couponatlas.

Гуру Грантх Сахиб (гурмукхи): Анг 1295

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨ ਕੀ ਮਹਿਮਾ ਬਰਨਿ. ਨ ਸਾਕਉ; ਓਇ ਊਤਮ ਹਰਿ ਹਰਿ ਕੇਨ ॥੩॥ ਤੁਮੑ ਹਰਿ ਸਾਹ ਵਡੇ ਪ੍ਰਭ ਸੁਆਮੀ; ਹਮ ਵਣਜਾਰੇ ਰਾਸਿ ਦੇਨ ॥ ਜਨ ਨਾਨਕ ਕਉ. ਦਇਆ ਪ੍ਰਭ ਧਾਰਹੁ; ਲਦਿ ਵਾਖਰੁ ਹਰਿ ਹਰਿ ਲੇਨ ॥੪॥੨॥ ਕਾਨੜਾ ਮਹਲਾ ੪ ॥ ਜਪਿ ਮਨ; ਰਾਮ ਨਾਮ ਪਰਗਾਸ ॥ ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ; ਵਿਚੇ ਗਿਰਹ ਉਦਾਸ ॥੧॥ ਰਹਾਉ ॥ ਹਮ. ਹਰਿ ਹਿਰਦੈ ਜਪਿਓ ਨਾਮੁ ਨਰਹਰਿ; ਪ੍ਰਭਿ ਕ੍ਰਿਪਾ ਕਰੀ ਕਿਰਪਾਸ ॥ ਅਨਦਿਨੁ ਅਨਦੁ ਭਇਆ. ਮਨੁ ਬਿਗਸਿਆ; ਉਦਮ ਭਏ ਮਿਲਨ ਕੀ ਆਸ ॥੧॥ ਹਮ. ਹਰਿ ਸੁਆਮੀ ਪ੍ਰੀਤਿ ਲਗਾਈ; ਜਿਤਨੇ ਸਾਸ ਲੀਏ ਹਮ ਗ੍ਰਾਸ ॥ ਕਿਲਬਿਖ ਦਹਨ ਭਏ. ਖਿਨ ਅੰਤਰਿ; ਤੂਟਿ ਗਏ ਮਾਇਆ ਕੇ ਫਾਸ ॥੨॥ ਕਿਆ ਹਮ ਕਿਰਮ. ਕਿਆ ਕਰਮ ਕਮਾਵਹਿ; ਮੂਰਖ ਮੁਗਧ ਰਖੇ ਪ੍ਰਭ ਤਾਸ ॥ ਅਵਗਨੀਆਰੇ ਪਾਥਰ ਭਾਰੇ; ਸਤਸੰਗਤਿ ਮਿਲਿ ਤਰੇ ਤਰਾਸ ॥੩॥ ਜੇਤੀ ਸ੍ਰਿਸਟਿ ਕਰੀ ਜਗਦੀਸਰਿ; ਤੇ ਸਭਿ ਊਚ. ਹਮ ਨੀਚ ਬਿਖਿਆਸ ॥ ਹਮਰੇ ਅਵਗੁਨ. ਸੰਗਿ ਗੁਰ ਮੇਟੇ; ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥੪॥੩॥ ਕਾਨੜਾ ਮਹਲਾ ੪ ॥ ਮੇਰੈ ਮਨਿ; ਰਾਮ ਨਾਮੁ ਜਪਿਓ ਗੁਰ ਵਾਕ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ; ਦੁਰਮਤਿ ਦੂਜਾ ਭਾਉ ਗਇਓ ਸਭ ਝਾਕ ॥੧॥ ਰਹਾਉ ॥ ਨਾਨਾ ਰੂਪ, ਰੰਗ ਹਰਿ ਕੇਰੇ; ਘਟਿ ਘਟਿ ਰਾਮੁ ਰਵਿਓ ਗੁਪਲਾਕ ॥ ਹਰਿ ਕੇ ਸੰਤ ਮਿਲੇ ਹਰਿ ਪ੍ਰਗਟੇ; ਉਘਰਿ ਗਏ ਬਿਖਿਆ ਕੇ ਤਾਕ ॥੧॥ ਸੰਤ ਜਨਾ ਕੀ ਬਹੁਤੁ ਬਹੁ ਸੋਭਾ; ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ ॥ ਹਰਿ ਕੇ ਸੰਤ ਮਿਲੇ. ਹਰਿ ਮਿਲਿਆ; ਜੈਸੇ ਗਊ ਦੇਖਿ ਬਛਰਾਕ ॥੨॥ ਹਰਿ ਕੇ ਸੰਤ ਜਨਾ ਮਹਿ, ਹਰਿ ਹਰਿ; ਤੇ ਜਨ ਊਤਮ, ਜਨਕ ਜਨਾਕ ॥ ਤਿਨ ਹਰਿ ਹਿਰਦੈ. ਬਾਸੁ ਬਸਾਨੀ; ਛੂਟਿ ਗਈ, ਮੁਸਕੀ ਮੁਸਕਾਕ ॥੩॥ ਤੁਮਰੇ ਜਨ. ਤੁਮੑ ਹੀ ਪ੍ਰਭ ਕੀਏ; ਹਰਿ ਰਾਖਿ ਲੇਹੁ ਆਪਨ ਅਪਨਾਕ ॥ ਜਨ ਨਾਨਕ ਕੇ ਸਖਾ ਹਰਿ ਭਾਈ; ਮਾਤ ਪਿਤਾ ਬੰਧਪ ਹਰਿ ਸਾਕ ॥੪॥੪॥ ਕਾਨੜਾ ਮਹਲਾ ੪ ॥ ਮੇਰੇ ਮਨ; ਹਰਿ ਹਰਿ ਰਾਮ ਨਾਮੁ. ਜਪਿ ਚੀਤਿ ॥ ਹਰਿ ਹਰਿ ਵਸਤੁ. ਮਾਇਆ ਗੜੑਿ ਵੇੜੑੀ; ਗੁਰ ਕੈ ਸਬਦਿ, ਲੀਓ ਗੜੁ ਜੀਤਿ ॥੧॥ ਰਹਾਉ ॥ ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ; ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ ॥ ਜੈਸੇ ਤਰਵਰ ਕੀ ਤੁਛ ਛਾਇਆ; ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥੧॥ ਹਮਰੇ ਪ੍ਰਾਨ ਪ੍ਰੀਤਮ ਜਨ ਊਤਮ; ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥ ਪਰਚੈ ਰਾਮੁ ਰਵਿਆ ਘਟ ਅੰਤਰਿ; ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥੨॥
Источники и права