couponatlas.

Гуру Грантх Сахиб (гурмукхи): Анг 1303

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਹੁ ਨਾਨਕ. ਏਕੈ ਭਾਰੋਸਉ; ਬੰਧਨ ਕਾਟਨਹਾਰੁ. ਗੁਰੁ ਮੇਰੋ ॥੨॥੬॥੨੫॥ ਕਾਨੜਾ ਮਹਲਾ ੫ ॥ ਬਿਖੈ ਦਲੁ; ਸੰਤਨਿ ਤੁਮੑਰੈ ਗਾਹਿਓ ॥ ਤੁਮਰੀ ਟੇਕ ਭਰੋਸਾ ਠਾਕੁਰ; ਸਰਨਿ ਤੁਮੑਾਰੀ ਆਹਿਓ ॥੧॥ ਰਹਾਉ ॥ ਜਨਮ ਜਨਮ ਕੇ ਮਹਾ ਪਰਾਛਤ; ਦਰਸਨੁ ਭੇਟਿ ਮਿਟਾਹਿਓ ॥ ਭਇਓ ਪ੍ਰਗਾਸੁ ਅਨਦ ਉਜੀਆਰਾ; ਸਹਜਿ ਸਮਾਧਿ ਸਮਾਹਿਓ ॥੧॥ ਕਉਨੁ ਕਹੈ. ਤੁਮ ਤੇ ਕਛੁ ਨਾਹੀ; ਤੁਮ ਸਮਰਥ ਅਥਾਹਿਓ ॥ ਕ੍ਰਿਪਾ ਨਿਧਾਨ ਰੰਗ ਰੂਪ ਰਸ; ਨਾਮੁ ਨਾਨਕ. ਲੈ ਲਾਹਿਓ ॥੨॥੭॥੨੬॥ ਕਾਨੜਾ ਮਹਲਾ ੫ ॥ ਬੂਡਤ ਪ੍ਰਾਨੀ; ਹਰਿ ਜਪਿ ਧੀਰੈ ॥ ਬਿਨਸੈ; ਮੋਹੁ ਭਰਮੁ ਦੁਖੁ ਪੀਰੈ ॥੧॥ ਰਹਾਉ ॥ ਸਿਮਰਉ ਦਿਨੁ ਰੈਨਿ; ਗੁਰ ਕੇ ਚਰਨਾ ॥ ਜਤ ਕਤ ਪੇਖਉ; ਤੁਮਰੀ ਸਰਨਾ ॥੧॥ ਸੰਤ ਪ੍ਰਸਾਦਿ; ਹਰਿ ਕੇ ਗੁਨ ਗਾਇਆ ॥ ਗੁਰ ਭੇਟਤ; ਨਾਨਕ. ਸੁਖੁ ਪਾਇਆ ॥੨॥੮॥੨੭॥ ਕਾਨੜਾ ਮਹਲਾ ੫ ॥ ਸਿਮਰਤ ਨਾਮੁ; ਮਨਹਿ ਸੁਖੁ ਪਾਈਐ ॥ ਸਾਧ ਜਨਾ ਮਿਲਿ; ਹਰਿ ਜਸੁ ਗਾਈਐ ॥੧॥ ਰਹਾਉ ॥ ਕਰਿ ਕਿਰਪਾ; ਪ੍ਰਭ ਰਿਦੈ ਬਸੇਰੋ ॥ ਚਰਨ ਸੰਤਨ ਕੈ; ਮਾਥਾ ਮੇਰੋ ॥੧॥ ਪਾਰਬ੍ਰਹਮ ਕਉ; ਸਿਮਰਹੁ ਮਨਾਂ ॥ ਗੁਰਮੁਖਿ ਨਾਨਕ; ਹਰਿ ਜਸੁ ਸੁਨਾਂ ॥੨॥੯॥੨੮॥ ਕਾਨੜਾ ਮਹਲਾ ੫ ॥ ਮੇਰੇ ਮਨ; ਪ੍ਰੀਤਿ ਚਰਨ ਪ੍ਰਭ ਪਰਸਨ ॥ ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ; ਅਖੀਅਨ ਕਉ ਸੰਤੋਖੁ. ਪ੍ਰਭ ਦਰਸਨ ॥੧॥ ਰਹਾਉ ॥ ਕਰਨਨਿ ਪੂਰਿ ਰਹਿਓ, ਜਸੁ ਪ੍ਰੀਤਮ; ਕਲਮਲ ਦੋਖ, ਸਗਲ ਮਲ ਹਰਸਨ ॥ ਪਾਵਨ ਧਾਵਨ ਸੁਆਮੀ ਸੁਖ ਪੰਥਾ; ਅੰਗ ਸੰਗ ਕਾਇਆ ਸੰਤ ਸਰਸਨ ॥੧॥ ਸਰਨਿ ਗਹੀ ਪੂਰਨ ਅਬਿਨਾਸੀ; ਆਨ ਉਪਾਵ ਥਕਿਤ. ਨਹੀ ਕਰਸਨ ॥ ਕਰੁ ਗਹਿ ਲੀਏ ਨਾਨਕ ਜਨ ਅਪਨੇ; ਅੰਧ ਘੋਰ ਸਾਗਰ. ਨਹੀ ਮਰਸਨ ॥੨॥੧੦॥੨੯॥ ਕਾਨੜਾ ਮਹਲਾ ੫ ॥ ਕੁਹਕਤ ਕਪਟ ਖਪਟ, ਖਲ ਗਰਜਤ; ਮਰਜਤ ਮੀਚੁ, ਅਨਿਕ ਬਰੀਆ ॥੧॥ ਰਹਾਉ ॥ ਅਹੰ ਮਤ ਅਨ ਰਤ, ਕੁਮਿਤ ਹਿਤ; ਪ੍ਰੀਤਮ ਪੇਖਤ. ਭ੍ਰਮਤ ਲਾਖ ਗਰੀਆ ॥੧॥ ਅਨਿਤ ਬਿਉਹਾਰ; ਅਚਾਰ ਬਿਧਿ ਹੀਨਤ. ਮਮ ਮਦ ਮਾਤ, ਕੋਪ ਜਰੀਆ ॥ ਕਰੁਣ ਕ੍ਰਿਪਾਲ ਗੋੁਪਾਲ, ਦੀਨ ਬੰਧੁ; ਨਾਨਕ. ਉਧਰੁ ਸਰਨਿ ਪਰੀਆ ॥੨॥੧੧॥੩੦॥ ਕਾਨੜਾ ਮਹਲਾ ੫ ॥ ਜੀਅ ਪ੍ਰਾਨ ਮਾਨ ਦਾਤਾ ॥ ਹਰਿ ਬਿਸਰਤੇ ਹੀ. ਹਾਨਿ ॥੧॥ ਰਹਾਉ ॥ ਗੋਬਿੰਦ ਤਿਆਗਿ. ਆਨ ਲਾਗਹਿ; ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥ ਬਿਖੈ ਰਸ ਸਿਉ, ਆਸਕਤ ਮੂੜੇ; ਕਾਹੇ ਸੁਖ ਮਾਨਿ ॥੧॥
Источники и права