couponatlas.

Гуру Грантх Сахиб (гурмукхи): Анг 1317

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ; ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥ ਜਨ ਨਾਨਕ. ਨਾਮੁ ਧਿਆਇਆ; ਗੁਰ ਬਚਨਿ ਜਪਿਓ ਮਨਿ ਚੀਤਿ ॥੧॥ ਮਃ ੪ ॥ ਹਰਿ ਪ੍ਰਭੁ ਸਜਣੁ ਲੋੜਿ ਲਹੁ; ਭਾਗਿ ਵਸੈ ਵਡਭਾਗਿ ॥ ਗੁਰਿ ਪੂਰੈ ਦੇਖਾਲਿਆ; ਨਾਨਕ. ਹਰਿ ਲਿਵ ਲਾਗਿ ॥੨॥ ਪਉੜੀ ॥ ਧਨੁ ਧਨੁ ਸੁਹਾਵੀ ਸਫਲ ਘੜੀ; ਜਿਤੁ ਹਰਿ ਸੇਵਾ ਮਨਿ ਭਾਣੀ ॥ ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ; ਮੇਰੇ ਹਰਿ ਪ੍ਰਭ ਅਕਥ ਕਹਾਣੀ ॥ ਕਿਉ ਪਾਈਐ. ਕਿਉ ਦੇਖੀਐ; ਮੇਰਾ ਹਰਿ ਪ੍ਰਭੁ. ਸੁਘੜੁ ਸੁਜਾਣੀ ॥ ਹਰਿ ਮੇਲਿ ਦਿਖਾਏ ਆਪਿ ਹਰਿ; ਗੁਰ ਬਚਨੀ ਨਾਮਿ ਸਮਾਣੀ ॥ ਤਿਨ ਵਿਟਹੁ ਨਾਨਕੁ ਵਾਰਿਆ; ਜੋ ਜਪਦੇ ਹਰਿ ਨਿਰਬਾਣੀ ॥੧੦॥ ਸਲੋਕ ਮਃ ੪ ॥ ਹਰਿ ਪ੍ਰਭ ਰਤੇ ਲੋਇਣਾ; ਗਿਆਨ ਅੰਜਨੁ ਗੁਰੁ ਦੇਇ ॥ ਮੈ ਪ੍ਰਭੁ ਸਜਣੁ ਪਾਇਆ; ਜਨ ਨਾਨਕ. ਸਹਜਿ ਮਿਲੇਇ ॥੧॥ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ; ਮਨਿ ਤਨਿ ਨਾਮਿ ਸਮਾਇ ॥ ਨਾਮੁ ਚਿਤਵੈ. ਨਾਮੋ ਪੜੈ; ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਈਐ; ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ. ਨਾਮੁ ਊਪਜੈ; ਤ੍ਰਿਸਨਾ ਭੁਖ ਸਭ ਜਾਇ ॥ ਨਾਨਕ. ਨਾਮੇ ਰਤਿਆ; ਨਾਮੋ ਪਲੈ ਪਾਇ ॥੨॥ ਪਉੜੀ ॥ ਤੁਧੁ ਆਪੇ. ਜਗਤੁ ਉਪਾਇ ਕੈ; ਤੁਧੁ ਆਪੇ ਵਸਗਤਿ ਕੀਤਾ ॥ ਇਕਿ ਮਨਮੁਖ ਕਰਿ ਹਾਰਾਇਅਨੁ; ਇਕਨਾ ਮੇਲਿ ਗੁਰੂ. ਤਿਨਾ ਜੀਤਾ ॥ ਹਰਿ ਊਤਮੁ ਹਰਿ ਪ੍ਰਭ ਨਾਮੁ ਹੈ; ਗੁਰ ਬਚਨਿ ਸਭਾਗੈ ਲੀਤਾ ॥ ਦੁਖੁ ਦਾਲਦੁ ਸਭੋ ਲਹਿ ਗਇਆ; ਜਾਂ ਨਾਉ ਗੁਰੂ ਹਰਿ ਦੀਤਾ ॥ ਸਭਿ ਸੇਵਹੁ. ਮੋਹਨੋ ਮਨਮੋਹਨੋ ਜਗਮੋਹਨੋ; ਜਿਨਿ ਜਗਤੁ ਉਪਾਇ. ਸਭੋ ਵਸਿ ਕੀਤਾ ॥੧੧॥ ਸਲੋਕ ਮਃ ੪ ॥ ਮਨ ਅੰਤਰਿ ਹਉਮੈ ਰੋਗੁ ਹੈ; ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ. ਰੋਗੁ ਵਞਾਇ ਮਿਲਿ; ਸਤਿਗੁਰ, ਸਾਧੂ, ਸਜਨਾ ॥੧॥ ਮਃ ੪ ॥ ਮਨੁ ਤਨੁ, ਤਾਮਿ ਸਗਾਰਵਾ; ਜਾਂ ਦੇਖਾ ਹਰਿ ਨੈਣੇ ॥ ਨਾਨਕ. ਸੋ ਪ੍ਰਭੁ ਮੈ ਮਿਲੈ; ਹਉ ਜੀਵਾ ਸਦੁ ਸੁਣੇ ॥੨॥ ਪਉੜੀ ॥ ਜਗੰਨਾਥ ਜਗਦੀਸਰ ਕਰਤੇ; ਅਪਰੰਪਰ ਪੁਰਖੁ ਅਤੋਲੁ ॥ ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ; ਹਰਿ ਊਤਮੁ ਹਰਿ ਨਾਮੁ ਅਮੋਲੁ ॥ ਜਿਨ ਧਿਆਇਆ ਹਿਰਦੈ ਦਿਨਸੁ ਰਾਤਿ; ਤੇ ਮਿਲੇ. ਨਹੀ ਹਰਿ ਰੋਲੁ ॥ ਵਡਭਾਗੀ ਸੰਗਤਿ ਮਿਲੈ; ਗੁਰ ਸਤਿਗੁਰ ਪੂਰਾ ਬੋਲੁ ॥ ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ; ਜਿਤੁ ਚੂਕਾ ਜਮ ਝਗੜੁ ਝਗੋਲੁ ॥੧੨॥ ਸਲੋਕ ਮਃ ੪ ॥ ਹਰਿ ਜਨ. ਹਰਿ ਹਰਿ ਚਉਦਿਆ; ਸਰੁ ਸੰਧਿਆ ਗਾਵਾਰ ॥ ਨਾਨਕ. ਹਰਿ ਜਨ ਹਰਿ ਲਿਵ ਉਬਰੇ; ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥
Источники и права