couponatlas.

Гуру Грантх Сахиб (гурмукхи): Анг 130

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਸੁ ਰੂਪੁ ਨ ਰੇਖਿਆ. ਘਟਿ ਘਟਿ ਦੇਖਿਆ; ਗੁਰਮੁਖਿ. ਅਲਖੁ ਲਖਾਵਣਿਆ ॥੧॥ ਰਹਾਉ ॥ ਤੂ ਦਇਆਲੁ; ਕਿਰਪਾਲੁ ਪ੍ਰਭੁ ਸੋਈ ॥ ਤੁਧੁ ਬਿਨੁ ਦੂਜਾ; ਅਵਰੁ ਨ ਕੋਈ ॥ ਗੁਰੁ ਪਰਸਾਦੁ ਕਰੇ. ਨਾਮੁ ਦੇਵੈ; ਨਾਮੇ ਨਾਮਿ ਸਮਾਵਣਿਆ ॥੨॥ ਤੂੰ ਆਪੇ ਸਚਾ ਸਿਰਜਣਹਾਰਾ ॥ ਭਗਤੀ ਭਰੇ ਤੇਰੇ ਭੰਡਾਰਾ ॥ ਗੁਰਮੁਖਿ ਨਾਮੁ ਮਿਲੈ ਮਨੁ ਭੀਜੈ; ਸਹਜਿ ਸਮਾਧਿ ਲਗਾਵਣਿਆ ॥੩॥ ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥ ਤੁਧੁ ਸਾਲਾਹੀ ਪ੍ਰੀਤਮ ਮੇਰੇ ॥ ਤੁਧੁ ਬਿਨੁ. ਅਵਰੁ ਨ ਕੋਈ ਜਾਚਾ; ਗੁਰ ਪਰਸਾਦੀ ਤੂੰ ਪਾਵਣਿਆ ॥੪॥ ਅਗਮੁ ਅਗੋਚਰੁ; ਮਿਤਿ ਨਹੀ ਪਾਈ ॥ ਅਪਣੀ ਕ੍ਰਿਪਾ ਕਰਹਿ; ਤੂੰ ਲੈਹਿ ਮਿਲਾਈ ॥ ਪੂਰੇ ਗੁਰ ਕੈ ਸਬਦਿ ਧਿਆਈਐ; ਸਬਦੁ ਸੇਵਿ ਸੁਖੁ ਪਾਵਣਿਆ ॥੫॥ ਰਸਨਾ ਗੁਣਵੰਤੀ ਗੁਣ ਗਾਵੈ ॥ ਨਾਮੁ ਸਲਾਹੇ; ਸਚੇ ਭਾਵੈ ॥ ਗੁਰਮੁਖਿ ਸਦਾ ਰਹੈ ਰੰਗਿ ਰਾਤੀ; ਮਿਲਿ ਸਚੇ ਸੋਭਾ ਪਾਵਣਿਆ ॥੬॥ ਮਨਮੁਖੁ ਕਰਮ ਕਰੇ ਅਹੰਕਾਰੀ ॥ ਜੂਐ ਜਨਮੁ; ਸਭ ਬਾਜੀ ਹਾਰੀ ॥ ਅੰਤਰਿ ਲੋਭੁ ਮਹਾ ਗੁਬਾਰਾ; ਫਿਰਿ ਫਿਰਿ ਆਵਣ ਜਾਵਣਿਆ ॥੭॥ ਆਪੇ ਕਰਤਾ ਦੇ ਵਡਿਆਈ ॥ ਜਿਨ ਕਉ ਆਪਿ; ਲਿਖਤੁ ਧੁਰਿ ਪਾਈ ॥ ਨਾਨਕ. ਨਾਮੁ ਮਿਲੈ ਭਉ ਭੰਜਨੁ; ਗੁਰਸਬਦੀ ਸੁਖੁ ਪਾਵਣਿਆ ॥੮॥੧॥੩੪॥ ਮਾਝ ਮਹਲਾ ੫ ਘਰੁ ੧ ॥ ਅੰਤਰਿ ਅਲਖੁ; ਨ ਜਾਈ ਲਖਿਆ ॥ ਨਾਮੁ ਰਤਨੁ; ਲੈ ਗੁਝਾ ਰਖਿਆ ॥ ਅਗਮੁ ਅਗੋਚਰੁ. ਸਭ ਤੇ ਊਚਾ; ਗੁਰ ਕੈ ਸਬਦਿ ਲਖਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਕਲਿ ਮਹਿ ਨਾਮੁ ਸੁਣਾਵਣਿਆ ॥ ਸੰਤ ਪਿਆਰੇ ਸਚੈ ਧਾਰੇ; ਵਡਭਾਗੀ ਦਰਸਨੁ ਪਾਵਣਿਆ ॥੧॥ ਰਹਾਉ ॥ ਸਾਧਿਕ ਸਿਧ; ਜਿਸੈ ਕਉ ਫਿਰਦੇ ॥ ਬ੍ਰਹਮੇ ਇੰਦ੍ਰ ਧਿਆਇਨਿ ਹਿਰਦੇ ॥ ਕੋਟਿ ਤੇਤੀਸਾ ਖੋਜਹਿ ਤਾ ਕਉ; ਗੁਰ ਮਿਲਿ. ਹਿਰਦੈ ਗਾਵਣਿਆ ॥੨॥ ਆਠ ਪਹਰ; ਤੁਧੁ ਜਾਪੇ ਪਵਨਾ ॥ ਧਰਤੀ ਸੇਵਕ; ਪਾਇਕ ਚਰਨਾ ॥ ਖਾਣੀ ਬਾਣੀ ਸਰਬ ਨਿਵਾਸੀ; ਸਭਨਾ ਕੈ ਮਨਿ ਭਾਵਣਿਆ ॥੩॥ ਸਾਚਾ ਸਾਹਿਬੁ; ਗੁਰਮੁਖਿ ਜਾਪੈ ॥ ਪੂਰੇ ਗੁਰ ਕੈ ਸਬਦਿ ਸਿਞਾਪੈ ॥ ਜਿਨ ਪੀਆ ਸੇਈ ਤ੍ਰਿਪਤਾਸੇ; ਸਚੇ ਸਚਿ ਅਘਾਵਣਿਆ ॥੪॥ ਤਿਸੁ ਘਰਿ ਸਹਜਾ; ਸੋਈ ਸੁਹੇਲਾ ॥ ਅਨਦ ਬਿਨੋਦ ਕਰੇ ਸਦ ਕੇਲਾ ॥ ਸੋ ਧਨਵੰਤਾ ਸੋ ਵਡ ਸਾਹਾ; ਜੋ ਗੁਰ ਚਰਣੀ ਮਨੁ ਲਾਵਣਿਆ ॥੫॥ ਪਹਿਲੋ ਦੇ; ਤੈਂ ਰਿਜਕੁ ਸਮਾਹਾ ॥ ਪਿਛੋ ਦੇ; ਤੈਂ ਜੰਤੁ ਉਪਾਹਾ ॥ ਤੁਧੁ ਜੇਵਡੁ ਦਾਤਾ. ਅਵਰੁ ਨ ਸੁਆਮੀ; ਲਵੈ ਨ ਕੋਈ ਲਾਵਣਿਆ ॥੬॥ ਜਿਸੁ ਤੂੰ ਤੁਠਾ; ਸੋ ਤੁਧੁ ਧਿਆਏ ॥ ਸਾਧ ਜਨਾ ਕਾ ਮੰਤ੍ਰੁ ਕਮਾਏ ॥ ਆਪਿ ਤਰੈ ਸਗਲੇ ਕੁਲ ਤਾਰੇ; ਤਿਸੁ. ਦਰਗਹ ਠਾਕ, ਨ ਪਾਵਣਿਆ ॥੭॥
Источники и права