couponatlas.

Гуру Грантх Сахиб (гурмукхи): Анг 134

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਕੀ ਪ੍ਰਭ ਬੇਨਤੀ; ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ; ਜਾ ਸੰਤੁ ਭੇਟੈ ਹਰਿ ਸੋਇ ॥੩॥ ਹਰਿ ਜੇਠਿ ਜੁੜੰਦਾ ਲੋੜੀਐ; ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ; ਕਿਸੈ. ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ; ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ; ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ; ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ; ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ; ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ; ਨਾਨਕ. ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ; ਜਿਸ ਕੈ ਭਾਗੁ ਮਥੰਨਿ ॥੪॥ ਆਸਾੜੁ ਤਪੰਦਾ ਤਿਸੁ ਲਗੈ; ਹਰਿ ਨਾਹੁ. ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ; ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ; ਗਲਿ ਪਈਸੁ. ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ; ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ; ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ; ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ; ਤੇਰੇ ਦਰਸਨ ਹੋਇ ਪਿਆਸ ॥ ਪ੍ਰਭ. ਤੁਧੁ ਬਿਨੁ ਦੂਜਾ ਕੋ ਨਹੀ; ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ; ਜਿਸੁ ਮਨਿ ਹਰਿ ਚਰਣ ਨਿਵਾਸ ॥੫॥ ਸਾਵਣਿ ਸਰਸੀ ਕਾਮਣੀ; ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ; ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ; ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ; ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ; ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ; ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ; ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ. ਹਰਿ ਜੀ ਮਇਆ ਕਰਿ; ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ; ਜਿਨ ਰਾਮ ਨਾਮੁ ਉਰਿ ਹਾਰੁ ॥੬॥ ਭਾਦੁਇ. ਭਰਮਿ ਭੁਲਾਣੀਆ; ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ; ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ. ਦੇਹ ਬਿਨਸਸੀ; ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ; ਕਿਸੈ. ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ; ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ; ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ; ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ; ਚਰਣ ਬੋਹਿਥ. ਪ੍ਰਭ ਦੇਤੁ ॥ ਸੇ ਭਾਦੁਇ. ਨਰਕਿ ਨ ਪਾਈਅਹਿ; ਗੁਰੁ ਰਖਣ ਵਾਲਾ ਹੇਤੁ ॥੭॥ ਅਸੁਨਿ. ਪ੍ਰੇਮ ਉਮਾਹੜਾ; ਕਿਉ ਮਿਲੀਐ ਹਰਿ ਜਾਇ ॥
Источники и права