couponatlas.

Гуру Грантх Сахиб (гурмукхи): Анг 127

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਕੈ ਸਬਦਿ; ਇਹੁ ਗੁਫਾ ਵੀਚਾਰੇ ॥ ਨਾਮੁ ਨਿਰੰਜਨੁ; ਅੰਤਰਿ ਵਸੈ ਮੁਰਾਰੇ ॥ ਹਰਿ ਗੁਣ ਗਾਵੈ. ਸਬਦਿ ਸੁਹਾਏ; ਮਿਲਿ ਪ੍ਰੀਤਮ ਸੁਖੁ ਪਾਵਣਿਆ ॥੪॥ ਜਮੁ ਜਾਗਾਤੀ; ਦੂਜੈ ਭਾਇ. ਕਰੁ ਲਾਏ ॥ ਨਾਵਹੁ ਭੂਲੇ; ਦੇਇ ਸਜਾਏ ॥ ਘੜੀ ਮੁਹਤ ਕਾ ਲੇਖਾ ਲੇਵੈ; ਰਤੀਅਹੁ ਮਾਸਾ ਤੋਲ ਕਢਾਵਣਿਆ ॥੫॥ ਪੇਈਅੜੈ; ਪਿਰੁ ਚੇਤੇ ਨਾਹੀ ॥ ਦੂਜੈ ਮੁਠੀ; ਰੋਵੈ ਧਾਹੀ ॥ ਖਰੀ ਕੁਆਲਿਓ ਕੁਰੂਪਿ ਕੁਲਖਣੀ; ਸੁਪਨੈ. ਪਿਰੁ ਨਹੀ ਪਾਵਣਿਆ ॥੬॥ ਪੇਈਅੜੈ; ਪਿਰੁ ਮੰਨਿ ਵਸਾਇਆ ॥ ਪੂਰੈ ਗੁਰਿ; ਹਦੂਰਿ ਦਿਖਾਇਆ ॥ ਕਾਮਣਿ. ਪਿਰੁ ਰਾਖਿਆ ਕੰਠਿ ਲਾਇ; ਸਬਦੇ. ਪਿਰੁ ਰਾਵੈ ਸੇਜ ਸੁਹਾਵਣਿਆ ॥੭॥ ਆਪੇ ਦੇਵੈ; ਸਦਿ ਬੁਲਾਏ ॥ ਆਪਣਾ ਨਾਉ; ਮੰਨਿ ਵਸਾਏ ॥ ਨਾਨਕ. ਨਾਮੁ ਮਿਲੈ ਵਡਿਆਈ; ਅਨਦਿਨੁ ਸਦਾ ਗੁਣ ਗਾਵਣਿਆ ॥੮॥੨੮॥੨੯॥ ਮਾਝ ਮਹਲਾ ੩ ॥ ਊਤਮ ਜਨਮੁ; ਸੁਥਾਨਿ ਹੈ ਵਾਸਾ ॥ ਸਤਿਗੁਰੁ ਸੇਵਹਿ; ਘਰ ਮਾਹਿ ਉਦਾਸਾ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ; ਹਰਿ ਰਸਿ ਮਨੁ ਤ੍ਰਿਪਤਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਪੜਿ ਬੁਝਿ ਮੰਨਿ ਵਸਾਵਣਿਆ ॥ ਗੁਰਮੁਖਿ ਪੜਹਿ. ਹਰਿ ਨਾਮੁ ਸਲਾਹਹਿ; ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥ ਅਲਖ ਅਭੇਉ ਹਰਿ; ਰਹਿਆ ਸਮਾਏ ॥ ਉਪਾਇ. ਨ ਕਿਤੀ ਪਾਇਆ ਜਾਏ ॥ ਕਿਰਪਾ ਕਰੇ ਤਾ ਸਤਿਗੁਰੁ ਭੇਟੈ; ਨਦਰੀ ਮੇਲਿ ਮਿਲਾਵਣਿਆ ॥੨॥ ਦੂਜੈ ਭਾਇ ਪੜੈ; ਨਹੀ ਬੂਝੈ ॥ ਤ੍ਰਿਬਿਧਿ; ਮਾਇਆ ਕਾਰਣਿ ਲੂਝੈ ॥ ਤ੍ਰਿਬਿਧਿ ਬੰਧਨ ਤੂਟਹਿ. ਗੁਰਸਬਦੀ; ਗੁਰਸਬਦੀ. ਮੁਕਤਿ ਕਰਾਵਣਿਆ ॥੩॥ ਇਹੁ ਮਨੁ ਚੰਚਲੁ; ਵਸਿ ਨ ਆਵੈ ॥ ਦੁਬਿਧਾ ਲਾਗੈ; ਦਹ ਦਿਸਿ ਧਾਵੈ ॥ ਬਿਖੁ ਕਾ ਕੀੜਾ. ਬਿਖੁ ਮਹਿ ਰਾਤਾ; ਬਿਖੁ ਹੀ ਮਾਹਿ ਪਚਾਵਣਿਆ ॥੪॥ ਹਉ ਹਉ ਕਰੇ; ਤੈ ਆਪੁ ਜਣਾਏ ॥ ਬਹੁ ਕਰਮ ਕਰੈ; ਕਿਛੁ ਥਾਇ. ਨ ਪਾਏ ॥ ਤੁਝ ਤੇ ਬਾਹਰਿ. ਕਿਛੂ ਨ ਹੋਵੈ; ਬਖਸੇ ਸਬਦਿ ਸੁਹਾਵਣਿਆ ॥੫॥ ਉਪਜੈ ਪਚੈ; ਹਰਿ ਬੂਝੈ ਨਾਹੀ ॥ ਅਨਦਿਨੁ; ਦੂਜੈ ਭਾਇ ਫਿਰਾਹੀ ॥ ਮਨਮੁਖ ਜਨਮੁ ਗਇਆ ਹੈ ਬਿਰਥਾ; ਅੰਤਿ ਗਇਆ ਪਛੁਤਾਵਣਿਆ ॥੬॥ ਪਿਰੁ ਪਰਦੇਸਿ; ਸਿਗਾਰੁ ਬਣਾਏ ॥ ਮਨਮੁਖ ਅੰਧੁ; ਐਸੇ ਕਰਮ ਕਮਾਏ ॥ ਹਲਤਿ ਨ ਸੋਭਾ. ਪਲਤਿ ਨ ਢੋਈ; ਬਿਰਥਾ ਜਨਮੁ ਗਵਾਵਣਿਆ ॥੭॥ ਹਰਿ ਕਾ ਨਾਮੁ; ਕਿਨੈ ਵਿਰਲੈ ਜਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ; ਸਹਜੇ ਹੀ ਸੁਖੁ ਪਾਵਣਿਆ ॥੮॥ ਸਭ ਮਹਿ ਵਰਤੈ; ਏਕੋ ਸੋਈ ॥ ਗੁਰਮੁਖਿ ਵਿਰਲਾ; ਬੂਝੈ ਕੋਈ ॥ ਨਾਨਕ. ਨਾਮਿ ਰਤੇ ਜਨ ਸੋਹਹਿ; ਕਰਿ ਕਿਰਪਾ ਆਪਿ ਮਿਲਾਵਣਿਆ ॥੯॥੨੯॥੩੦॥
Источники и права