couponatlas.

Гуру Грантх Сахиб (гурмукхи): Анг 1290

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਸਤ੍ਰੀ ਪੁਰਖੈ, ਜਾਂ ਨਿਸਿ ਮੇਲਾ; ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ; ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ; ਚਤੁਰੁ ਕਹਾਵੈ ਪਾਂਡੇ ॥ ਬਾਹਰ ਕਾ ਮਾਸੁ. ਮੰਦਾ ਸੁਆਮੀ; ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ; ਜੀਇ ਲਇਆ ਵਾਸੇਰਾ ॥ ਅਭਖੁ ਭਖਹਿ. ਭਖੁ ਤਜਿ ਛੋਡਹਿ; ਅੰਧੁ ਗੁਰੂ. ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ; ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ; ਚਤੁਰੁ ਕਹਾਵੈ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬਂ‍ੀ; ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ; ਓਥੈ ਮਾਸੁ ਸਮਾਣਾ ॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ; ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ. ਨਰਕਿ ਜਾਂਦੇ; ਤਾਂ ਉਨੑ ਕਾ ਦਾਨੁ. ਨ ਲੈਣਾ ॥ ਦੇਂਦਾ ਨਰਕਿ. ਸੁਰਗਿ ਲੈਦੇ; ਦੇਖਹੁ ਏਹੁ ਧਿਙਾਣਾ ॥ ਆਪਿ. ਨ ਬੂਝੈ, ਲੋਕ ਬੁਝਾਏ; ਪਾਂਡੇ ਖਰਾ ਸਿਆਣਾ ॥ ਪਾਂਡੇ. ਤੂ ਜਾਣੈ ਹੀ ਨਾਹੀ; ਕਿਥਹੁ ਮਾਸੁ ਉਪੰਨਾ ॥ ਤੋਇਅਹੁ, ਅੰਨੁ ਕਮਾਦੁ ਕਪਾਹਾਂ; ਤੋਇਅਹੁ, ਤ੍ਰਿਭਵਣੁ ਗੰਨਾ ॥ ਤੋਆ ਆਖੈ ਹਉ ਬਹੁ ਬਿਧਿ ਹਛਾ; ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ. ਹੋਵੈ ਸੰਨਿਆਸੀ; ਨਾਨਕੁ ਕਹੈ ਵਿਚਾਰਾ ॥੨॥ ਪਉੜੀ ॥ ਹਉ ਕਿਆ ਆਖਾ ਇਕ ਜੀਭ; ਤੇਰਾ ਅੰਤੁ. ਨ ਕਿਨ ਹੀ ਪਾਇਆ ॥ ਸਚਾ ਸਬਦੁ ਵੀਚਾਰਿ; ਸੇ ਤੁਝ ਹੀ ਮਾਹਿ ਸਮਾਇਆ ॥ ਇਕਿ ਭਗਵਾ ਵੇਸੁ ਕਰਿ ਭਰਮਦੇ; ਵਿਣੁ ਸਤਿਗੁਰ ਕਿਨੈ. ਨ ਪਾਇਆ ॥ ਦੇਸ ਦਿਸੰਤਰ ਭਵਿ ਥਕੇ; ਤੁਧੁ ਅੰਦਰਿ ਆਪੁ ਲੁਕਾਇਆ ॥ ਗੁਰ ਕਾ ਸਬਦੁ ਰਤੰਨੁ ਹੈ; ਕਰਿ ਚਾਨਣੁ ਆਪਿ ਦਿਖਾਇਆ ॥ ਆਪਣਾ ਆਪੁ ਪਛਾਣਿਆ; ਗੁਰਮਤੀ ਸਚਿ ਸਮਾਇਆ ॥ ਆਵਾ ਗਉਣੁ ਬਜਾਰੀਆ; ਬਾਜਾਰੁ ਜਿਨੀ ਰਚਾਇਆ ॥ ਇਕੁ ਥਿਰੁ ਸਚਾ ਸਾਲਾਹਣਾ; ਜਿਨ ਮਨਿ ਸਚਾ ਭਾਇਆ ॥੨੫॥ ਸਲੋਕ ਮਃ ੧ ॥ ਨਾਨਕ. ਮਾਇਆ ਕਰਮ ਬਿਰਖੁ; ਫਲ ਅੰਮ੍ਰਿਤ, ਫਲ ਵਿਸੁ ॥ ਸਭ ਕਾਰਣ ਕਰਤਾ ਕਰੇ; ਜਿਸੁ ਖਵਾਲੇ ਤਿਸੁ ॥੧॥ ਮਃ ੨ ॥ ਨਾਨਕ. ਦੁਨੀਆ ਕੀਆਂ ਵਡਿਆਈਆਂ; ਅਗੀ ਸੇਤੀ ਜਾਲਿ ॥ ਏਨੀ ਜਲੀਈਂ. ਨਾਮੁ ਵਿਸਾਰਿਆ; ਇਕ. ਨ ਚਲੀਆ ਨਾਲਿ ॥੨॥ ਪਉੜੀ ॥ ਸਿਰਿ ਸਿਰਿ ਹੋਇ ਨਿਬੇੜੁ; ਹੁਕਮਿ ਚਲਾਇਆ ॥ ਤੇਰੈ ਹਥਿ ਨਿਬੇੜੁ; ਤੂਹੈ ਮਨਿ ਭਾਇਆ ॥ ਕਾਲੁ ਚਲਾਏ ਬੰਨਿ; ਕੋਇ. ਨ ਰਖਸੀ ॥ ਜਰੁ ਜਰਵਾਣਾ ਕੰਨੑਿ; ਚੜਿਆ ਨਚਸੀ ॥ ਸਤਿਗੁਰੁ ਬੋਹਿਥੁ ਬੇੜੁ; ਸਚਾ ਰਖਸੀ ॥ ਅਗਨਿ ਭਖੈ, ਭੜਹਾੜੁ; ਅਨਦਿਨੁ ਭਖਸੀ ॥ ਫਾਥਾ ਚੁਗੈ ਚੋਗ; ਹੁਕਮੀ ਛੁਟਸੀ ॥ ਕਰਤਾ ਕਰੇ ਸੁ ਹੋਗੁ; ਕੂੜੁ ਨਿਖੁਟਸੀ ॥੨੬॥
Источники и права