couponatlas.

Гуру Грантх Сахиб (гурмукхи): Анг 1314

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੂੰ ਥਾਨ ਥਨੰਤਰਿ, ਭਰਪੂਰੁ ਹਹਿ ਕਰਤੇ; ਸਭ ਤੇਰੀ ਬਣਤ ਬਣਾਵਣੀ ॥ ਰੰਗ ਪਰੰਗ. ਸਿਸਟਿ ਸਭ ਸਾਜੀ; ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥ ਸਭ ਤੇਰੀ ਜੋਤਿ. ਜੋਤੀ ਵਿਚਿ ਵਰਤਹਿ; ਗੁਰਮਤੀ ਤੁਧੈ ਲਾਵਣੀ ॥ ਜਿਨ ਹੋਹਿ ਦਇਆਲੁ. ਤਿਨ ਸਤਿਗੁਰੁ ਮੇਲਹਿ; ਮੁਖਿ ਗੁਰਮੁਖਿ ਹਰਿ ਸਮਝਾਵਣੀ ॥ ਸਭਿ ਬੋਲਹੁ ਰਾਮ ਰਮੋ. ਸ੍ਰੀ ਰਾਮ ਰਮੋ; ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥ ਸਲੋਕ ਮਃ ੪ ॥ ਹਰਿ ਹਰਿ ਅੰਮ੍ਰਿਤੁ ਨਾਮ ਰਸੁ; ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ ਵਿਚਿ ਸੰਗਤਿ. ਹਰਿ ਪ੍ਰਭੁ ਵਰਤਦਾ; ਬੁਝਹੁ ਸਬਦ ਵੀਚਾਰਿ ॥ ਮਨਿ ਹਰਿ ਹਰਿ ਨਾਮੁ ਧਿਆਇਆ; ਬਿਖੁ ਹਉਮੈ ਕਢੀ ਮਾਰਿ ॥ ਜਿਨ ਹਰਿ ਹਰਿ ਨਾਮੁ. ਨ ਚੇਤਿਓ; ਤਿਨ ਜੂਐ ਜਨਮੁ ਸਭੁ ਹਾਰਿ ॥ ਗੁਰਿ ਤੁਠੈ. ਹਰਿ ਚੇਤਾਇਆ; ਹਰਿ ਨਾਮਾ ਹਰਿ ਉਰ ਧਾਰਿ ॥ ਜਨ ਨਾਨਕ. ਤੇ ਮੁਖ ਉਜਲੇ; ਤਿਤੁ ਸਚੈ ਦਰਬਾਰਿ ॥੧॥ ਮਃ ੪ ॥ ਹਰਿ ਕੀਰਤਿ ਉਤਮੁ ਨਾਮੁ ਹੈ; ਵਿਚਿ ਕਲਿਜੁਗ ਕਰਣੀ ਸਾਰੁ ॥ ਮਤਿ ਗੁਰਮਤਿ ਕੀਰਤਿ ਪਾਈਐ; ਹਰਿ ਨਾਮਾ ਹਰਿ ਉਰਿ ਹਾਰੁ ॥ ਵਡਭਾਗੀ ਜਿਨ ਹਰਿ ਧਿਆਇਆ; ਤਿਨ ਸਉਪਿਆ ਹਰਿ ਭੰਡਾਰੁ ॥ ਬਿਨੁ ਨਾਵੈ. ਜਿ ਕਰਮ ਕਮਾਵਣੇ; ਨਿਤ ਹਉਮੈ ਹੋਇ ਖੁਆਰੁ ॥ ਜਲਿ ਹਸਤੀ ਮਲਿ ਨਾਵਾਲੀਐ; ਸਿਰਿ ਭੀ ਫਿਰਿ ਪਾਵੈ ਛਾਰੁ ॥ ਹਰਿ ਮੇਲਹੁ ਸਤਿਗੁਰੁ ਦਇਆ ਕਰਿ; ਮਨਿ ਵਸੈ ਏਕੰਕਾਰੁ ॥ ਜਿਨ ਗੁਰਮੁਖਿ ਸੁਣਿ ਹਰਿ ਮੰਨਿਆ; ਜਨ ਨਾਨਕ. ਤਿਨ ਜੈਕਾਰੁ ॥੨॥ ਪਉੜੀ ॥ ਰਾਮ ਨਾਮੁ ਵਖਰੁ ਹੈ ਊਤਮੁ; ਹਰਿ ਨਾਇਕੁ ਪੁਰਖੁ ਹਮਾਰਾ ॥ ਹਰਿ ਖੇਲੁ ਕੀਆ ਹਰਿ ਆਪੇ ਵਰਤੈ; ਸਭੁ ਜਗਤੁ ਕੀਆ ਵਣਜਾਰਾ ॥ ਸਭ ਜੋਤਿ ਤੇਰੀ, ਜੋਤੀ ਵਿਚਿ ਕਰਤੇ; ਸਭੁ ਸਚੁ, ਤੇਰਾ ਪਾਸਾਰਾ ॥ ਸਭਿ ਧਿਆਵਹਿ ਤੁਧੁ, ਸਫਲ ਸੇ ਗਾਵਹਿ; ਗੁਰਮਤੀ ਹਰਿ ਨਿਰੰਕਾਰਾ ॥ ਸਭਿ ਚਵਹੁ ਮੁਖਹੁ. ਜਗੰਨਾਥੁ ਜਗੰਨਾਥੁ ਜਗਜੀਵਨੋ; ਜਿਤੁ ਭਵਜਲ ਪਾਰਿ ਉਤਾਰਾ ॥੪॥ ਸਲੋਕ ਮਃ ੪ ॥ ਹਮਰੀ ਜਿਹਬਾ ਏਕ; ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥ ਹਮ ਕਿਉ ਕਰਿ ਜਪਹ ਇਆਣਿਆ; ਹਰਿ ਤੁਮ ਵਡ ਅਗਮ ਅਗਾਹ ॥ ਹਰਿ ਦੇਹੁ ਪ੍ਰਭੂ ਮਤਿ ਊਤਮਾ; ਗੁਰ ਸਤਿਗੁਰ ਕੈ ਪਗਿ ਪਾਹ ॥ ਸਤਸੰਗਤਿ ਹਰਿ ਮੇਲਿ ਪ੍ਰਭ; ਹਮ ਪਾਪੀ ਸੰਗਿ ਤਰਾਹ ॥ ਜਨ ਨਾਨਕ ਕਉ. ਹਰਿ ਬਖਸਿ ਲੈਹੁ; ਹਰਿ ਤੁਠੈ ਮੇਲਿ ਮਿਲਾਹ ॥ ਹਰਿ ਕਿਰਪਾ ਕਰਿ ਸੁਣਿ ਬੇਨਤੀ; ਹਮ ਪਾਪੀ ਕਿਰਮ ਤਰਾਹ ॥੧॥ ਮਃ ੪ ॥ ਹਰਿ ਕਰਹੁ ਕ੍ਰਿਪਾ ਜਗਜੀਵਨਾ; ਗੁਰੁ ਸਤਿਗੁਰੁ ਮੇਲਿ ਦਇਆਲੁ ॥ ਗੁਰ ਸੇਵਾ ਹਰਿ. ਹਮ ਭਾਈਆ; ਹਰਿ ਹੋਆ ਹਰਿ ਕਿਰਪਾਲੁ ॥
Источники и права