couponatlas.

Гуру Грантх Сахиб (гурмукхи): Анг 1321

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਲਿਆਨ ਮਹਲਾ ੪ ॥ ਪ੍ਰਭ ਕੀਜੈ ਕ੍ਰਿਪਾ ਨਿਧਾਨ; ਹਮ ਹਰਿ ਗੁਨ ਗਾਵਹਗੇ ॥ ਹਉ ਤੁਮਰੀ ਕਰਉ, ਨਿਤ ਆਸ ਪ੍ਰਭ; ਮੋਹਿ. ਕਬ ਗਲਿ ਲਾਵਹਿਗੇ ॥੧॥ ਰਹਾਉ ॥ ਹਮ ਬਾਰਿਕ ਮੁਗਧ ਇਆਨ; ਪਿਤਾ ਸਮਝਾਵਹਿਗੇ ॥ ਸੁਤੁ ਖਿਨੁ ਖਿਨੁ ਭੂਲਿ ਬਿਗਾਰਿ; ਜਗਤ ਪਿਤ ਭਾਵਹਿਗੇ ॥੧॥ ਜੋ ਹਰਿ ਸੁਆਮੀ ਤੁਮ ਦੇਹੁ; ਸੋਈ ਹਮ ਪਾਵਹਗੇ ॥ ਮੋਹਿ ਦੂਜੀ. ਨਾਹੀ ਠਉਰ; ਜਿਸੁ ਪਹਿ ਹਮ ਜਾਵਹਗੇ ॥੨॥ ਜੋ ਹਰਿ ਭਾਵਹਿ ਭਗਤ ਤਿਨਾ; ਹਰਿ ਭਾਵਹਿਗੇ ॥ ਜੋਤੀ ਜੋਤਿ ਮਿਲਾਇ; ਜੋਤਿ ਰਲਿ ਜਾਵਹਗੇ ॥੩॥ ਹਰਿ ਆਪੇ ਹੋਇ ਕ੍ਰਿਪਾਲੁ; ਆਪਿ ਲਿਵ ਲਾਵਹਿਗੇ ॥ ਜਨੁ ਨਾਨਕੁ. ਸਰਨਿ ਦੁਆਰਿ; ਹਰਿ. ਲਾਜ ਰਖਾਵਹਿਗੇ ॥੪॥੬॥ ਛਕਾ ੧ ॥ ਕਲਿਆਨੁ ਭੋਪਾਲੀ ਮਹਲਾ ੪ ॥ ੴ ਸਤਿਗੁਰ ਪ੍ਰਸਾਦਿ ॥ ਪਾਰਬ੍ਰਹਮੁ ਪਰਮੇਸੁਰੁ ਸੁਆਮੀ; ਦੂਖ ਨਿਵਾਰਣੁ ਨਾਰਾਇਣੇ ॥ ਸਗਲ ਭਗਤ. ਜਾਚਹਿ ਸੁਖ ਸਾਗਰ; ਭਵ ਨਿਧਿ ਤਰਣ. ਹਰਿ ਚਿੰਤਾਮਣੇ ॥੧॥ ਰਹਾਉ ॥ ਦੀਨ ਦਇਆਲ ਜਗਦੀਸ ਦਮੋਦਰ; ਹਰਿ ਅੰਤਰਜਾਮੀ ਗੋਬਿੰਦੇ ॥ ਤੇ ਨਿਰਭਉ. ਜਿਨ ਸ੍ਰੀਰਾਮੁ ਧਿਆਇਆ; ਗੁਰਮਤਿ ਮੁਰਾਰਿ ਹਰਿ ਮੁਕੰਦੇ ॥੧॥ ਜਗਦੀਸੁਰ ਚਰਨ ਸਰਨ ਜੋ ਆਏ; ਤੇ ਜਨ ਭਵ ਨਿਧਿ ਪਾਰਿ ਪਰੇ ॥ ਭਗਤ ਜਨਾ ਕੀ ਪੈਜ ਹਰਿ ਰਾਖੈ; ਜਨ ਨਾਨਕ. ਆਪਿ ਹਰਿ ਕ੍ਰਿਪਾ ਕਰੇ ॥੨॥੧॥੭॥ ਰਾਗੁ ਕਲਿਆਨੁ ਮਹਲਾ ੫ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਹਮਾਰੈ; ਏਹ ਕਿਰਪਾ ਕੀਜੈ ॥ ਅਲਿ ਮਕਰੰਦ ਚਰਨ ਕਮਲ ਸਿਉ; ਮਨੁ. ਫੇਰਿ ਫੇਰਿ ਰੀਝੈ ॥੧॥ ਰਹਾਉ ॥ ਆਨ ਜਲਾ ਸਿਉ ਕਾਜੁ. ਨ ਕਛੂਐ; ਹਰਿ ਬੂੰਦ ਚਾਤ੍ਰਿਕ ਕਉ ਦੀਜੈ ॥੧॥ ਬਿਨੁ ਮਿਲਬੇ. ਨਾਹੀ ਸੰਤੋਖਾ; ਪੇਖਿ ਦਰਸਨੁ ਨਾਨਕੁ ਜੀਜੈ ॥੨॥੧॥ ਕਲਿਆਨ ਮਹਲਾ ੫ ॥ ਜਾਚਿਕੁ; ਨਾਮੁ ਜਾਚੈ ਜਾਚੈ ॥ ਸਰਬ ਧਾਰ ਸਰਬ ਕੇ ਨਾਇਕ; ਸੁਖ ਸਮੂਹ ਕੇ ਦਾਤੇ ॥੧॥ ਰਹਾਉ ॥ ਕੇਤੀ ਕੇਤੀ ਮਾਂਗਨਿ ਮਾਗੈ; ਭਾਵਨੀਆ ਸੋ ਪਾਈਐ ॥੧॥ ਸਫਲ ਸਫਲ ਸਫਲ ਦਰਸੁ ਰੇ; ਪਰਸਿ ਪਰਸਿ ਗੁਨ ਗਾਈਐ ॥ ਨਾਨਕ. ਤਤ ਤਤ ਸਿਉ ਮਿਲੀਐ; ਹੀਰੈ ਹੀਰੁ ਬਿਧਾਈਐ ॥੨॥੨॥
Источники и права