couponatlas.

Гуру Грантх Сахиб (гурмукхи): Анг 1339

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਠ ਪਹਰ ਪਾਰਬ੍ਰਹਮੁ ਧਿਆਈ; ਸਦਾ ਸਦਾ ਗੁਨ ਗਾਇਆ ॥ ਕਹੁ ਨਾਨਕ. ਮੇਰੇ ਪੂਰੇ ਮਨੋਰਥ; ਪਾਰਬ੍ਰਹਮੁ ਗੁਰੁ ਪਾਇਆ ॥੪॥੪॥ ਪ੍ਰਭਾਤੀ ਮਹਲਾ ੫ ॥ ਸਿਮਰਤ ਨਾਮੁ; ਕਿਲਬਿਖ ਸਭਿ ਨਾਸੇ ॥ ਸਚੁ ਨਾਮੁ; ਗੁਰਿ ਦੀਨੀ ਰਾਸੇ ॥ ਪ੍ਰਭ ਕੀ ਦਰਗਹ; ਸੋਭਾਵੰਤੇ ॥ ਸੇਵਕ ਸੇਵਿ; ਸਦਾ ਸੋਹੰਤੇ ॥੧॥ ਹਰਿ ਹਰਿ ਨਾਮੁ; ਜਪਹੁ ਮੇਰੇ ਭਾਈ ॥ ਸਗਲੇ ਰੋਗ ਦੋਖ ਸਭਿ ਬਿਨਸਹਿ; ਅਗਿਆਨੁ ਅੰਧੇਰਾ ਮਨ ਤੇ ਜਾਈ ॥੧॥ ਰਹਾਉ ॥ ਜਨਮ ਮਰਨ; ਗੁਰਿ ਰਾਖੇ ਮੀਤ ॥ ਹਰਿ ਕੇ ਨਾਮ ਸਿਉ; ਲਾਗੀ ਪ੍ਰੀਤਿ ॥ ਕੋਟਿ ਜਨਮ ਕੇ; ਗਏ ਕਲੇਸ ॥ ਜੋ ਤਿਸੁ ਭਾਵੈ; ਸੋ ਭਲ ਹੋਸ ॥੨॥ ਤਿਸੁ ਗੁਰ ਕਉ; ਹਉ ਸਦ ਬਲਿ ਜਾਈ ॥ ਜਿਸੁ ਪ੍ਰਸਾਦਿ; ਹਰਿ ਨਾਮੁ ਧਿਆਈ ॥ ਐਸਾ ਗੁਰੁ; ਪਾਈਐ ਵਡਭਾਗੀ ॥ ਜਿਸੁ ਮਿਲਤੇ; ਰਾਮ ਲਿਵ ਲਾਗੀ ॥੩॥ ਕਰਿ ਕਿਰਪਾ; ਪਾਰਬ੍ਰਹਮ ਸੁਆਮੀ ॥ ਸਗਲ ਘਟਾ ਕੇ; ਅੰਤਰਜਾਮੀ ॥ ਆਠ ਪਹਰ; ਅਪੁਨੀ ਲਿਵ ਲਾਇ ॥ ਜਨੁ ਨਾਨਕੁ; ਪ੍ਰਭ ਕੀ ਸਰਨਾਇ ॥੪॥੫॥ ਪ੍ਰਭਾਤੀ ਮਹਲਾ ੫ ॥ ਕਰਿ ਕਿਰਪਾ; ਅਪੁਨੇ ਪ੍ਰਭਿ ਕੀਏ ॥ ਹਰਿ ਕਾ ਨਾਮੁ; ਜਪਨ ਕਉ ਦੀਏ ॥ ਆਠ ਪਹਰ; ਗੁਨ ਗਾਇ ਗੁਬਿੰਦ ॥ ਭੈ ਬਿਨਸੇ; ਉਤਰੀ ਸਭ ਚਿੰਦ ॥੧॥ ਉਬਰੇ. ਸਤਿਗੁਰ ਚਰਨੀ ਲਾਗਿ ॥ ਜੋ ਗੁਰੁ ਕਹੈ, ਸੋਈ ਭਲ ਮੀਠਾ; ਮਨ ਕੀ ਮਤਿ ਤਿਆਗਿ ॥੧॥ ਰਹਾਉ ॥ ਮਨਿ ਤਨਿ ਵਸਿਆ; ਹਰਿ ਪ੍ਰਭੁ ਸੋਈ ॥ ਕਲਿ ਕਲੇਸ; ਕਿਛੁ ਬਿਘਨੁ. ਨ ਹੋਈ ॥ ਸਦਾ ਸਦਾ ਪ੍ਰਭੁ; ਜੀਅ ਕੈ ਸੰਗਿ ॥ ਉਤਰੀ ਮੈਲੁ; ਨਾਮ ਕੈ ਰੰਗਿ ॥੨॥ ਚਰਨ ਕਮਲ ਸਿਉ; ਲਾਗੋ ਪਿਆਰੁ ॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਪ੍ਰਭ ਮਿਲਨ ਕਾ; ਮਾਰਗੁ ਜਾਨਾਂ ॥ ਭਾਇ ਭਗਤਿ; ਹਰਿ ਸਿਉ ਮਨੁ ਮਾਨਾਂ ॥੩॥ ਸੁਣਿ ਸਜਣ ਸੰਤ ਮੀਤ ਸੁਹੇਲੇ ॥ ਨਾਮੁ ਰਤਨੁ; ਹਰਿ ਅਗਹ ਅਤੋਲੇ ॥ ਸਦਾ ਸਦਾ ਪ੍ਰਭੁ ਗੁਣ ਨਿਧਿ ਗਾਈਐ ॥ ਕਹੁ ਨਾਨਕ; ਵਡਭਾਗੀ ਪਾਈਐ ॥੪॥੬॥ ਪ੍ਰਭਾਤੀ ਮਹਲਾ ੫ ॥ ਸੇ ਧਨਵੰਤ; ਸੇਈ ਸਚੁ ਸਾਹਾ ॥ ਹਰਿ ਕੀ ਦਰਗਹ; ਨਾਮੁ ਵਿਸਾਹਾ ॥੧॥ ਹਰਿ ਹਰਿ ਨਾਮੁ ਜਪਹੁ; ਮਨ ਮੀਤ ॥ ਗੁਰੁ ਪੂਰਾ ਪਾਈਐ ਵਡਭਾਗੀ; ਨਿਰਮਲ ਪੂਰਨ ਰੀਤਿ ॥੧॥ ਰਹਾਉ ॥ ਪਾਇਆ ਲਾਭੁ; ਵਜੀ ਵਾਧਾਈ ॥ ਸੰਤ ਪ੍ਰਸਾਦਿ; ਹਰਿ ਕੇ ਗੁਨ ਗਾਈ ॥੨॥ ਸਫਲ ਜਨਮੁ; ਜੀਵਨ ਪਰਵਾਣੁ ॥ ਗੁਰ ਪਰਸਾਦੀ; ਹਰਿ ਰੰਗੁ ਮਾਣੁ ॥੩॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਨਾਨਕ; ਗੁਰਮੁਖਿ ਉਤਰਹਿ ਪਾਰਿ ॥੪॥੭॥ ਪ੍ਰਭਾਤੀ ਮਹਲਾ ੫ ॥ ਗੁਰੁ ਪੂਰਾ; ਪੂਰੀ ਤਾ ਕੀ ਕਲਾ ॥
Источники и права