couponatlas.

Гуру Грантх Сахиб (гурмукхи): Анг 131

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੂੰ ਵਡਾ; ਤੂੰ ਊਚੋ ਊਚਾ ॥ ਤੂੰ ਬੇਅੰਤੁ; ਅਤਿ ਮੂਚੋ ਮੂਚਾ ॥ ਹਉ ਕੁਰਬਾਣੀ ਤੇਰੈ ਵੰਞਾ ਨਾਨਕ; ਦਾਸ ਦਸਾਵਣਿਆ ॥੮॥੧॥੩੫॥ ਮਾਝ ਮਹਲਾ ੫ ॥ ਕਉਣੁ ਸੁ ਮੁਕਤਾ; ਕਉਣੁ ਸੁ ਜੁਗਤਾ ॥ ਕਉਣੁ ਸੁ ਗਿਆਨੀ; ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ. ਕਉਣੁ ਉਦਾਸੀ; ਕਉਣੁ ਸੁ ਕੀਮਤਿ ਪਾਏ ਜੀਉ ॥੧॥ ਕਿਨਿ ਬਿਧਿ ਬਾਧਾ; ਕਿਨਿ ਬਿਧਿ ਛੂਟਾ ॥ ਕਿਨਿ ਬਿਧਿ; ਆਵਣੁ ਜਾਵਣੁ ਤੂਟਾ ॥ ਕਉਣ ਕਰਮ. ਕਉਣ ਨਿਹਕਰਮਾ; ਕਉਣੁ ਸੁ ਕਹੈ ਕਹਾਏ ਜੀਉ ॥੨॥ ਕਉਣੁ ਸੁ ਸੁਖੀਆ; ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ; ਕਉਣੁ ਵੇਮੁਖੀਆ ॥ ਕਿਨਿ ਬਿਧਿ ਮਿਲੀਐ. ਕਿਨਿ ਬਿਧਿ ਬਿਛੁਰੈ; ਇਹ ਬਿਧਿ. ਕਉਣੁ ਪ੍ਰਗਟਾਏ ਜੀਉ ॥੩॥ ਕਉਣੁ ਸੁ ਅਖਰੁ; ਜਿਤੁ ਧਾਵਤੁ ਰਹਤਾ ॥ ਕਉਣੁ ਉਪਦੇਸੁ; ਜਿਤੁ. ਦੁਖੁ ਸੁਖੁ ਸਮ ਸਹਤਾ ॥ ਕਉਣੁ ਸੁ ਚਾਲ. ਜਿਤੁ ਪਾਰਬ੍ਰਹਮੁ ਧਿਆਏ; ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥ ਗੁਰਮੁਖਿ ਮੁਕਤਾ; ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ; ਗੁਰਮੁਖਿ ਬਕਤਾ ॥ ਧੰਨੁ ਗਿਰਹੀ ਉਦਾਸੀ ਗੁਰਮੁਖਿ; ਗੁਰਮੁਖਿ. ਕੀਮਤਿ ਪਾਏ ਜੀਉ ॥੫॥ ਹਉਮੈ ਬਾਧਾ; ਗੁਰਮੁਖਿ ਛੂਟਾ ॥ ਗੁਰਮੁਖਿ; ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ. ਗੁਰਮੁਖਿ ਨਿਹਕਰਮਾ; ਗੁਰਮੁਖਿ ਕਰੇ. ਸੁ ਸੁਭਾਏ ਜੀਉ ॥੬॥ ਗੁਰਮੁਖਿ ਸੁਖੀਆ; ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ; ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ. ਮਨਮੁਖਿ ਵਿਛੁਰੈ; ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥ ਗੁਰਮੁਖਿ ਅਖਰੁ; ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ; ਦੁਖੁ ਸੁਖੁ ਸਮ ਸਹਤਾ ॥ ਗੁਰਮੁਖਿ ਚਾਲ. ਜਿਤੁ ਪਾਰਬ੍ਰਹਮੁ ਧਿਆਏ; ਗੁਰਮੁਖਿ ਕੀਰਤਨੁ ਗਾਏ ਜੀਉ ॥੮॥ ਸਗਲੀ ਬਣਤ, ਬਣਾਈ ਆਪੇ ॥ ਆਪੇ ਕਰੇ, ਕਰਾਏ ਥਾਪੇ ॥ ਇਕਸੁ ਤੇ ਹੋਇਓ ਅਨੰਤਾ; ਨਾਨਕ. ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥ ਮਾਝ ਮਹਲਾ ੫ ॥ ਪ੍ਰਭੁ ਅਬਿਨਾਸੀ; ਤਾ ਕਿਆ ਕਾੜਾ ॥ ਹਰਿ ਭਗਵੰਤਾ; ਤਾ ਜਨੁ ਖਰਾ ਸੁਖਾਲਾ ॥ ਜੀਅ ਪ੍ਰਾਨ ਮਾਨ ਸੁਖਦਾਤਾ; ਤੂੰ ਕਰਹਿ. ਸੋਈ ਸੁਖੁ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ; ਗੁਰਮੁਖਿ ਮਨਿ ਤਨਿ ਭਾਵਣਿਆ ॥ ਤੂੰ ਮੇਰਾ ਪਰਬਤੁ. ਤੂੰ ਮੇਰਾ ਓਲਾ; ਤੁਮ ਸੰਗਿ ਲਵੈ ਨ ਲਾਵਣਿਆ ॥੧॥ ਰਹਾਉ ॥ ਤੇਰਾ ਕੀਤਾ; ਜਿਸੁ ਲਾਗੈ ਮੀਠਾ ॥ ਘਟਿ ਘਟਿ ਪਾਰਬ੍ਰਹਮੁ; ਤਿਨਿ ਜਨਿ ਡੀਠਾ ॥ ਥਾਨਿ ਥਨੰਤਰਿ ਤੂੰਹੈ; ਤੂੰਹੈ; ਇਕੋ ਇਕੁ ਵਰਤਾਵਣਿਆ ॥੨॥ ਸਗਲ ਮਨੋਰਥ; ਤੂੰ ਦੇਵਣਹਾਰਾ ॥ ਭਗਤੀ ਭਾਇ; ਭਰੇ ਭੰਡਾਰਾ ॥ ਦਇਆ ਧਾਰਿ. ਰਾਖੇ ਤੁਧੁ ਸੇਈ; ਪੂਰੈ ਕਰਮਿ ਸਮਾਵਣਿਆ ॥੩॥
Источники и права