couponatlas.

Гуру Грантх Сахиб (гурмукхи): Анг 1305

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਨੜਾ ਮਹਲਾ ੫ ॥ ਐਸੀ ਕਉਨ ਬਿਧੇ; ਦਰਸਨ ਪਰਸਨਾ ॥੧॥ ਰਹਾਉ ॥ ਆਸ ਪਿਆਸ ਸਫਲ ਮੂਰਤਿ; ਉਮਗਿ ਹੀਉ ਤਰਸਨਾ ॥੧॥ ਦੀਨ ਲੀਨ ਪਿਆਸ ਮੀਨ; ਸੰਤਨਾ ਹਰਿ ਸੰਤਨਾ ॥ ਹਰਿ ਸੰਤਨਾ ਕੀ ਰੇਨ ॥ ਹੀਉ ਅਰਪਿ ਦੇਨ ॥ ਪ੍ਰਭ ਭਏ ਹੈ; ਕਿਰਪੇਨ ॥ ਮਾਨੁ ਮੋਹੁ ਤਿਆਗਿ ਛੋਡਿਓ; ਤਉ ਨਾਨਕ ਹਰਿ ਜੀਉ ਭੇਟਨਾ ॥੨॥੨॥੩੫॥ ਕਾਨੜਾ ਮਹਲਾ ੫ ॥ ਰੰਗਾ ਰੰਗ ਰੰਗਨ ਕੇ ਰੰਗਾ ॥ ਕੀਟ ਹਸਤ; ਪੂਰਨ ਸਭ ਸੰਗਾ ॥੧॥ ਰਹਾਉ ॥ ਬਰਤ ਨੇਮ ਤੀਰਥ; ਸਹਿਤ ਗੰਗਾ ॥ ਜਲੁ ਹੇਵਤ; ਭੂਖ ਅਰੁ ਨੰਗਾ ॥ ਪੂਜਾਚਾਰ ਕਰਤ ਮੇਲੰਗਾ ॥ ਚਕ੍ਰ ਕਰਮ ਤਿਲਕ ਖਾਟੰਗਾ ॥ ਦਰਸਨੁ ਭੇਟੇ; ਬਿਨੁ ਸਤਸੰਗਾ ॥੧॥ ਹਠਿ ਨਿਗ੍ਰਹਿ; ਅਤਿ ਰਹਤ ਬਿਟੰਗਾ ॥ ਹਉ ਰੋਗੁ ਬਿਆਪੈ; ਚੁਕੈ. ਨ ਭੰਗਾ ॥ ਕਾਮ ਕ੍ਰੋਧ; ਅਤਿ ਤ੍ਰਿਸਨ ਜਰੰਗਾ ॥ ਸੋ ਮੁਕਤੁ ਨਾਨਕ; ਜਿਸੁ ਸਤਿਗੁਰੁ ਚੰਗਾ ॥੨॥੩॥੩੬॥ ਕਾਨੜਾ ਮਹਲਾ ੫ ਘਰੁ ੭ ॥ ੴ ਸਤਿਗੁਰ ਪ੍ਰਸਾਦਿ ॥ ਤਿਖ ਬੂਝਿ ਗਈ; ਗਈ ਮਿਲਿ ਸਾਧ ਜਨਾ ॥ ਪੰਚ ਭਾਗੇ ਚੋਰ, ਸਹਜੇ ਸੁਖੈਨੋ; ਹਰੇ ਗੁਨ ਗਾਵਤੀ ਗਾਵਤੀ ਗਾਵਤੀ; ਦਰਸ ਪਿਆਰਿ ॥੧॥ ਰਹਾਉ ॥ ਜੈਸੀ ਕਰੀ ਪ੍ਰਭ ਮੋ ਸਿਉ, ਮੋ ਸਿਉ; ਐਸੀ ਹਉ ਕੈਸੇ ਕਰਉ ॥ ਹੀਉ ਤੁਮੑਾਰੇ ਬਲਿ ਬਲੇ; ਬਲਿ ਬਲੇ. ਬਲਿ ਗਈ ॥੧॥ ਪਹਿਲੇ. ਪੈ ਸੰਤ ਪਾਇ; ਧਿਆਇ ਧਿਆਇ ਪ੍ਰੀਤਿ ਲਾਇ ॥ ਪ੍ਰਭ ਥਾਨੁ ਤੇਰੋ ਕੇਹਰੋ; ਜਿਤੁ. ਜੰਤਨ ਕਰਿ ਬੀਚਾਰੁ ॥ ਅਨਿਕ ਦਾਸ; ਕੀਰਤਿ ਕਰਹਿ ਤੁਹਾਰੀ ॥ ਸੋਈ ਮਿਲਿਓ ਜੋ ਭਾਵਤੋ; ਜਨ ਨਾਨਕ. ਠਾਕੁਰ ਰਹਿਓ ਸਮਾਇ ॥ ਏਕ; ਤੂਹੀ ਤੂਹੀ ਤੂਹੀ ॥੨॥੧॥੩੭॥ ਕਾਨੜਾ ਮਹਲਾ ੫ ਘਰੁ ੮ ॥ ੴ ਸਤਿਗੁਰ ਪ੍ਰਸਾਦਿ ॥ ਤਿਆਗੀਐ ਗੁਮਾਨੁ ਮਾਨੁ. ਪੇਖਤਾ ਦਇਆਲ ਲਾਲ; ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥ ਹਰਿ ਸੰਤ ਮੰਤ; ਗੁਪਾਲ ਗਿਆਨ ਧਿਆਨ ॥੧॥ ਹਿਰਦੈ ਗੋਬਿੰਦ ਗਾਇ. ਚਰਨ ਕਮਲ ਪ੍ਰੀਤਿ ਲਾਇ; ਦੀਨ ਦਇਆਲ ਮੋਹਨਾ ॥ ਕ੍ਰਿਪਾਲ; ਦਇਆ ਮਇਆ ਧਾਰਿ ॥ ਨਾਨਕੁ ਮਾਗੈ; ਨਾਮੁ ਦਾਨੁ ॥ ਤਜਿ ਮੋਹੁ ਭਰਮੁ; ਸਗਲ ਅਭਿਮਾਨੁ ॥੨॥੧॥੩੮॥ ਕਾਨੜਾ ਮਹਲਾ ੫ ॥ ਪ੍ਰਭ ਕਹਨ. ਮਲਨ ਦਹਨ ਲਹਨ, ਗੁਰ ਮਿਲੇ; ਆਨ. ਨਹੀ ਉਪਾਉ ॥੧॥ ਰਹਾਉ ॥
Источники и права