couponatlas.

Гуру Грантх Сахиб (гурмукхи): Анг 1291

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਲੋਕ ਮਃ ੧ ॥ ਘਰ ਮਹਿ ਘਰੁ ਦੇਖਾਇ ਦੇਇ; ਸੋ ਸਤਿਗੁਰੁ ਪੁਰਖੁ ਸੁਜਾਣੁ ॥ ਪੰਚ ਸਬਦ. ਧੁਨਿਕਾਰ ਧੁਨਿ; ਤਹ ਬਾਜੈ. ਸਬਦੁ ਨੀਸਾਣੁ ॥ ਦੀਪ ਲੋਅ ਪਾਤਾਲ. ਤਹ ਖੰਡ ਮੰਡਲ ਹੈਰਾਨੁ ॥ ਤਾਰ ਘੋਰ ਬਾਜਿੰਤ੍ਰ ਤਹ; ਸਾਚਿ ਤਖਤਿ ਸੁਲਤਾਨੁ ॥ ਸੁਖਮਨ ਕੈ ਘਰਿ. ਰਾਗੁ ਸੁਨਿ; ਸੁੰਨਿ ਮੰਡਲਿ ਲਿਵ ਲਾਇ ॥ ਅਕਥ ਕਥਾ ਬੀਚਾਰੀਐ; ਮਨਸਾ ਮਨਹਿ ਸਮਾਇ ॥ ਉਲਟਿ ਕਮਲੁ ਅੰਮ੍ਰਿਤਿ ਭਰਿਆ; ਇਹੁ ਮਨੁ ਕਤਹੁ. ਨ ਜਾਇ ॥ ਅਜਪਾ ਜਾਪੁ. ਨ ਵੀਸਰੈ; ਆਦਿ ਜੁਗਾਦਿ ਸਮਾਇ ॥ ਸਭਿ ਸਖੀਆ ਪੰਚੇ ਮਿਲੇ; ਗੁਰਮੁਖਿ ਨਿਜ ਘਰਿ ਵਾਸੁ ॥ ਸਬਦੁ ਖੋਜਿ. ਇਹੁ ਘਰੁ ਲਹੈ; ਨਾਨਕੁ. ਤਾ ਕਾ ਦਾਸੁ ॥੧॥ ਮਃ ੧ ॥ ਚਿਲਿਮਿਲਿ ਬਿਸੀਆਰ; ਦੁਨੀਆ ਫਾਨੀ ॥ ਕਾਲੂਬਿ ਅਕਲ; ਮਨ ਗੋਰ. ਨ ਮਾਨੀ ॥ ਮਨ ਕਮੀਨ ਕਮਤਰੀਨ; ਤੂ ਦਰੀਆਉ ਖੁਦਾਇਆ ॥ ਏਕੁ ਚੀਜੁ. ਮੁਝੈ ਦੇਹਿ; ਅਵਰ ਜਹਰ ਚੀਜ. ਨ ਭਾਇਆ ॥ ਪੁਰਾਬ ਖਾਮ ਕੂਜੈ; ਹਿਕਮਤਿ ਖੁਦਾਇਆ ॥ ਮਨ ਤੁਆਨਾ; ਤੂ ਕੁਦਰਤੀ ਆਇਆ ॥ ਸਗ ਨਾਨਕ. ਦੀਬਾਨ ਮਸਤਾਨਾ; ਨਿਤ ਚੜੈ ਸਵਾਇਆ ॥ ਆਤਸ ਦੁਨੀਆ; ਖੁਨਕ ਨਾਮੁ ਖੁਦਾਇਆ ॥੨॥ ਪਉੜੀ ਨਵੀ ਮਃ ੫ ॥ ਸਭੋ ਵਰਤੈ ਚਲਤੁ; ਚਲਤੁ ਵਖਾਣਿਆ ॥ ਪਾਰਬ੍ਰਹਮੁ ਪਰਮੇਸਰੁ; ਗੁਰਮੁਖਿ ਜਾਣਿਆ ॥ ਲਥੇ ਸਭਿ ਵਿਕਾਰ; ਸਬਦਿ ਨੀਸਾਣਿਆ ॥ ਸਾਧੂ ਸੰਗਿ ਉਧਾਰੁ; ਭਏ ਨਿਕਾਣਿਆ ॥ ਸਿਮਰਿ ਸਿਮਰਿ ਦਾਤਾਰੁ; ਸਭਿ ਰੰਗ ਮਾਣਿਆ ॥ ਪਰਗਟੁ ਭਇਆ ਸੰਸਾਰਿ; ਮਿਹਰ ਛਾਵਾਣਿਆ ॥ ਆਪੇ ਬਖਸਿ ਮਿਲਾਏ; ਸਦ ਕੁਰਬਾਣਿਆ ॥ ਨਾਨਕ ਲਏ ਮਿਲਾਇ; ਖਸਮੈ ਭਾਣਿਆ ॥੨੭॥ ਸਲੋਕ ਮਃ ੧ ॥ ਧੰਨੁ ਸੁ ਕਾਗਦੁ. ਕਲਮ ਧੰਨੁ; ਧਨੁ ਭਾਂਡਾ. ਧਨੁ ਮਸੁ ॥ ਧਨੁ ਲੇਖਾਰੀ ਨਾਨਕਾ; ਜਿਨਿ ਨਾਮੁ ਲਿਖਾਇਆ ਸਚੁ ॥੧॥ ਮਃ ੧ ॥ ਆਪੇ ਪਟੀ ਕਲਮ ਆਪਿ; ਉਪਰਿ ਲੇਖੁ ਭਿ ਤੂੰ ॥ ਏਕੋ ਕਹੀਐ ਨਾਨਕਾ; ਦੂਜਾ ਕਾਹੇ ਕੂ ॥੨॥ ਪਉੜੀ ॥ ਤੂੰ ਆਪੇ ਆਪਿ ਵਰਤਦਾ; ਆਪਿ ਬਣਤ ਬਣਾਈ ॥ ਤੁਧੁ ਬਿਨੁ. ਦੂਜਾ ਕੋ ਨਹੀ; ਤੂ ਰਹਿਆ ਸਮਾਈ ॥ ਤੇਰੀ ਗਤਿ ਮਿਤਿ ਤੂਹੈ ਜਾਣਦਾ; ਤੁਧੁ ਕੀਮਤਿ ਪਾਈ ॥ ਤੂ ਅਲਖ ਅਗੋਚਰੁ ਅਗਮੁ ਹੈ; ਗੁਰਮਤਿ ਦਿਖਾਈ ॥ ਅੰਤਰਿ ਅਗਿਆਨੁ ਦੁਖੁ ਭਰਮੁ ਹੈ; ਗੁਰ ਗਿਆਨਿ ਗਵਾਈ ॥ ਜਿਸੁ ਕ੍ਰਿਪਾ ਕਰਹਿ. ਤਿਸੁ ਮੇਲਿ ਲੈਹਿ; ਸੋ ਨਾਮੁ ਧਿਆਈ ॥ ਤੂ ਕਰਤਾ ਪੁਰਖੁ ਅਗੰਮੁ ਹੈ; ਰਵਿਆ ਸਭ ਠਾਈ ॥ ਜਿਤੁ ਤੂ ਲਾਇਹਿ ਸਚਿਆ. ਤਿਤੁ ਕੋ ਲਗੈ; ਨਾਨਕ ਗੁਣ ਗਾਈ ॥੨੮॥੧॥ ਸੁਧੁ
Источники и права