couponatlas.

Гуру Грантх Сахиб (гурмукхи): Анг 1310

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰੁ ਦਾਤਾ. ਜੀਅ ਜੀਅਨ ਕੋ; ਭਾਗਹੀਨ. ਨਹੀ ਭਾਵੈਗੋ ॥ ਫਿਰਿ ਏਹ ਵੇਲਾ ਹਾਥਿ. ਨ ਆਵੈ; ਪਰਤਾਪੈ ਪਛੁਤਾਵੈਗੋ ॥੭॥ ਜੇ ਕੋ ਭਲਾ ਲੋੜੈ ਭਲ ਅਪਨਾ; ਗੁਰ ਆਗੈ ਢਹਿ ਢਹਿ ਪਾਵੈਗੋ ॥ ਨਾਨਕ. ਦਇਆ ਦਇਆ ਕਰਿ ਠਾਕੁਰ; ਮੈ. ਸਤਿਗੁਰ ਭਸਮ ਲਗਾਵੈਗੋ ॥੮॥੩॥ ਕਾਨੜਾ ਮਹਲਾ ੪ ॥ ਮਨੁ; ਹਰਿ ਰੰਗਿ ਰਾਤਾ ਗਾਵੈਗੋ ॥ ਭੈ ਭੈ ਤ੍ਰਾਸ. ਭਏ ਹੈ ਨਿਰਮਲ; ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ ॥ ਹਰਿ ਰੰਗਿ ਰਾਤਾ ਸਦ ਬੈਰਾਗੀ; ਹਰਿ ਨਿਕਟਿ ਤਿਨਾ ਘਰਿ ਆਵੈਗੋ ॥ ਤਿਨ ਕੀ ਪੰਕ ਮਿਲੈ. ਤਾਂ ਜੀਵਾ; ਕਰਿ ਕਿਰਪਾ ਆਪਿ ਦਿਵਾਵੈਗੋ ॥੧॥ ਦੁਬਿਧਾ ਲੋਭਿ ਲਗੇ ਹੈ ਪ੍ਰਾਣੀ; ਮਨਿ ਕੋਰੈ. ਰੰਗੁ, ਨ ਆਵੈਗੋ ॥ ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ; ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥ ਇੰਦ੍ਰੀ ਦਸੇ ਦਸੇ ਫੁਨਿ ਧਾਵਤ; ਤ੍ਰੈ ਗੁਣੀਆ ਖਿਨੁ. ਨ ਟਿਕਾਵੈਗੋ ॥ ਸਤਿਗੁਰ ਪਰਚੈ. ਵਸਗਤਿ ਆਵੈ; ਮੋਖ ਮੁਕਤਿ ਸੋ ਪਾਵੈਗੋ ॥੩॥ ਓਅੰਕਾਰਿ ਏਕੋ ਰਵਿ ਰਹਿਆ; ਸਭੁ ਏਕਸ ਮਾਹਿ ਸਮਾਵੈਗੋ ॥ ਏਕੋ ਰੂਪੁ. ਏਕੋ ਬਹੁ ਰੰਗੀ; ਸਭੁ ਏਕਤੁ ਬਚਨਿ ਚਲਾਵੈਗੋ ॥੪॥ ਗੁਰਮੁਖਿ ਏਕੋ ਏਕੁ ਪਛਾਤਾ; ਗੁਰਮੁਖਿ ਹੋਇ ਲਖਾਵੈਗੋ ॥ ਗੁਰਮੁਖਿ ਜਾਇ ਮਿਲੈ ਨਿਜ ਮਹਲੀ; ਅਨਹਦ ਸਬਦੁ ਬਜਾਵੈਗੋ ॥੫॥ ਜੀਅ ਜੰਤ ਸਭ ਸਿਸਟਿ ਉਪਾਈ; ਗੁਰਮੁਖਿ ਸੋਭਾ ਪਾਵੈਗੋ ॥ ਬਿਨੁ ਗੁਰ ਭੇਟੇ. ਕੋ ਮਹਲੁ, ਨ ਪਾਵੈ; ਆਇ ਜਾਇ ਦੁਖੁ ਪਾਵੈਗੋ ॥੬॥ ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ; ਕਰਿ ਕਿਰਪਾ ਗੁਰੂ ਮਿਲਾਵੈਗੋ ॥ ਸਤਿਗੁਰ ਮਿਲਤ ਮਹਾ ਸੁਖੁ ਪਾਇਆ; ਮਤਿ ਮਲੀਨ ਬਿਗਸਾਵੈਗੋ ॥੭॥ ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ; ਮੈ ਸਰਧਾ ਨਾਮਿ ਲਗਾਵੈਗੋ ॥ ਨਾਨਕ ਗੁਰੂ. ਗੁਰੂ ਹੈ ਸਤਿਗੁਰੁ; ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥ ਕਾਨੜਾ ਮਹਲਾ ੪ ॥ ਮਨ. ਗੁਰਮਤਿ ਚਾਲ ਚਲਾਵੈਗੋ ॥ ਜਿਉ ਮੈਗਲੁ ਮਸਤੁ. ਦੀਜੈ ਤਲਿ ਕੁੰਡੇ; ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥੧॥ ਰਹਾਉ ॥ ਚਲਤੌ ਚਲੈ ਚਲੈ, ਦਹ ਦਹ ਦਿਸਿ; ਗੁਰੁ ਰਾਖੈ. ਹਰਿ ਲਿਵ ਲਾਵੈਗੋ ॥ ਸਤਿਗੁਰੁ ਸਬਦੁ ਦੇਇ ਰਿਦ ਅੰਤਰਿ; ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥ ਬਿਸੀਅਰ. ਬਿਸੂ ਭਰੇ ਹੈ ਪੂਰਨ; ਗੁਰੁ ਗਰੁੜ ਸਬਦੁ. ਮੁਖਿ ਪਾਵੈਗੋ ॥ ਮਾਇਆ ਭੁਇਅੰਗ. ਤਿਸੁ ਨੇੜਿ, ਨ ਆਵੈ; ਬਿਖੁ ਝਾਰਿ ਝਾਰਿ. ਲਿਵ ਲਾਵੈਗੋ ॥੨॥ ਸੁਆਨੁ ਲੋਭੁ ਨਗਰ ਮਹਿ ਸਬਲਾ; ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥ ਸਤੁ ਸੰਤੋਖੁ ਧਰਮੁ ਆਨਿ ਰਾਖੇ; ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥
Источники и права