couponatlas.

Гуру Грантх Сахиб (гурмукхи): Анг 1308

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭੈ ਭਾਇ ਭਗਤਿ ਨਿਹਾਲ ਨਾਨਕ; ਸਦਾ ਸਦਾ ਕੁਰਬਾਨ ॥੨॥੪॥੪੯॥ ਕਾਨੜਾ ਮਹਲਾ ੫ ॥ ਕਰਤ ਕਰਤ; ਚਰਚ ਚਰਚ ਚਰਚਰੀ ॥ ਜੋਗ ਧਿਆਨ. ਭੇਖ ਗਿਆਨ; ਫਿਰਤ ਫਿਰਤ, ਧਰਤ ਧਰਤ ਧਰਚਰੀ ॥੧॥ ਰਹਾਉ ॥ ਅਹੰ ਅਹੰ, ਅਹੈ ਅਵਰ; ਮੂੜ ਮੂੜ. ਮੂੜ ਬਵਰਈ ॥ ਜਤਿ ਜਾਤ ਜਾਤ ਜਾਤ, ਸਦਾ ਸਦਾ; ਸਦਾ ਸਦਾ ਕਾਲ ਹਈ ॥੧॥ ਮਾਨੁ ਮਾਨੁ, ਮਾਨੁ ਤਿਆਗਿ; ਮਿਰਤੁ ਮਿਰਤੁ, ਨਿਕਟਿ ਨਿਕਟਿ, ਸਦਾ ਹਈ ॥ ਹਰਿ ਹਰੇ ਹਰੇ ਭਾਜੁ, ਕਹਤੁ ਨਾਨਕੁ, ਸੁਨਹੁ ਰੇ ਮੂੜ; ਬਿਨੁ ਭਜਨ ਭਜਨ ਭਜਨ, ਅਹਿਲਾ ਜਨਮੁ ਗਈ ॥੨॥੫॥੫੦॥੧੨॥੬੨॥ ਕਾਨੜਾ ਅਸਟਪਦੀਆ ਮਹਲਾ ੪ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਜਪਿ ਮਨ; ਰਾਮ ਨਾਮੁ ਸੁਖੁ ਪਾਵੈਗੋ ॥ ਜਿਉ ਜਿਉ ਜਪੈ. ਤਿਵੈ ਸੁਖੁ ਪਾਵੈ; ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥ ਭਗਤ ਜਨਾਂ ਕੀ ਖਿਨੁ ਖਿਨੁ ਲੋਚਾ; ਨਾਮੁ ਜਪਤ ਸੁਖੁ ਪਾਵੈਗੋ ॥ ਅਨ ਰਸ ਸਾਦ ਗਏ ਸਭ ਨੀਕਰਿ; ਬਿਨੁ ਨਾਵੈ ਕਿਛੁ. ਨ ਸੁਖਾਵੈਗੋ ॥੧॥ ਗੁਰਮਤਿ ਹਰਿ ਹਰਿ ਮੀਠਾ ਲਾਗਾ; ਗੁਰੁ ਮੀਠੇ ਬਚਨ ਕਢਾਵੈਗੋ ॥ ਸਤਿਗੁਰ ਬਾਣੀ ਪੁਰਖੁ ਪੁਰਖੋਤਮ; ਬਾਣੀ ਸਿਉ ਚਿਤੁ ਲਾਵੈਗੋ ॥੨॥ ਗੁਰਬਾਣੀ ਸੁਨਤ. ਮੇਰਾ ਮਨੁ ਦ੍ਰਵਿਆ; ਮਨੁ ਭੀਨਾ. ਨਿਜ ਘਰਿ ਆਵੈਗੋ ॥ ਤਹ ਅਨਹਤ ਧੁਨੀ. ਬਾਜਹਿ ਨਿਤ ਬਾਜੇ; ਨੀਝਰ ਧਾਰ ਚੁਆਵੈਗੋ ॥੩॥ ਰਾਮ ਨਾਮੁ ਇਕੁ ਤਿਲ ਤਿਲ ਗਾਵੈ; ਮਨੁ ਗੁਰਮਤਿ ਨਾਮਿ ਸਮਾਵੈਗੋ ॥ ਨਾਮੁ ਸੁਣੈ. ਨਾਮੋ ਮਨਿ ਭਾਵੈ; ਨਾਮੇ ਹੀ ਤ੍ਰਿਪਤਾਵੈਗੋ ॥੪॥ ਕਨਿਕ ਕਨਿਕ ਪਹਿਰੇ ਬਹੁ ਕੰਗਨਾ; ਕਾਪਰੁ ਭਾਂਤਿ ਬਨਾਵੈਗੋ ॥ ਨਾਮ ਬਿਨਾ. ਸਭਿ ਫੀਕ ਫਿਕਾਨੇ; ਜਨਮਿ ਮਰੈ ਫਿਰਿ ਆਵੈਗੋ ॥੫॥ ਮਾਇਆ ਪਟਲ. ਪਟਲ ਹੈ ਭਾਰੀ; ਘਰੁ ਘੂਮਨਿ ਘੇਰਿ ਘੁਲਾਵੈਗੋ ॥ ਪਾਪ ਬਿਕਾਰ ਮਨੂਰ ਸਭਿ ਭਾਰੇ; ਬਿਖੁ ਦੁਤਰੁ ਤਰਿਓ. ਨ ਜਾਵੈਗੋ ॥੬॥ ਭਉ ਬੈਰਾਗੁ. ਭਇਆ ਹੈ ਬੋਹਿਥੁ; ਗੁਰੁ ਖੇਵਟੁ ਸਬਦਿ ਤਰਾਵੈਗੋ ॥ ਰਾਮ ਨਾਮੁ ਹਰਿ ਭੇਟੀਐ; ਹਰਿ ਰਾਮੈ ਨਾਮਿ ਸਮਾਵੈਗੋ ॥੭॥ ਅਗਿਆਨਿ ਲਾਇ ਸਵਾਲਿਆ; ਗੁਰ ਗਿਆਨੈ ਲਾਇ ਜਗਾਵੈਗੋ ॥ ਨਾਨਕ. ਭਾਣੈ ਆਪਣੈ; ਜਿਉ ਭਾਵੈ. ਤਿਵੈ ਚਲਾਵੈਗੋ ॥੮॥੧॥ ਕਾਨੜਾ ਮਹਲਾ ੪ ॥ ਜਪਿ ਮਨ. ਹਰਿ ਹਰਿ ਨਾਮੁ; ਤਰਾਵੈਗੋ ॥ ਜੋ ਜੋ ਜਪੈ. ਸੋਈ ਗਤਿ ਪਾਵੈ; ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ ॥
Источники и права