couponatlas.

Гуру Грантх Сахиб (гурмукхи): Анг 128

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਝ ਮਹਲਾ ੩ ॥ ਮਨਮੁਖ ਪੜਹਿ; ਪੰਡਿਤ ਕਹਾਵਹਿ ॥ ਦੂਜੈ ਭਾਇ; ਮਹਾ ਦੁਖੁ ਪਾਵਹਿ ॥ ਬਿਖਿਆ ਮਾਤੇ. ਕਿਛੁ ਸੂਝੈ ਨਾਹੀ; ਫਿਰਿ ਫਿਰਿ ਜੂਨੀ ਆਵਣਿਆ ॥੧॥ ਹਉ ਵਾਰੀ ਜੀਉ ਵਾਰੀ; ਹਉਮੈ ਮਾਰਿ ਮਿਲਾਵਣਿਆ ॥ ਗੁਰ ਸੇਵਾ ਤੇ. ਹਰਿ ਮਨਿ ਵਸਿਆ; ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ ॥ ਵੇਦੁ ਪੜਹਿ; ਹਰਿ ਰਸੁ. ਨਹੀ ਆਇਆ ॥ ਵਾਦੁ ਵਖਾਣਹਿ; ਮੋਹੇ ਮਾਇਆ ॥ ਅਗਿਆਨਮਤੀ ਸਦਾ ਅੰਧਿਆਰਾ; ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥ ਅਕਥੋ ਕਥੀਐ; ਸਬਦਿ ਸੁਹਾਵੈ ॥ ਗੁਰਮਤੀ; ਮਨਿ ਸਚੋ ਭਾਵੈ ॥ ਸਚੋ ਸਚੁ ਰਵਹਿ ਦਿਨੁ ਰਾਤੀ; ਇਹੁ ਮਨੁ ਸਚਿ ਰੰਗਾਵਣਿਆ ॥੩॥ ਜੋ ਸਚਿ ਰਤੇ; ਤਿਨ ਸਚੋ ਭਾਵੈ ॥ ਆਪੇ ਦੇਇ; ਨ ਪਛੋਤਾਵੈ ॥ ਗੁਰ ਕੈ ਸਬਦਿ ਸਦਾ ਸਚੁ ਜਾਤਾ; ਮਿਲਿ ਸਚੇ ਸੁਖੁ ਪਾਵਣਿਆ ॥੪॥ ਕੂੜੁ ਕੁਸਤੁ; ਤਿਨਾ. ਮੈਲੁ ਨ ਲਾਗੈ ॥ ਗੁਰ ਪਰਸਾਦੀ; ਅਨਦਿਨੁ ਜਾਗੈ ॥ ਨਿਰਮਲ ਨਾਮੁ ਵਸੈ ਘਟ ਭੀਤਰਿ; ਜੋਤੀ ਜੋਤਿ ਮਿਲਾਵਣਿਆ ॥੫॥ ਤ੍ਰੈ ਗੁਣ ਪੜਹਿ; ਹਰਿ ਤਤੁ. ਨ ਜਾਣਹਿ ॥ ਮੂਲਹੁ ਭੁਲੇ; ਗੁਰਸਬਦੁ. ਨ ਪਛਾਣਹਿ ॥ ਮੋਹ ਬਿਆਪੇ. ਕਿਛੁ ਸੂਝੈ ਨਾਹੀ; ਗੁਰਸਬਦੀ ਹਰਿ ਪਾਵਣਿਆ ॥੬॥ ਵੇਦੁ ਪੁਕਾਰੈ; ਤ੍ਰਿਬਿਧਿ ਮਾਇਆ ॥ ਮਨਮੁਖ. ਨ ਬੂਝਹਿ; ਦੂਜੈ ਭਾਇਆ ॥ ਤ੍ਰੈ ਗੁਣ ਪੜਹਿ. ਹਰਿ ਏਕੁ, ਨ ਜਾਣਹਿ; ਬਿਨੁ ਬੂਝੇ. ਦੁਖੁ ਪਾਵਣਿਆ ॥੭॥ ਜਾ ਤਿਸੁ ਭਾਵੈ; ਤਾ ਆਪਿ ਮਿਲਾਏ ॥ ਗੁਰਸਬਦੀ; ਸਹਸਾ ਦੂਖੁ ਚੁਕਾਏ ॥ ਨਾਨਕ. ਨਾਵੈ ਕੀ ਸਚੀ ਵਡਿਆਈ; ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥ ਮਾਝ ਮਹਲਾ ੩ ॥ ਨਿਰਗੁਣੁ ਸਰਗੁਣੁ ਆਪੇ ਸੋਈ ॥ ਤਤੁ ਪਛਾਣੈ; ਸੋ ਪੰਡਿਤੁ ਹੋਈ ॥ ਆਪਿ ਤਰੈ ਸਗਲੇ ਕੁਲ ਤਾਰੈ; ਹਰਿ ਨਾਮੁ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਹਰਿ ਰਸੁ ਚਖਿ. ਸਾਦੁ ਪਾਵਣਿਆ ॥ ਹਰਿ ਰਸੁ ਚਾਖਹਿ. ਸੇ ਜਨ ਨਿਰਮਲ; ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ ॥ ਸੋ ਨਿਹਕਰਮੀ; ਜੋ ਸਬਦੁ ਬੀਚਾਰੇ ॥ ਅੰਤਰਿ ਤਤੁ ਗਿਆਨਿ; ਹਉਮੈ ਮਾਰੇ ॥ ਨਾਮੁ ਪਦਾਰਥੁ ਨਉ ਨਿਧਿ ਪਾਏ; ਤ੍ਰੈ ਗੁਣ ਮੇਟਿ ਸਮਾਵਣਿਆ ॥੨॥ ਹਉਮੈ ਕਰੈ; ਨਿਹਕਰਮੀ. ਨ ਹੋਵੈ ॥ ਗੁਰ ਪਰਸਾਦੀ; ਹਉਮੈ ਖੋਵੈ ॥ ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ; ਗੁਰਸਬਦੀ ਗੁਣ ਗਾਵਣਿਆ ॥੩॥ ਹਰਿ ਸਰੁ ਸਾਗਰੁ; ਨਿਰਮਲੁ ਸੋਈ ॥ ਸੰਤ ਚੁਗਹਿ ਨਿਤ; ਗੁਰਮੁਖਿ ਹੋਈ ॥ ਇਸਨਾਨੁ ਕਰਹਿ ਸਦਾ ਦਿਨੁ ਰਾਤੀ; ਹਉਮੈ ਮੈਲੁ ਚੁਕਾਵਣਿਆ ॥੪॥ ਨਿਰਮਲ ਹੰਸਾ ਪ੍ਰੇਮ ਪਿਆਰਿ ॥ ਹਰਿ ਸਰਿ ਵਸੈ; ਹਉਮੈ ਮਾਰਿ ॥
Источники и права