couponatlas.

Гуру Грантх Сахиб (гурмукхи): Анг 1325

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਹਾ ਅਭਾਗ. ਅਭਾਗ ਹੈ ਜਿਨ ਕੇ; ਤਿਨ ਸਾਧੂ ਧੂਰਿ. ਨ ਪੀਜੈ ॥ ਤਿਨਾ ਤਿਸਨਾ ਜਲਤ. ਜਲਤ ਨਹੀ ਬੂਝਹਿ; ਡੰਡੁ ਧਰਮ ਰਾਇ ਕਾ ਦੀਜੈ ॥੬॥ ਸਭਿ ਤੀਰਥ ਬਰਤ. ਜਗੵ ਪੁੰਨ ਕੀਏ; ਹਿਵੈ ਗਾਲਿ ਗਾਲਿ. ਤਨੁ ਛੀਜੈ ॥ ਅਤੁਲਾ ਤੋਲੁ, ਰਾਮ ਨਾਮੁ ਹੈ ਗੁਰਮਤਿ; ਕੋ ਪੁਜੈ ਨ. ਤੋਲ ਤੁਲੀਜੈ ॥੭॥ ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ; ਜਨ ਨਾਨਕ ਸਰਨਿ ਪਰੀਜੈ ॥ ਤੂ ਜਲ ਨਿਧਿ. ਮੀਨ ਹਮ ਤੇਰੇ; ਕਰਿ ਕਿਰਪਾ ਸੰਗਿ ਰਖੀਜੈ ॥੮॥੩॥ ਕਲਿਆਨ ਮਹਲਾ ੪ ॥ ਰਾਮਾ; ਰਮ ਰਾਮੋ ਪੂਜ ਕਰੀਜੈ ॥ ਮਨੁ ਤਨੁ ਅਰਪਿ ਧਰਉ ਸਭੁ ਆਗੈ; ਰਸੁ ਗੁਰਮਤਿ ਗਿਆਨੁ ਦ੍ਰਿੜੀਜੈ ॥੧॥ ਰਹਾਉ ॥ ਬ੍ਰਹਮ ਨਾਮ ਗੁਣ ਸਾਖ ਤਰੋਵਰ; ਨਿਤ ਚੁਨਿ ਚੁਨਿ ਪੂਜ ਕਰੀਜੈ ॥ ਆਤਮ ਦੇਉ. ਦੇਉ ਹੈ ਆਤਮੁ; ਰਸਿ ਲਾਗੈ ਪੂਜ ਕਰੀਜੈ ॥੧॥ ਬਿਬੇਕ ਬੁਧਿ ਸਭ ਜਗ ਮਹਿ ਨਿਰਮਲ; ਬਿਚਰਿ ਬਿਚਰਿ ਰਸੁ ਪੀਜੈ ॥ ਗੁਰ ਪਰਸਾਦਿ ਪਦਾਰਥੁ ਪਾਇਆ; ਸਤਿਗੁਰ ਕਉ ਇਹੁ ਮਨੁ ਦੀਜੈ ॥੨॥ ਨਿਰਮੋਲਕੁ ਅਤਿ ਹੀਰੋ ਨੀਕੋ; ਹੀਰੈ ਹੀਰੁ ਬਿਧੀਜੈ ॥ ਮਨੁ ਮੋਤੀ ਸਾਲੁ ਹੈ, ਗੁਰਸਬਦੀ; ਜਿਤੁ ਹੀਰਾ, ਪਰਖਿ ਲਈਜੈ ॥੩॥ ਸੰਗਤਿ ਸੰਤ ਸੰਗਿ ਲਗਿ ਊਚੇ; ਜਿਉ ਪੀਪ ਪਲਾਸ ਖਾਇ ਲੀਜੈ ॥ ਸਭ ਨਰ ਮਹਿ. ਪ੍ਰਾਨੀ ਊਤਮੁ ਹੋਵੈ; ਰਾਮ ਨਾਮੈ ਬਾਸੁ ਬਸੀਜੈ ॥੪॥ ਨਿਰਮਲ ਨਿਰਮਲ ਕਰਮ ਬਹੁ ਕੀਨੇ; ਨਿਤ ਸਾਖਾ ਹਰੀ ਜੜੀਜੈ ॥ ਧਰਮੁ ਫੁਲੁ. ਫਲੁ ਗੁਰਿ ਗਿਆਨੁ ਦ੍ਰਿੜਾਇਆ; ਬਹਕਾਰ ਬਾਸੁ ਜਗਿ ਦੀਜੈ ॥੫॥ ਏਕ ਜੋਤਿ. ਏਕੋ ਮਨਿ ਵਸਿਆ; ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ ॥ ਆਤਮ ਰਾਮੁ ਸਭ ਏਕੈ ਹੈ ਪਸਰੇ; ਸਭ ਚਰਨ ਤਲੇ ਸਿਰੁ ਦੀਜੈ ॥੬॥ ਨਾਮ ਬਿਨਾ. ਨਕਟੇ ਨਰ ਦੇਖਹੁ; ਤਿਨ ਘਸਿ ਘਸਿ ਨਾਕ ਵਢੀਜੈ ॥ ਸਾਕਤ ਨਰ ਅਹੰਕਾਰੀ ਕਹੀਅਹਿ; ਬਿਨੁ ਨਾਵੈ. ਧ੍ਰਿਗੁ ਜੀਵੀਜੈ ॥੭॥ ਜਬ ਲਗੁ ਸਾਸੁ ਸਾਸੁ ਮਨ ਅੰਤਰਿ; ਤਤੁ ਬੇਗਲ ਸਰਨਿ ਪਰੀਜੈ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ; ਮੈ. ਸਾਧੂ ਚਰਨ ਪਖੀਜੈ ॥੮॥੪॥ ਕਲਿਆਨ ਮਹਲਾ ੪ ॥ ਰਾਮਾ; ਮੈ. ਸਾਧੂ ਚਰਨ ਧੁਵੀਜੈ ॥ ਕਿਲਬਿਖ ਦਹਨ ਹੋਹਿ ਖਿਨ ਅੰਤਰਿ; ਮੇਰੇ ਠਾਕੁਰ ਕਿਰਪਾ ਕੀਜੈ ॥੧॥ ਰਹਾਉ ॥ ਮੰਗਤ ਜਨ ਦੀਨ, ਖਰੇ ਦਰਿ ਠਾਢੇ; ਅਤਿ ਤਰਸਨ ਕਉ, ਦਾਨੁ ਦੀਜੈ ॥ ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ; ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥੧॥ ਕਾਮ ਕਰੋਧੁ ਨਗਰ ਮਹਿ ਸਬਲਾ; ਨਿਤ ਉਠਿ ਉਠਿ ਜੂਝੁ ਕਰੀਜੈ ॥ ਅੰਗੀਕਾਰੁ ਕਰਹੁ ਰਖਿ ਲੇਵਹੁ; ਗੁਰ ਪੂਰਾ ਕਾਢਿ ਕਢੀਜੈ ॥੨॥ ਅੰਤਰਿ ਅਗਨਿ ਸਬਲ ਅਤਿ ਬਿਖਿਆ; ਹਿਵ ਸੀਤਲੁ ਸਬਦੁ ਗੁਰ ਦੀਜੈ ॥
Источники и права