ॥੧॥ ਰਹਾਉ ॥ ਮਿਟੇ ਕਲੇਸ. ਤ੍ਰਿਸਨ ਸਭ ਬੂਝੀ; ਪਾਰਬ੍ਰਹਮੁ ਮਨਿ ਧਿਆਇਆ ॥ ਸਾਧਸੰਗਿ ਜਨਮ ਮਰਨ ਨਿਵਾਰੇ; ਬਹੁਰਿ. ਨ ਕਤਹੂ ਧਾਇਆ ॥੧॥ ਮਨੁ ਤਨੁ ਨਾਮਿ ਨਿਰੰਜਨਿ ਰਾਤਉ; ਚਰਨ ਕਮਲ ਲਿਵ ਲਾਇਆ ॥ ਅੰਗੀਕਾਰੁ ਕੀਓ ਪ੍ਰਭਿ ਅਪਨੈ; ਨਾਨਕ ਦਾਸ ਸਰਣਾਇਆ ॥੨॥੭॥੧੧॥ ਮਲਾਰ ਮਹਲਾ ੫ ॥ ਬਿਛੁਰਤ ਕਿਉ ਜੀਵੇ; ਓਇ ਜੀਵਨ ॥ ਚਿਤਹਿ ਉਲਾਸ. ਆਸ ਮਿਲਬੇ ਕੀ; ਚਰਨ ਕਮਲ ਰਸ ਪੀਵਨ ॥੧॥ ਰਹਾਉ ॥ ਜਿਨ ਕਉ ਪਿਆਸ ਤੁਮਾਰੀ ਪ੍ਰੀਤਮ; ਤਿਨ ਕਉ ਅੰਤਰੁ ਨਾਹੀ ॥ ਜਿਨ ਕਉ ਬਿਸਰੈ. ਮੇਰੋ ਰਾਮੁ ਪਿਆਰਾ; ਸੇ ਮੂਏ ਮਰਿ ਜਾਂਹੀਂ ॥੧॥
Источники и права