couponatlas.

Гуру Грантх Сахиб (гурмукхи): Анг 1334

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ; ਪੋਹਿ. ਨ ਸਕੈ ਜਮਕਾਲੁ ॥੨॥ ਤੇਰੀ ਸਰਣਾਈ ਸਚੀ ਹਰਿ ਜੀਉ; ਨਾ ਓਹ ਘਟੈ. ਨ ਜਾਇ ॥ ਜੋ ਹਰਿ ਛੋਡਿ, ਦੂਜੈ ਭਾਇ ਲਾਗੈ; ਓਹੁ ਜੰਮੈ ਤੈ ਮਰਿ ਜਾਇ ॥੩॥ ਜੋ ਤੇਰੀ ਸਰਣਾਈ ਹਰਿ ਜੀਉ; ਤਿਨਾ. ਦੂਖ ਭੂਖ ਕਿਛੁ ਨਾਹਿ ॥ ਨਾਨਕ ਨਾਮੁ ਸਲਾਹਿ ਸਦਾ ਤੂ; ਸਚੈ ਸਬਦਿ ਸਮਾਹਿ ॥੪॥੪॥ ਪ੍ਰਭਾਤੀ ਮਹਲਾ ੩ ॥ ਗੁਰਮੁਖਿ ਹਰਿ ਜੀਉ ਸਦਾ ਧਿਆਵਹੁ; ਜਬ ਲਗੁ ਜੀਅ ਪਰਾਨ ॥ ਗੁਰਸਬਦੀ. ਮਨੁ ਨਿਰਮਲੁ ਹੋਆ; ਚੂਕਾ ਮਨਿ ਅਭਿਮਾਨੁ ॥ ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ; ਹਰਿ ਕੈ ਨਾਮਿ ਸਮਾਨ ॥੧॥ ਮੇਰੇ ਮਨ; ਗੁਰ ਕੀ ਸਿਖ ਸੁਣੀਜੈ ॥ ਹਰਿ ਕਾ ਨਾਮੁ ਸਦਾ ਸੁਖਦਾਤਾ; ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥ ਮੂਲੁ ਪਛਾਣਨਿ. ਤਿਨ ਨਿਜ ਘਰਿ ਵਾਸਾ; ਸਹਜੇ ਹੀ ਸੁਖੁ ਹੋਈ ॥ ਗੁਰ ਕੈ ਸਬਦਿ. ਕਮਲੁ ਪਰਗਾਸਿਆ; ਹਉਮੈ ਦੁਰਮਤਿ ਖੋਈ ॥ ਸਭਨਾ ਮਹਿ ਏਕੋ ਸਚੁ ਵਰਤੈ; ਵਿਰਲਾ ਬੂਝੈ ਕੋਈ ॥੨॥ ਗੁਰਮਤੀ ਮਨੁ ਨਿਰਮਲੁ ਹੋਆ; ਅੰਮ੍ਰਿਤੁ ਤਤੁ ਵਖਾਨੈ ॥ ਹਰਿ ਕਾ ਨਾਮੁ ਸਦਾ ਮਨਿ ਵਸਿਆ; ਵਿਚਿ ਮਨ ਹੀ ਮਨੁ ਮਾਨੈ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ; ਜਿਤੁ ਆਤਮ ਰਾਮੁ ਪਛਾਨੈ ॥੩॥ ਮਾਨਸ ਜਨਮਿ. ਸਤਿਗੁਰੂ, ਨ ਸੇਵਿਆ; ਬਿਰਥਾ ਜਨਮੁ ਗਵਾਇਆ ॥ ਨਦਰਿ ਕਰੇ ਤਾਂ ਸਤਿਗੁਰੁ ਮੇਲੇ; ਸਹਜੇ ਸਹਜਿ ਸਮਾਇਆ ॥ ਨਾਨਕ. ਨਾਮੁ ਮਿਲੈ ਵਡਿਆਈ; ਪੂਰੈ ਭਾਗਿ ਧਿਆਇਆ ॥੪॥੫॥ ਪ੍ਰਭਾਤੀ ਮਹਲਾ ੩ ॥ ਆਪੇ ਭਾਂਤਿ ਬਣਾਏ, ਬਹੁ ਰੰਗੀ; ਸਿਸਟਿ ਉਪਾਇ. ਪ੍ਰਭਿ ਖੇਲੁ ਕੀਆ ॥ ਕਰਿ ਕਰਿ ਵੇਖੈ. ਕਰੇ ਕਰਾਏ; ਸਰਬ ਜੀਆ ਨੋ ਰਿਜਕੁ ਦੀਆ ॥੧॥ ਕਲੀ ਕਾਲ ਮਹਿ ਰਵਿਆ ਰਾਮੁ ॥ ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ; ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥ ਗੁਪਤਾ ਨਾਮੁ ਵਰਤੈ. ਵਿਚਿ ਕਲਜੁਗਿ; ਘਟਿ ਘਟਿ ਹਰਿ ਭਰਪੂਰਿ ਰਹਿਆ ॥ ਨਾਮੁ ਰਤਨੁ. ਤਿਨਾ ਹਿਰਦੈ ਪ੍ਰਗਟਿਆ; ਜੋ. ਗੁਰ ਸਰਣਾਈ ਭਜਿ ਪਇਆ ॥੨॥ ਇੰਦ੍ਰੀ ਪੰਚ. ਪੰਚੇ ਵਸਿ ਆਣੈ; ਖਿਮਾ ਸੰਤੋਖੁ ਗੁਰਮਤਿ ਪਾਵੈ ॥ ਸੋ ਧਨੁ ਧਨੁ. ਹਰਿ ਜਨੁ ਵਡ ਪੂਰਾ; ਜੋ ਭੈ ਬੈਰਾਗਿ, ਹਰਿ ਗੁਣ ਗਾਵੈ ॥੩॥ ਗੁਰ ਤੇ ਮੁਹੁ ਫੇਰੇ. ਜੇ ਕੋਈ; ਗੁਰ ਕਾ ਕਹਿਆ. ਨ ਚਿਤਿ ਧਰੈ ॥ ਕਰਿ ਆਚਾਰ. ਬਹੁ ਸੰਪਉ ਸੰਚੈ; ਜੋ ਕਿਛੁ ਕਰੈ. ਸੁ ਨਰਕਿ ਪਰੈ ॥੪॥ ਏਕੋ ਸਬਦੁ. ਏਕੋ ਪ੍ਰਭੁ ਵਰਤੈ; ਸਭ ਏਕਸੁ ਤੇ. ਉਤਪਤਿ ਚਲੈ ॥ ਨਾਨਕ ਗੁਰਮੁਖਿ ਮੇਲਿ ਮਿਲਾਏ; ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥ ਪ੍ਰਭਾਤੀ ਮਹਲਾ ੩ ॥ ਮੇਰੇ ਮਨ; ਗੁਰੁ ਅਪਣਾ ਸਾਲਾਹਿ ॥
Источники и права