couponatlas.

Гуру Грантх Сахиб (гурмукхи): Анг 129

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਹਿਨਿਸਿ ਪ੍ਰੀਤਿ. ਸਬਦਿ ਸਾਚੈ; ਹਰਿ ਸਰਿ ਵਾਸਾ ਪਾਵਣਿਆ ॥੫॥ ਮਨਮੁਖੁ ਸਦਾ ਬਗੁ ਮੈਲਾ; ਹਉਮੈ ਮਲੁ ਲਾਈ ॥ ਇਸਨਾਨੁ ਕਰੈ; ਪਰੁ ਮੈਲੁ. ਨ ਜਾਈ ॥ ਜੀਵਤੁ ਮਰੈ. ਗੁਰਸਬਦੁ ਬੀਚਾਰੈ; ਹਉਮੈ ਮੈਲੁ ਚੁਕਾਵਣਿਆ ॥੬॥ ਰਤਨੁ ਪਦਾਰਥੁ; ਘਰ ਤੇ ਪਾਇਆ ॥ ਪੂਰੈ ਸਤਿਗੁਰਿ; ਸਬਦੁ ਸੁਣਾਇਆ ॥ ਗੁਰ ਪਰਸਾਦਿ. ਮਿਟਿਆ ਅੰਧਿਆਰਾ; ਘਟਿ ਚਾਨਣੁ ਆਪੁ ਪਛਾਨਣਿਆ ॥੭॥ ਆਪਿ ਉਪਾਏ; ਤੈ ਆਪੇ ਵੇਖੈ ॥ ਸਤਿਗੁਰੁ ਸੇਵੈ; ਸੋ ਜਨੁ ਲੇਖੈ ॥ ਨਾਨਕ. ਨਾਮੁ ਵਸੈ ਘਟ ਅੰਤਰਿ; ਗੁਰ ਕਿਰਪਾ ਤੇ. ਪਾਵਣਿਆ ॥੮॥੩੧॥੩੨॥ ਮਾਝ ਮਹਲਾ ੩ ॥ ਮਾਇਆ ਮੋਹੁ; ਜਗਤੁ ਸਬਾਇਆ ॥ ਤ੍ਰੈ ਗੁਣ ਦੀਸਹਿ; ਮੋਹੇ ਮਾਇਆ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ; ਚਉਥੈ ਪਦਿ ਲਿਵ ਲਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਮਾਇਆ ਮੋਹੁ. ਸਬਦਿ ਜਲਾਵਣਿਆ ॥ ਮਾਇਆ ਮੋਹੁ ਜਲਾਏ. ਸੋ ਹਰਿ ਸਿਉ ਚਿਤੁ ਲਾਏ; ਹਰਿ ਦਰਿ ਮਹਲੀ. ਸੋਭਾ ਪਾਵਣਿਆ ॥੧॥ ਰਹਾਉ ॥ ਦੇਵੀ ਦੇਵਾ; ਮੂਲੁ ਹੈ ਮਾਇਆ ॥ ਸਿੰਮ੍ਰਿਤਿ ਸਾਸਤ; ਜਿੰਨਿ ਉਪਾਇਆ ॥ ਕਾਮੁ ਕ੍ਰੋਧੁ ਪਸਰਿਆ ਸੰਸਾਰੇ; ਆਇ ਜਾਇ ਦੁਖੁ ਪਾਵਣਿਆ ॥੨॥ ਤਿਸੁ ਵਿਚਿ; ਗਿਆਨ ਰਤਨੁ ਇਕੁ ਪਾਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥ ਜਤੁ ਸਤੁ ਸੰਜਮੁ ਸਚੁ ਕਮਾਵੈ; ਗੁਰਿ ਪੂਰੈ ਨਾਮੁ ਧਿਆਵਣਿਆ ॥੩॥ ਪੇਈਅੜੈ; ਧਨ ਭਰਮਿ ਭੁਲਾਣੀ ॥ ਦੂਜੈ ਲਾਗੀ; ਫਿਰਿ ਪਛੋਤਾਣੀ ॥ ਹਲਤੁ ਪਲਤੁ ਦੋਵੈ ਗਵਾਏ ਸੁਪਨੈ; ਸੁਖੁ. .ਨ ਪਾਵਣਿਆ ॥੪॥ ਪੇਈਅੜੈ; ਧਨ ਕੰਤੁ ਸਮਾਲੇ ॥ ਗੁਰ ਪਰਸਾਦੀ ਵੇਖੈ ਨਾਲੇ ॥ ਪਿਰ ਕੈ ਸਹਜਿ, ਰਹੈ ਰੰਗਿ ਰਾਤੀ; ਸਬਦਿ ਸਿੰਗਾਰੁ ਬਣਾਵਣਿਆ ॥੫॥ ਸਫਲੁ ਜਨਮੁ; ਜਿਨਾ ਸਤਿਗੁਰੁ ਪਾਇਆ ॥ ਦੂਜਾ ਭਾਉ; ਗੁਰ ਸਬਦਿ ਜਲਾਇਆ ॥ ਏਕੋ ਰਵਿ ਰਹਿਆ ਘਟ ਅੰਤਰਿ; ਮਿਲਿ ਸਤਸੰਗਤਿ ਹਰਿ ਗੁਣ ਗਾਵਣਿਆ ॥੬॥ ਸਤਿਗੁਰੁ ਨ ਸੇਵੇ; ਸੋ ਕਾਹੇ ਆਇਆ ॥ ਧ੍ਰਿਗੁ ਜੀਵਣੁ; ਬਿਰਥਾ ਜਨਮੁ ਗਵਾਇਆ ॥ ਮਨਮੁਖਿ. ਨਾਮੁ ਚਿਤਿ ਨ ਆਵੈ; ਬਿਨੁ ਨਾਵੈ. ਬਹੁ ਦੁਖੁ ਪਾਵਣਿਆ ॥੭॥ ਜਿਨਿ ਸਿਸਟਿ ਸਾਜੀ; ਸੋਈ ਜਾਣੈ ॥ ਆਪੇ ਮੇਲੈ; ਸਬਦਿ ਪਛਾਣੈ ॥ ਨਾਨਕ. ਨਾਮੁ ਮਿਲਿਆ ਤਿਨ ਜਨ ਕਉ; ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ ॥੮॥੧॥੩੨॥੩੩॥ ਮਾਝ ਮਹਲਾ ੪ ॥ ਆਦਿ ਪੁਰਖੁ; ਅਪਰੰਪਰੁ ਆਪੇ ॥ ਆਪੇ ਥਾਪੇ; ਥਾਪਿ ਉਥਾਪੇ ॥ ਸਭ ਮਹਿ ਵਰਤੈ ਏਕੋ ਸੋਈ; ਗੁਰਮੁਖਿ ਸੋਭਾ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਨਿਰੰਕਾਰੀ ਨਾਮੁ ਧਿਆਵਣਿਆ ॥
Источники и права