couponatlas.

Гуру Грантх Сахиб (гурмукхи): Анг 1333

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਹਰਿ ਨਾਮੁ ਜਪਹੁ; ਜਨ ਭਾਈ ॥ ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ; ਅਨਦਿਨੁ ਹਰਿ ਰਸਿ ਰਹਿਆ ਅਘਾਈ ॥੧॥ ਰਹਾਉ ॥ ਅਨਦਿਨੁ ਭਗਤਿ ਕਰਹੁ ਦਿਨੁ ਰਾਤੀ; ਇਸੁ ਜੁਗ ਕਾ ਲਾਹਾ ਭਾਈ ॥ ਸਦਾ ਜਨ ਨਿਰਮਲ, ਮੈਲੁ. ਨ ਲਾਗੈ; ਸਚਿ ਨਾਮਿ ਚਿਤੁ ਲਾਈ ॥੨॥ ਸੁਖੁ ਸੀਗਾਰੁ ਸਤਿਗੁਰੂ ਦਿਖਾਇਆ; ਨਾਮਿ ਵਡੀ ਵਡਿਆਈ ॥ ਅਖੁਟ ਭੰਡਾਰ ਭਰੇ, ਕਦੇ ਤੋਟਿ. ਨ ਆਵੈ; ਸਦਾ ਹਰਿ ਸੇਵਹੁ ਭਾਈ ॥੩॥ ਆਪੇ ਕਰਤਾ ਜਿਸ ਨੋ ਦੇਵੈ; ਤਿਸੁ ਵਸੈ ਮਨਿ ਆਈ ॥ ਨਾਨਕ ਨਾਮੁ ਧਿਆਇ ਸਦਾ ਤੂ; ਸਤਿਗੁਰਿ ਦੀਆ ਦਿਖਾਈ ॥੪॥੧॥ ਪ੍ਰਭਾਤੀ ਮਹਲਾ ੩ ॥ ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ; ਆਪੇ ਲੈਹੁ ਮਿਲਾਈ ॥ ਤੂ ਬਿਅੰਤੁ. ਤੇਰਾ ਅੰਤੁ, ਨ ਪਾਇਆ; ਸਬਦੇ ਦੇਹੁ ਬੁਝਾਈ ॥੧॥ ਹਰਿ ਜੀਉ; ਤੁਧੁ ਵਿਟਹੁ ਬਲਿ ਜਾਈ ॥ ਤਨੁ ਮਨੁ ਅਰਪੀ. ਤੁਧੁ ਆਗੈ ਰਾਖਉ; ਸਦਾ ਰਹਾਂ ਸਰਣਾਈ ॥੧॥ ਰਹਾਉ ॥ ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ; ਹਰਿ ਨਾਮੋ ਦੇਹਿ ਵਡਿਆਈ ॥ ਪੂਰੇ ਗੁਰ ਤੇ ਭਾਣਾ ਜਾਪੈ; ਅਨਦਿਨੁ ਸਹਜਿ ਸਮਾਈ ॥੨॥ ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ; ਆਪੇ ਬਖਸਿ ਮਿਲਾਈ ॥ ਤੇਰੈ ਭਾਣੈ. ਸਦਾ ਸੁਖੁ ਪਾਇਆ; ਗੁਰਿ. ਤ੍ਰਿਸਨਾ ਅਗਨਿ ਬੁਝਾਈ ॥੩॥ ਜੋ ਤੂ ਕਰਹਿ, ਸੁ ਹੋਵੈ ਕਰਤੇ; ਅਵਰੁ. ਨ ਕਰਣਾ ਜਾਈ ॥ ਨਾਨਕ ਨਾਵੈ ਜੇਵਡੁ, ਅਵਰੁ. ਨ ਦਾਤਾ; ਪੂਰੇ ਗੁਰ ਤੇ ਪਾਈ ॥੪॥੨॥ ਪ੍ਰਭਾਤੀ ਮਹਲਾ ੩ ॥ ਗੁਰਮੁਖਿ ਹਰਿ ਸਾਲਾਹਿਆ ਜਿੰਨਾ; ਤਿਨ ਸਲਾਹਿ ਹਰਿ ਜਾਤਾ ॥ ਵਿਚਹੁ ਭਰਮੁ ਗਇਆ ਹੈ ਦੂਜਾ; ਗੁਰ ਕੈ ਸਬਦਿ ਪਛਾਤਾ ॥੧॥ ਹਰਿ ਜੀਉ; ਤੂ ਮੇਰਾ ਇਕੁ ਸੋਈ ॥ ਤੁਧੁ ਜਪੀ. ਤੁਧੈ ਸਾਲਾਹੀ; ਗਤਿ ਮਤਿ. ਤੁਝ ਤੇ ਹੋਈ ॥੧॥ ਰਹਾਉ ॥ ਗੁਰਮੁਖਿ ਸਾਲਾਹਨਿ. ਸੇ ਸਾਦੁ ਪਾਇਨਿ; ਮੀਠਾ ਅੰਮ੍ਰਿਤੁ ਸਾਰੁ ॥ ਸਦਾ ਮੀਠਾ. ਕਦੇ ਨ ਫੀਕਾ; ਗੁਰਸਬਦੀ ਵੀਚਾਰੁ ॥੨॥ ਜਿਨਿ ਮੀਠਾ ਲਾਇਆ, ਸੋਈ ਜਾਣੈ; ਤਿਸੁ ਵਿਟਹੁ ਬਲਿ ਜਾਈ ॥ ਸਬਦਿ ਸਲਾਹੀ ਸਦਾ ਸੁਖਦਾਤਾ; ਵਿਚਹੁ ਆਪੁ ਗਵਾਈ ॥੩॥ ਸਤਿਗੁਰੁ ਮੇਰਾ ਸਦਾ ਹੈ ਦਾਤਾ; ਜੋ ਇਛੈ. ਸੋ ਫਲੁ ਪਾਏ ॥ ਨਾਨਕ ਨਾਮੁ ਮਿਲੈ ਵਡਿਆਈ; ਗੁਰਸਬਦੀ ਸਚੁ ਪਾਏ ॥੪॥੩॥ ਪ੍ਰਭਾਤੀ ਮਹਲਾ ੩ ॥ ਜੋ ਤੇਰੀ ਸਰਣਾਈ ਹਰਿ ਜੀਉ; ਤਿਨ. ਤੂ ਰਾਖਨ ਜੋਗੁ ॥ ਤੁਧੁ ਜੇਵਡੁ. ਮੈ ਅਵਰੁ, ਨ ਸੂਝੈ; ਨਾ ਕੋ ਹੋਆ, ਨ ਹੋਗੁ ॥੧॥ ਹਰਿ ਜੀਉ; ਸਦਾ ਤੇਰੀ ਸਰਣਾਈ ॥ ਜਿਉ ਭਾਵੈ. ਤਿਉ ਰਾਖਹੁ ਮੇਰੇ ਸੁਆਮੀ; ਏਹ ਤੇਰੀ ਵਡਿਆਈ ॥੧॥ ਰਹਾਉ ॥ ਜੋ ਤੇਰੀ ਸਰਣਾਈ ਹਰਿ ਜੀਉ; ਤਿਨ ਕੀ ਕਰਹਿ ਪ੍ਰਤਿਪਾਲ ॥
Источники и права