couponatlas.

Гуру Грантх Сахиб (гурмукхи): Анг 132

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅੰਧ ਕੂਪ ਤੇ; ਕੰਢੈ ਚਾੜੇ ॥ ਕਰਿ ਕਿਰਪਾ; ਦਾਸ ਨਦਰਿ ਨਿਹਾਲੇ ॥ ਗੁਣ ਗਾਵਹਿ ਪੂਰਨ ਅਬਿਨਾਸੀ; ਕਹਿ ਸੁਣਿ. ਤੋਟਿ ਨ ਆਵਣਿਆ ॥੪॥ ਐਥੈ ਓਥੈ; ਤੂੰਹੈ ਰਖਵਾਲਾ ॥ ਮਾਤ ਗਰਭ ਮਹਿ; ਤੁਮ ਹੀ ਪਾਲਾ ॥ ਮਾਇਆ ਅਗਨਿ. ਨ ਪੋਹੈ ਤਿਨ ਕਉ; ਰੰਗਿ ਰਤੇ ਗੁਣ ਗਾਵਣਿਆ ॥੫॥ ਕਿਆ ਗੁਣ ਤੇਰੇ. ਆਖਿ ਸਮਾਲੀ ॥ ਮਨ ਤਨ ਅੰਤਰਿ; ਤੁਧੁ ਨਦਰਿ ਨਿਹਾਲੀ ॥ ਤੂੰ ਮੇਰਾ ਮੀਤੁ. ਸਾਜਨੁ ਮੇਰਾ ਸੁਆਮੀ; ਤੁਧੁ ਬਿਨੁ. ਅਵਰੁ ਨ ਜਾਨਣਿਆ ॥੬॥ ਜਿਸ ਕਉ; ਤੂੰ ਪ੍ਰਭ ਭਇਆ ਸਹਾਈ ॥ ਤਿਸੁ ਤਤੀ ਵਾਉ; ਨ ਲਗੈ ਕਾਈ ॥ ਤੂ ਸਾਹਿਬੁ ਸਰਣਿ ਸੁਖਦਾਤਾ; ਸਤਸੰਗਤਿ ਜਪਿ ਪ੍ਰਗਟਾਵਣਿਆ ॥੭॥ ਤੂੰ ਊਚ ਅਥਾਹੁ; ਅਪਾਰੁ ਅਮੋਲਾ ॥ ਤੂੰ ਸਾਚਾ ਸਾਹਿਬੁ; ਦਾਸੁ ਤੇਰਾ ਗੋਲਾ ॥ ਤੂੰ ਮੀਰਾ. ਸਾਚੀ ਠਕੁਰਾਈ; ਨਾਨਕ. ਬਲਿ ਬਲਿ ਜਾਵਣਿਆ ॥੮॥੩॥੩੭॥ ਮਾਝ ਮਹਲਾ ੫ ਘਰੁ ੨ ॥ ਨਿਤ ਨਿਤ; ਦਯੁ ਸਮਾਲੀਐ ॥ ਮੂਲਿ; ਨ ਮਨਹੁ ਵਿਸਾਰੀਐ ॥ ਰਹਾਉ ॥ ਸੰਤਾ ਸੰਗਤਿ ਪਾਈਐ ॥ ਜਿਤੁ; ਜਮ ਕੈ ਪੰਥਿ. ਨ ਜਾਈਐ ॥ ਤੋਸਾ ਹਰਿ ਕਾ ਨਾਮੁ ਲੈ; ਤੇਰੇ ਕੁਲਹਿ. ਨ ਲਾਗੈ ਗਾਲਿ ਜੀਉ ॥੧॥ ਜੋ ਸਿਮਰੰਦੇ ਸਾਂਈਐ ॥ ਨਰਕਿ; ਨ ਸੇਈ ਪਾਈਐ ॥ ਤਤੀ ਵਾਉ. ਨ ਲਗਈ; ਜਿਨ ਮਨਿ ਵੁਠਾ ਆਇ ਜੀਉ ॥੨॥ ਸੇਈ ਸੁੰਦਰ ਸੋਹਣੇ ॥ ਸਾਧਸੰਗਿ ਜਿਨ ਬੈਹਣੇ ॥ ਹਰਿ ਧਨੁ ਜਿਨੀ ਸੰਜਿਆ; ਸੇਈ ਗੰਭੀਰ ਅਪਾਰ ਜੀਉ ॥੩॥ ਹਰਿ ਅਮਿਉ ਰਸਾਇਣੁ; ਪੀਵੀਐ ॥ ਮੁਹਿ ਡਿਠੈ ਜਨ ਕੈ; ਜੀਵੀਐ ॥ ਕਾਰਜ ਸਭਿ. ਸਵਾਰਿ ਲੈ; ਨਿਤ ਪੂਜਹੁ. ਗੁਰ ਕੇ ਪਾਵ ਜੀਉ ॥੪॥ ਜੋ ਹਰਿ; ਕੀਤਾ ਆਪਣਾ ॥ ਤਿਨਹਿ ਗੁਸਾਈ ਜਾਪਣਾ ॥ ਸੋ ਸੂਰਾ ਪਰਧਾਨੁ ਸੋ; ਮਸਤਕਿ ਜਿਸ ਦੈ ਭਾਗੁ ਜੀਉ ॥੫॥ ਮਨ ਮੰਧੇ; ਪ੍ਰਭੁ ਅਵਗਾਹੀਆ ॥ ਏਹਿ; ਰਸ ਭੋਗਣ ਪਾਤਿਸਾਹੀਆ ॥ ਮੰਦਾ. ਮੂਲਿ ਨ ਉਪਜਿਓ; ਤਰੇ. ਸਚੀ ਕਾਰੈ ਲਾਗਿ ਜੀਉ ॥੬॥ ਕਰਤਾ ਮੰਨਿ ਵਸਾਇਆ ॥ ਜਨਮੈ ਕਾ ਫਲੁ ਪਾਇਆ ॥ ਮਨਿ ਭਾਵੰਦਾ ਕੰਤੁ ਹਰਿ; ਤੇਰਾ. ਥਿਰੁ ਹੋਆ ਸੋਹਾਗੁ ਜੀਉ ॥੭॥ ਅਟਲ ਪਦਾਰਥੁ ਪਾਇਆ ॥ ਭੈ ਭੰਜਨ ਕੀ ਸਰਣਾਇਆ ॥ ਲਾਇ ਅੰਚਲਿ. ਨਾਨਕ ਤਾਰਿਅਨੁ; ਜਿਤਾ ਜਨਮੁ ਅਪਾਰ ਜੀਉ ॥੮॥੪॥੩੮॥ ੴ ਸਤਿਗੁਰ ਪ੍ਰਸਾਦਿ ॥ ਮਾਝ ਮਹਲਾ ੫ ਘਰੁ ੩ ॥ ਹਰਿ ਜਪਿ ਜਪੇ; ਮਨੁ ਧੀਰੇ ॥੧॥ ਰਹਾਉ ॥ ਸਿਮਰਿ ਸਿਮਰਿ ਗੁਰਦੇਉ; ਮਿਟਿ ਗਏ ਭੈ ਦੂਰੇ ॥੧॥ ਸਰਨਿ ਆਵੈ ਪਾਰਬ੍ਰਹਮ ਕੀ; ਤਾ ਫਿਰਿ ਕਾਹੇ ਝੂਰੇ ॥੨॥
Источники и права