couponatlas.

Гуру Грантх Сахиб (гурмукхи): Анг 1323

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਦਾਸ ਸਰਣਾਗਤੀ; ਹਰਿ ਪੁਰਖ ਪੂਰਨ ਦੇਵ ॥੨॥੫॥੮॥ ਕਲਿਆਨੁ ਮਹਲਾ ੫ ॥ ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥ ਕਰਿ ਕਿਰਪਾ ਪੂਰਨ ਪਰਮੇਸਰ; ਨਿਹਚਲੁ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ ਹਰਿ ਬਿਨੁ ਆਨ. ਨ ਕੋਈ ਸਮਰਥੁ; ਤੇਰੀ ਆਸ ਤੇਰਾ ਮਨਿ ਤਾਣੁ ॥ ਸਰਬ ਘਟਾ ਕੇ ਦਾਤੇ ਸੁਆਮੀ; ਦੇਹਿ ਸੁ ਪਹਿਰਣੁ ਖਾਣੁ ॥੧॥ ਸੁਰਤਿ ਮਤਿ ਚਤੁਰਾਈ ਸੋਭਾ; ਰੂਪੁ ਰੰਗੁ ਧਨੁ ਮਾਣੁ ॥ ਸਰਬ ਸੂਖ, ਆਨੰਦ ਨਾਨਕ; ਜਪਿ ਰਾਮ ਨਾਮੁ, ਕਲਿਆਣੁ ॥੨॥੬॥੯॥ ਕਲਿਆਨੁ ਮਹਲਾ ੫ ॥ ਹਰਿ ਚਰਨ ਸਰਨ; ਕਲਿਆਨ ਕਰਨ ॥ ਪ੍ਰਭ ਨਾਮੁ; ਪਤਿਤ. ਪਾਵਨੋ ॥੧॥ ਰਹਾਉ ॥ ਸਾਧਸੰਗਿ ਜਪਿ ਨਿਸੰਗ; ਜਮਕਾਲੁ ਤਿਸੁ. ਨ ਖਾਵਨੋ ॥੧॥ ਮੁਕਤਿ ਜੁਗਤਿ ਅਨਿਕ ਸੂਖ; ਹਰਿ ਭਗਤਿ ਲਵੈ. ਨ ਲਾਵਨੋ ॥ ਪ੍ਰਭ ਦਰਸ ਲੁਬਧ. ਦਾਸ ਨਾਨਕ; ਬਹੁੜਿ ਜੋਨਿ. ਨ ਧਾਵਨੋ ॥੨॥੭॥੧੦॥ ਕਲਿਆਨ ਮਹਲਾ ੪ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਰਾਮਾ. ਰਮ ਰਾਮੋ ਸੁਨਿ ਮਨੁ ਭੀਜੈ ॥ ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ; ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥ ਕਾਸਟ ਮਹਿ. ਜਿਉ ਹੈ ਬੈਸੰਤਰੁ; ਮਥਿ ਸੰਜਮਿ ਕਾਢਿ ਕਢੀਜੈ ॥ ਰਾਮ ਨਾਮੁ ਹੈ ਜੋਤਿ ਸਬਾਈ; ਤਤੁ ਗੁਰਮਤਿ ਕਾਢਿ ਲਈਜੈ ॥੧॥ ਨਉ ਦਰਵਾਜ. ਨਵੇ ਦਰ ਫੀਕੇ; ਰਸੁ ਅੰਮ੍ਰਿਤੁ ਦਸਵੇ ਚੁਈਜੈ ॥ ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ; ਗੁਰਸਬਦੀ ਹਰਿ ਰਸੁ ਪੀਜੈ ॥੨॥ ਕਾਇਆ ਨਗਰੁ. ਨਗਰੁ ਹੈ ਨੀਕੋ; ਵਿਚਿ ਸਉਦਾ. ਹਰਿ ਰਸੁ ਕੀਜੈ ॥ ਰਤਨ ਲਾਲ ਅਮੋਲ ਅਮੋਲਕ; ਸਤਿਗੁਰ ਸੇਵਾ ਲੀਜੈ ॥੩॥ ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ; ਭਰਿ ਸਾਗਰ ਭਗਤਿ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ, ਦੀਨ ਹਮ ਸਾਰਿੰਗ; ਇਕ ਬੂੰਦ ਨਾਮੁ, ਮੁਖਿ ਦੀਜੈ ॥੪॥ ਲਾਲਨੁ ਲਾਲੁ ਲਾਲੁ ਹੈ ਰੰਗਨੁ; ਮਨੁ ਰੰਗਨ ਕਉ ਗੁਰ ਦੀਜੈ ॥ ਰਾਮ ਰਾਮ ਰਾਮ ਰੰਗਿ ਰਾਤੇ; ਰਸ ਰਸਿਕ ਗਟਕ ਨਿਤ ਪੀਜੈ ॥੫॥ ਬਸੁਧਾ ਸਪਤ ਦੀਪ ਹੈ ਸਾਗਰ; ਕਢਿ ਕੰਚਨੁ ਕਾਢਿ ਧਰੀਜੈ ॥ ਮੇਰੇ ਠਾਕੁਰ ਕੇ ਜਨ ਇਨਹੁ. ਨ ਬਾਛਹਿ; ਹਰਿ ਮਾਗਹਿ ਹਰਿ ਰਸੁ ਦੀਜੈ ॥੬॥ ਸਾਕਤ ਨਰ ਪ੍ਰਾਨੀ ਸਦ ਭੂਖੇ; ਨਿਤ ਭੂਖਨ ਭੂਖ ਕਰੀਜੈ ॥ ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ; ਲਖ ਕੋਸਨ ਕਉ ਬਿਥਿ ਦੀਜੈ ॥੭॥ ਹਰਿ ਹਰਿ ਹਰਿ ਹਰਿ ਹਰਿ ਜਨ ਊਤਮ; ਕਿਆ ਉਪਮਾ ਤਿਨੑ ਦੀਜੈ ॥
Источники и права