couponatlas.

Гуру Грантх Сахиб (гурмукхи): Анг 133

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਚਰਨ ਸੇਵ ਸੰਤ ਸਾਧ ਕੇ; ਸਗਲ ਮਨੋਰਥ ਪੂਰੇ ॥੩॥ ਘਟਿ ਘਟਿ ਏਕੁ ਵਰਤਦਾ; ਜਲਿ ਥਲਿ ਮਹੀਅਲਿ ਪੂਰੇ ॥੪॥ ਪਾਪ ਬਿਨਾਸਨੁ ਸੇਵਿਆ; ਪਵਿਤ੍ਰ ਸੰਤਨ ਕੀ ਧੂਰੇ ॥੫॥ ਸਭ ਛਡਾਈ ਖਸਮਿ ਆਪਿ; ਹਰਿ ਜਪਿ ਭਈ ਠਰੂਰੇ ॥੬॥ ਕਰਤੈ ਕੀਆ, ਤਪਾਵਸੋ; ਦੁਸਟ ਮੁਏ. ਹੋਇ ਮੂਰੇ ॥੭॥ ਨਾਨਕ. ਰਤਾ ਸਚਿ ਨਾਇ; ਹਰਿ ਵੇਖੈ ਸਦਾ ਹਜੂਰੇ ॥੮॥੫॥੩੯॥੧॥੩੨॥੧॥੫॥੩੯॥ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ॥ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ; ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ; ਥਕਿ ਆਏ. ਪ੍ਰਭ ਕੀ ਸਾਮ ॥ ਧੇਨੁ. ਦੁਧੈ ਤੇ ਬਾਹਰੀ; ਕਿਤੈ. ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ; ਉਪਜਹਿ ਨਾਹੀ ਦਾਮ ॥ ਹਰਿ ਨਾਹ. ਨ ਮਿਲੀਐ ਸਾਜਨੈ; ਕਤ ਪਾਈਐ ਬਿਸਰਾਮ ॥ ਜਿਤੁ ਘਰਿ. ਹਰਿ ਕੰਤੁ, ਨ ਪ੍ਰਗਟਈ; ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ; ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ; ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ; ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ; ਜਿਸ ਕਾ ਨਿਹਚਲ ਧਾਮ ॥੧॥ ਚੇਤਿ ਗੋਵਿੰਦੁ ਅਰਾਧੀਐ; ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ; ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ; ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ; ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ; ਰਵਿਆ ਵਿਚਿ ਵਣਾ ॥ ਸੋ ਪ੍ਰਭੁ. ਚਿਤਿ ਨ ਆਵਈ; ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ; ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ; ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ; ਤਿਸ ਕੈ ਪਾਇ ਲਗਾ ॥੨॥ ਵੈਸਾਖਿ ਧੀਰਨਿ ਕਿਉ ਵਾਢੀਆ; ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ; ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ; ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ; ਝੂਠੈ ਧੰਧੈ ਮੋਹੁ ॥ ਇਕਸੁ. ਹਰਿ ਕੇ ਨਾਮ ਬਿਨੁ; ਅਗੈ. ਲਈਅਹਿ ਖੋਹਿ ॥ ਦਯੁ ਵਿਸਾਰਿ. ਵਿਗੁਚਣਾ; ਪ੍ਰਭ ਬਿਨੁ. ਅਵਰੁ ਨ ਕੋਇ ॥ ਪ੍ਰੀਤਮ ਚਰਣੀ. ਜੋ ਲਗੇ; ਤਿਨ ਕੀ ਨਿਰਮਲ ਸੋਇ ॥
Источники и права