couponatlas.

Гуру Грантх Сахиб (гурмукхи): Анг 1269

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਿ ਤਨਿ ਰਵਿ ਰਹਿਆ ਜਗਦੀਸੁਰ; ਪੇਖਤ ਸਦਾ ਹਜੂਰੇ ॥ ਨਾਨਕ ਰਵਿ ਰਹਿਓ ਸਭ ਅੰਤਰਿ; ਸਰਬ ਰਹਿਆ ਭਰਪੂਰੇ ॥੨॥੮॥੧੨॥ ਮਲਾਰ ਮਹਲਾ ੫ ॥ ਹਰਿ ਕੈ ਭਜਨਿ; ਕਉਨ ਕਉਨ ਨ. ਤਾਰੇ ॥ ਖਗ ਤਨ ਮੀਨ ਤਨ, ਮ੍ਰਿਗ ਤਨ ਬਰਾਹ ਤਨ; ਸਾਧੂ ਸੰਗਿ ਉਧਾਰੇ ॥੧॥ ਰਹਾਉ ॥ ਦੇਵ ਕੁਲ ਦੈਤ ਕੁਲ, ਜਖੵ ਕਿੰਨਰ ਨਰ; ਸਾਗਰ ਉਤਰੇ ਪਾਰੇ ॥ ਜੋ ਜੋ ਭਜਨੁ ਕਰੈ ਸਾਧੂ ਸੰਗਿ; ਤਾ ਕੇ ਦੂਖ ਬਿਦਾਰੇ ॥੧॥ ਕਾਮ ਕਰੋਧ ਮਹਾ ਬਿਖਿਆ ਰਸ; ਇਨ ਤੇ ਭਏ ਨਿਰਾਰੇ ॥ ਦੀਨ ਦਇਆਲ ਜਪਹਿ ਕਰੁਣਾ ਮੈ; ਨਾਨਕ. ਸਦ ਬਲਿਹਾਰੇ ॥੨॥੯॥੧੩॥ ਮਲਾਰ ਮਹਲਾ ੫ ॥ ਆਜੁ. ਮੈ ਬੈਸਿਓ ਹਰਿ ਹਾਟ ॥ ਨਾਮੁ ਰਾਸਿ ਸਾਝੀ ਕਰਿ ਜਨ ਸਿਉ; ਜਾਂਉ ਨ. ਜਮ ਕੈ ਘਾਟ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਪਾਰਬ੍ਰਹਮਿ ਰਾਖੇ; ਭ੍ਰਮ ਕੇ ਖੁਲੑੇ ਕਪਾਟ ॥ ਬੇਸੁਮਾਰ ਸਾਹੁ ਪ੍ਰਭੁ ਪਾਇਆ; ਲਾਹਾ ਚਰਨ ਨਿਧਿ ਖਾਟ ॥੧॥ ਸਰਨਿ ਗਹੀ ਅਚੁਤ ਅਬਿਨਾਸੀ; ਕਿਲਬਿਖ ਕਾਢੇ ਹੈ ਛਾਂਟਿ ॥ ਕਲਿ ਕਲੇਸ ਮਿਟੇ. ਦਾਸ ਨਾਨਕ; ਬਹੁਰਿ. ਨ ਜੋਨੀ ਮਾਟ ॥੨॥੧੦॥੧੪॥ ਮਲਾਰ ਮਹਲਾ ੫ ॥ ਬਹੁ ਬਿਧਿ; ਮਾਇਆ ਮੋਹ ਹਿਰਾਨੋ ॥ ਕੋਟਿ ਮਧੇ ਕੋਊ ਬਿਰਲਾ ਸੇਵਕੁ; ਪੂਰਨ ਭਗਤੁ ਚਿਰਾਨੋ ॥੧॥ ਰਹਾਉ ॥ ਇਤ ਉਤ ਡੋਲਿ ਡੋਲਿ ਸ੍ਰਮੁ ਪਾਇਓ; ਤਨੁ ਧਨੁ ਹੋਤ ਬਿਰਾਨੋ ॥ ਲੋਗ ਦੁਰਾਇ. ਕਰਤ ਠਗਿਆਈ; ਹੋਤੌ ਸੰਗਿ. ਨ ਜਾਨੋ ॥੧॥ ਮ੍ਰਿਗ ਪੰਖੀ ਮੀਨ ਦੀਨ ਨੀਚ; ਇਹ ਸੰਕਟ ਫਿਰਿ ਆਨੋ ॥ ਕਹੁ ਨਾਨਕ. ਪਾਹਨ ਪ੍ਰਭ ਤਾਰਹੁ; ਸਾਧਸੰਗਤਿ ਸੁਖ ਮਾਨੋ ॥੨॥੧੧॥੧੫॥ ਮਲਾਰ ਮਹਲਾ ੫ ॥ ਦੁਸਟ ਮੁਏ. ਬਿਖੁ ਖਾਈ; ਰੀ ਮਾਈ ॥ ਜਿਸ ਕੇ ਜੀਅ. ਤਿਨ ਹੀ ਰਖਿ ਲੀਨੇ; ਮੇਰੇ ਪ੍ਰਭ ਕਉ ਕਿਰਪਾ ਆਈ ॥੧॥ ਰਹਾਉ ॥ ਅੰਤਰਜਾਮੀ ਸਭ ਮਹਿ ਵਰਤੈ; ਤਾਂ ਭਉ ਕੈਸਾ ਭਾਈ ॥ ਸੰਗਿ ਸਹਾਈ. ਛੋਡਿ, ਨ ਜਾਈ; ਪ੍ਰਭੁ ਦੀਸੈ ਸਭਨੀ ਠਾਈਁ ॥੧॥ ਅਨਾਥਾ ਨਾਥੁ. ਦੀਨ ਦੁਖ ਭੰਜਨ; ਆਪਿ ਲੀਏ ਲੜਿ ਲਾਈ ॥ ਹਰਿ ਕੀ ਓਟ ਜੀਵਹਿ ਦਾਸ ਤੇਰੇ; ਨਾਨਕ ਪ੍ਰਭ ਸਰਣਾਈ ॥੨॥੧੨॥੧੬॥ ਮਲਾਰ ਮਹਲਾ ੫ ॥ ਮਨ ਮੇਰੇ; ਹਰਿ ਕੇ ਚਰਨ ਰਵੀਜੈ ॥ ਦਰਸ ਪਿਆਸ. ਮੇਰੋ ਮਨੁ ਮੋਹਿਓ; ਹਰਿ ਪੰਖ ਲਗਾਇ ਮਿਲੀਜੈ ॥੧॥ ਰਹਾਉ ॥ ਖੋਜਤ ਖੋਜਤ ਮਾਰਗੁ ਪਾਇਓ; ਸਾਧੂ ਸੇਵ ਕਰੀਜੈ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ; ਨਾਮੁ ਮਹਾ ਰਸੁ ਪੀਜੈ ॥੧॥ ਤ੍ਰਾਹਿ ਤ੍ਰਾਹਿ ਕਰਿ, ਸਰਨੀ ਆਏ; ਜਲਤਉ ਕਿਰਪਾ ਕੀਜੈ ॥ ਕਰੁ ਗਹਿ ਲੇਹੁ. ਦਾਸ ਅਪੁਨੇ ਕਉ; ਨਾਨਕ ਅਪੁਨੋ ਕੀਜੈ ॥੨॥੧੩॥੧੭॥
Источники и права