couponatlas.

Гуру Грантх Сахиб (гурмукхи): Анг 1338

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਿਰਤ ਸੰਜੋਗੀ; ਪਾਇਆ ਭਾਲਿ ॥ ਸਾਧਸੰਗਤਿ ਮਹਿ; ਬਸੇ ਗੁਪਾਲ ॥ ਗੁਰ ਮਿਲਿ ਆਏ; ਤੁਮਰੈ ਦੁਆਰ ॥ ਜਨ ਨਾਨਕ; ਦਰਸਨੁ ਦੇਹੁ ਮੁਰਾਰਿ ॥੪॥੧॥ ਪ੍ਰਭਾਤੀ ਮਹਲਾ ੫ ॥ ਪ੍ਰਭ ਕੀ ਸੇਵਾ; ਜਨ ਕੀ ਸੋਭਾ ॥ ਕਾਮ ਕ੍ਰੋਧ ਮਿਟੇ ਤਿਸੁ ਲੋਭਾ ॥ ਨਾਮੁ ਤੇਰਾ; ਜਨ ਕੈ ਭੰਡਾਰਿ ॥ ਗੁਨ ਗਾਵਹਿ; ਪ੍ਰਭ ਦਰਸ ਪਿਆਰਿ ॥੧॥ ਤੁਮਰੀ ਭਗਤਿ ਪ੍ਰਭ. ਤੁਮਹਿ ਜਨਾਈ ॥ ਕਾਟਿ ਜੇਵਰੀ; ਜਨ ਲੀਏ ਛਡਾਈ ॥੧॥ ਰਹਾਉ ॥ ਜੋ ਜਨੁ ਰਾਤਾ; ਪ੍ਰਭ ਕੈ ਰੰਗਿ ॥ ਤਿਨਿ ਸੁਖੁ ਪਾਇਆ; ਪ੍ਰਭ ਕੈ ਸੰਗਿ ॥ ਜਿਸੁ ਰਸੁ ਆਇਆ; ਸੋਈ ਜਾਨੈ ॥ ਪੇਖਿ ਪੇਖਿ; ਮਨ ਮਹਿ ਹੈਰਾਨੈ ॥੨॥ ਸੋ ਸੁਖੀਆ; ਸਭ ਤੇ ਊਤਮੁ ਸੋਇ ॥ ਜਾ ਕੈ ਹ੍ਰਿਦੈ; ਵਸਿਆ ਪ੍ਰਭੁ ਸੋਇ ॥ ਸੋਈ ਨਿਹਚਲੁ; ਆਵੈ ਨ ਜਾਇ ॥ ਅਨਦਿਨੁ; ਪ੍ਰਭ ਕੇ ਹਰਿ ਗੁਣ ਗਾਇ ॥੩॥ ਤਾ ਕਉ ਕਰਹੁ; ਸਗਲ ਨਮਸਕਾਰੁ ॥ ਜਾ ਕੈ ਮਨਿ; ਪੂਰਨੁ ਨਿਰੰਕਾਰੁ ॥ ਕਰਿ ਕਿਰਪਾ; ਮੋਹਿ ਠਾਕੁਰ ਦੇਵਾ ॥ ਨਾਨਕੁ ਉਧਰੈ; ਜਨ ਕੀ ਸੇਵਾ ॥੪॥੨॥ ਪ੍ਰਭਾਤੀ ਮਹਲਾ ੫ ॥ ਗੁਨ ਗਾਵਤ; ਮਨਿ ਹੋਇ ਅਨੰਦ ॥ ਆਠ ਪਹਰ; ਸਿਮਰਉ ਭਗਵੰਤ ॥ ਜਾ ਕੈ ਸਿਮਰਨਿ; ਕਲਮਲ ਜਾਹਿ ॥ ਤਿਸੁ ਗੁਰ ਕੀ; ਹਮ ਚਰਨੀ ਪਾਹਿ ॥੧॥ ਸੁਮਤਿ ਦੇਵਹੁ; ਸੰਤ ਪਿਆਰੇ ॥ ਸਿਮਰਉ ਨਾਮੁ; ਮੋਹਿ ਨਿਸਤਾਰੇ ॥੧॥ ਰਹਾਉ ॥ ਜਿਨਿ ਗੁਰਿ ਕਹਿਆ; ਮਾਰਗੁ ਸੀਧਾ ॥ ਸਗਲ ਤਿਆਗਿ; ਨਾਮਿ ਹਰਿ ਗੀਧਾ ॥ ਤਿਸੁ ਗੁਰ ਕੈ; ਸਦਾ ਬਲਿ ਜਾਈਐ ॥ ਹਰਿ ਸਿਮਰਨੁ; ਜਿਸੁ ਗੁਰ ਤੇ ਪਾਈਐ ॥੨॥ ਬੂਡਤ ਪ੍ਰਾਨੀ; ਜਿਨਿ ਗੁਰਹਿ ਤਰਾਇਆ ॥ ਜਿਸੁ ਪ੍ਰਸਾਦਿ; ਮੋਹੈ ਨਹੀ. ਮਾਇਆ ॥ ਹਲਤੁ ਪਲਤੁ; ਜਿਨਿ ਗੁਰਹਿ ਸਵਾਰਿਆ ॥ ਤਿਸੁ ਗੁਰ ਊਪਰਿ; ਸਦਾ ਹਉ ਵਾਰਿਆ ॥੩॥ ਮਹਾ ਮੁਗਧ ਤੇ; ਕੀਆ ਗਿਆਨੀ ॥ ਗੁਰ ਪੂਰੇ ਕੀ; ਅਕਥ ਕਹਾਨੀ ॥ ਪਾਰਬ੍ਰਹਮ ਨਾਨਕ ਗੁਰਦੇਵ ॥ ਵਡੈ ਭਾਗਿ; ਪਾਈਐ ਹਰਿ ਸੇਵ ॥੪॥੩॥ ਪ੍ਰਭਾਤੀ ਮਹਲਾ ੫ ॥ ਸਗਲੇ ਦੂਖ ਮਿਟੇ. ਸੁਖ ਦੀਏ; ਅਪਨਾ ਨਾਮੁ ਜਪਾਇਆ ॥ ਕਰਿ ਕਿਰਪਾ ਅਪਨੀ ਸੇਵਾ ਲਾਏ; ਸਗਲਾ ਦੁਰਤੁ ਮਿਟਾਇਆ ॥੧॥ ਹਮ ਬਾਰਿਕ; ਸਰਨਿ ਪ੍ਰਭ ਦਇਆਲ ॥ ਅਵਗਣ ਕਾਟਿ. ਕੀਏ ਪ੍ਰਭਿ ਅਪੁਨੇ; ਰਾਖਿ ਲੀਏ. ਮੇਰੈ ਗੁਰ ਗੋਪਾਲਿ ॥੧॥ ਰਹਾਉ ॥ ਤਾਪ ਪਾਪ ਬਿਨਸੇ ਖਿਨ ਭੀਤਰਿ; ਭਏ ਕ੍ਰਿਪਾਲ ਗੁਸਾਈ ॥ ਸਾਸਿ ਸਾਸਿ ਪਾਰਬ੍ਰਹਮੁ ਅਰਾਧੀ; ਅਪੁਨੇ ਸਤਿਗੁਰ ਕੈ ਬਲਿ ਜਾਈ ॥੨॥ ਅਗਮ ਅਗੋਚਰੁ ਬਿਅੰਤੁ ਸੁਆਮੀ; ਤਾ ਕਾ ਅੰਤੁ. ਨ ਪਾਈਐ ॥ ਲਾਹਾ ਖਾਟਿ ਹੋਈਐ ਧਨਵੰਤਾ; ਅਪੁਨਾ ਪ੍ਰਭੂ ਧਿਆਈਐ ॥੩॥
Источники и права