couponatlas.

Гуру Грантх Сахиб (гурмукхи): Анг 1279

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਨਮੁਖ ਦੂਜੀ ਤਰਫ ਹੈ; ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ. ਮਿਰਗ ਜਿਉ; ਸਿਰਿ ਦੀਸੈ ਜਮਕਾਲੁ ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ; ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ. ਨ ਆਵਈ; ਜਿਚਰੁ ਸਬਦਿ. ਨ ਕਰੇ ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ; ਚੂਕੈ ਆਲ ਜੰਜਾਲੁ ॥ ਮੂਲੁ ਰਹੈ. ਗੁਰੁ ਸੇਵਿਐ; ਗੁਰ ਪਉੜੀ ਬੋਹਿਥੁ ॥ ਨਾਨਕ ਲਗੀ ਤਤੁ ਲੈ; ਤੂੰ ਸਚਾ ਮਨਿ ਸਚੁ ॥੧॥ ਮਹਲਾ ੧ ॥ ਹੇਕੋ ਪਾਧਰੁ. ਹੇਕੁ ਦਰੁ; ਗੁਰ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ; ਸਭਿ ਸੁਖ ਸਾਚਉ ਨਾਮੁ ॥੨॥ ਪਉੜੀ ॥ ਆਪੀਨੑੈ ਆਪੁ ਸਾਜਿ; ਆਪੁ ਪਛਾਣਿਆ ॥ ਅੰਬਰੁ ਧਰਤਿ ਵਿਛੋੜਿ; ਚੰਦੋਆ ਤਾਣਿਆ ॥ ਵਿਣੁ ਥੰਮੑਾ ਗਗਨੁ ਰਹਾਇ; ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ; ਜੋਤਿ ਸਮਾਣਿਆ ॥ ਕੀਏ ਰਾਤਿ ਦਿਨੰਤੁ; ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ; ਨਾਵਣ ਪੁਰਬਾਣਿਆ ॥ ਤੁਧੁ ਸਰਿ ਅਵਰੁ. ਨ ਕੋਇ; ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸੁ; ਹੋਰ ਆਵਣ ਜਾਣਿਆ ॥੧॥ ਸਲੋਕ ਮਃ ੧ ॥ ਨਾਨਕ. ਸਾਵਣਿ ਜੇ ਵਸੈ; ਚਹੁ ਓਮਾਹਾ ਹੋਇ ॥ ਨਾਗਾਂ ਮਿਰਗਾਂ ਮਛੀਆਂ; ਰਸੀਆਂ ਘਰਿ ਧਨੁ ਹੋਇ ॥੧॥ ਮਃ ੧ ॥ ਨਾਨਕ. ਸਾਵਣਿ ਜੇ ਵਸੈ; ਚਹੁ ਵੇਛੋੜਾ ਹੋਇ ॥ ਗਾਈ ਪੁਤਾ ਨਿਰਧਨਾ; ਪੰਥੀ ਚਾਕਰੁ ਹੋਇ ॥੨॥ ਪਉੜੀ ॥ ਤੂ ਸਚਾ ਸਚਿਆਰੁ; ਜਿਨਿ ਸਚੁ ਵਰਤਾਇਆ ॥ ਬੈਠਾ ਤਾੜੀ ਲਾਇ; ਕਵਲੁ ਛਪਾਇਆ ॥ ਬ੍ਰਹਮੈ ਵਡਾ ਕਹਾਇ; ਅੰਤੁ. ਨ ਪਾਇਆ ॥ ਨਾ ਤਿਸੁ ਬਾਪੁ. ਨ ਮਾਇ; ਕਿਨਿ ਤੂ ਜਾਇਆ ॥ ਨਾ ਤਿਸੁ ਰੂਪੁ. ਨ ਰੇਖ; ਵਰਨ ਸਬਾਇਆ ॥ ਨਾ ਤਿਸੁ ਭੁਖ ਪਿਆਸ; ਰਜਾ ਧਾਇਆ ॥ ਗੁਰ ਮਹਿ ਆਪੁ ਸਮੋਇ; ਸਬਦੁ ਵਰਤਾਇਆ ॥ ਸਚੇ ਹੀ ਪਤੀਆਇ; ਸਚਿ ਸਮਾਇਆ ॥੨॥ ਸਲੋਕ ਮਃ ੧ ॥ ਵੈਦੁ ਬੁਲਾਇਆ ਵੈਦਗੀ; ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ. ਨ ਜਾਣਈ; ਕਰਕ ਕਲੇਜੇ ਮਾਹਿ ॥੧॥ ਮਃ ੨ ॥ ਵੈਦਾ. ਵੈਦੁ ਸੁਵੈਦੁ ਤੂ; ਪਹਿਲਾਂ ਰੋਗੁ ਪਛਾਣੁ ॥ ਐਸਾ ਦਾਰੂ ਲੋੜਿ ਲਹੁ; ਜਿਤੁ ਵੰਞੈ ਰੋਗਾ ਘਾਣਿ ॥ ਜਿਤੁ ਦਾਰੂ. ਰੋਗ ਉਠਿਅਹਿ; ਤਨਿ ਸੁਖੁ ਵਸੈ ਆਇ ॥ ਰੋਗੁ ਗਵਾਇਹਿ ਆਪਣਾ; ਤ ਨਾਨਕ ਵੈਦੁ ਸਦਾਇ ॥੨॥ ਪਉੜੀ ॥ ਬ੍ਰਹਮਾ ਬਿਸਨੁ ਮਹੇਸੁ; ਦੇਵ ਉਪਾਇਆ ॥ ਬ੍ਰਹਮੇ ਦਿਤੇ ਬੇਦ; ਪੂਜਾ ਲਾਇਆ ॥ ਦਸ ਅਵਤਾਰੀ; ਰਾਮੁ ਰਾਜਾ ਆਇਆ ॥ ਦੈਤਾ ਮਾਰੇ ਧਾਇ; ਹੁਕਮਿ ਸਬਾਇਆ ॥ ਈਸ ਮਹੇਸੁਰੁ ਸੇਵ; ਤਿਨੑੀ ਅੰਤੁ. ਨ ਪਾਇਆ ॥ ਸਚੀ ਕੀਮਤਿ ਪਾਇ; ਤਖਤੁ ਰਚਾਇਆ ॥ ਦੁਨੀਆ ਧੰਧੈ ਲਾਇ; ਆਪੁ ਛਪਾਇਆ ॥
Источники и права