couponatlas.

Гуру Грантх Сахиб (гурмукхи): Анг 1340

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਕਾ ਸਬਦੁ; ਸਦਾ ਸਦ ਅਟਲਾ ॥ ਗੁਰ ਕੀ ਬਾਣੀ; ਜਿਸੁ ਮਨਿ ਵਸੈ ॥ ਦੂਖੁ ਦਰਦੁ ਸਭੁ; ਤਾ ਕਾ ਨਸੈ ॥੧॥ ਹਰਿ ਰੰਗਿ ਰਾਤਾ; ਮਨੁ ਰਾਮ ਗੁਨ ਗਾਵੈ ॥ ਮੁਕਤੋੁ, ਸਾਧੂ ਧੂਰੀ ਨਾਵੈ ॥੧॥ ਰਹਾਉ ॥ ਗੁਰ ਪਰਸਾਦੀ; ਉਤਰੇ ਪਾਰਿ ॥ ਭਉ ਭਰਮੁ ਬਿਨਸੇ ਬਿਕਾਰ ॥ ਮਨ ਤਨ ਅੰਤਰਿ; ਬਸੇ ਗੁਰ ਚਰਨਾ ॥ ਨਿਰਭੈ ਸਾਧ; ਪਰੇ ਹਰਿ ਸਰਨਾ ॥੨॥ ਅਨਦ ਸਹਜ ਰਸ; ਸੂਖ ਘਨੇਰੇ ॥ ਦੁਸਮਨੁ ਦੂਖੁ. ਨ ਆਵੈ ਨੇਰੇ ॥ ਗੁਰਿ ਪੂਰੈ; ਅਪੁਨੇ ਕਰਿ ਰਾਖੇ ॥ ਹਰਿ ਨਾਮੁ ਜਪਤ; ਕਿਲਬਿਖ ਸਭਿ ਲਾਥੇ ॥੩॥ ਸੰਤ ਸਾਜਨ ਸਿਖ; ਭਏ ਸੁਹੇਲੇ ॥ ਗੁਰਿ ਪੂਰੈ; ਪ੍ਰਭ ਸਿਉ ਲੈ ਮੇਲੇ ॥ ਜਨਮ ਮਰਨ ਦੁਖ ਫਾਹਾ ਕਾਟਿਆ ॥ ਕਹੁ ਨਾਨਕ; ਗੁਰਿ. ਪੜਦਾ ਢਾਕਿਆ ॥੪॥੮॥ ਪ੍ਰਭਾਤੀ ਮਹਲਾ ੫ ॥ ਸਤਿਗੁਰਿ ਪੂਰੈ; ਨਾਮੁ ਦੀਆ ॥ ਅਨਦ ਮੰਗਲ ਕਲਿਆਣ ਸਦਾ ਸੁਖੁ; ਕਾਰਜੁ ਸਗਲਾ ਰਾਸਿ ਥੀਆ ॥੧॥ ਰਹਾਉ ॥ ਚਰਨ ਕਮਲ ਗੁਰ ਕੇ; ਮਨਿ ਵੂਠੇ ॥ ਦੂਖ ਦਰਦ ਭ੍ਰਮ ਬਿਨਸੇ ਝੂਠੇ ॥੧॥ ਨਿਤ ਉਠਿ ਗਾਵਹੁ; ਪ੍ਰਭ ਕੀ ਬਾਣੀ ॥ ਆਠ ਪਹਰ; ਹਰਿ ਸਿਮਰਹੁ ਪ੍ਰਾਣੀ ॥੨॥ ਘਰਿ ਬਾਹਰਿ; ਪ੍ਰਭੁ ਸਭਨੀ ਥਾਈ ॥ ਸੰਗਿ ਸਹਾਈ; ਜਹ ਹਉ ਜਾਈ ॥੩॥ ਦੁਇ ਕਰ ਜੋੜਿ; ਕਰੀ ਅਰਦਾਸਿ ॥ ਸਦਾ ਜਪੇ ਨਾਨਕੁ ਗੁਣਤਾਸੁ ॥੪॥੯॥ ਪ੍ਰਭਾਤੀ ਮਹਲਾ ੫ ॥ ਪਾਰਬ੍ਰਹਮੁ ਪ੍ਰਭੁ ਸੁਘੜ ਸੁਜਾਣੁ ॥ ਗੁਰੁ ਪੂਰਾ ਪਾਈਐ ਵਡਭਾਗੀ; ਦਰਸਨ ਕਉ ਜਾਈਐ ਕੁਰਬਾਣੁ ॥੧॥ ਰਹਾਉ ॥ ਕਿਲਬਿਖ ਮੇਟੇ; ਸਬਦਿ ਸੰਤੋਖੁ ॥ ਨਾਮੁ ਅਰਾਧਨ; ਹੋਆ ਜੋਗੁ ॥ ਸਾਧਸੰਗਿ; ਹੋਆ ਪਰਗਾਸੁ ॥ ਚਰਨ ਕਮਲ; ਮਨ ਮਾਹਿ ਨਿਵਾਸੁ ॥੧॥ ਜਿਨਿ ਕੀਆ; ਤਿਨਿ ਲੀਆ ਰਾਖਿ ॥ ਪ੍ਰਭੁ ਪੂਰਾ; ਅਨਾਥ ਕਾ ਨਾਥੁ ॥ ਜਿਸਹਿ ਨਿਵਾਜੇ; ਕਿਰਪਾ ਧਾਰਿ ॥ ਪੂਰਨ ਕਰਮ ਤਾ ਕੇ ਆਚਾਰ ॥੨॥ ਗੁਣ ਗਾਵੈ ਨਿਤ ਨਿਤ; ਨਿਤ ਨਵੇ ॥ ਲਖ ਚਉਰਾਸੀਹ ਜੋਨਿ; ਨ ਭਵੇ ॥ ਈਹਾਂ ਊਹਾਂ; ਚਰਣ ਪੂਜਾਰੇ ॥ ਮੁਖੁ ਊਜਲੁ; ਸਾਚੇ ਦਰਬਾਰੇ ॥੩॥ ਜਿਸੁ ਮਸਤਕਿ; ਗੁਰਿ ਧਰਿਆ ਹਾਥੁ ॥ ਕੋਟਿ ਮਧੇ; ਕੋ ਵਿਰਲਾ ਦਾਸੁ ॥ ਜਲਿ ਥਲਿ ਮਹੀਅਲਿ; ਪੇਖੈ ਭਰਪੂਰਿ ॥ ਨਾਨਕ ਉਧਰਸਿ; ਤਿਸੁ ਜਨ ਕੀ ਧੂਰਿ ॥੪॥੧੦॥ ਪ੍ਰਭਾਤੀ ਮਹਲਾ ੫ ॥ ਕੁਰਬਾਣੁ ਜਾਈ; ਗੁਰ ਪੂਰੇ ਅਪਨੇ ॥ ਜਿਸੁ ਪ੍ਰਸਾਦਿ; ਹਰਿ ਹਰਿ ਜਪੁ ਜਪਨੇ ॥੧॥ ਰਹਾਉ ॥ ਅੰਮ੍ਰਿਤ ਬਾਣੀ; ਸੁਣਤ ਨਿਹਾਲ ॥ ਬਿਨਸਿ ਗਏ; ਬਿਖਿਆ ਜੰਜਾਲ ॥੧॥ ਸਾਚ ਸਬਦ ਸਿਉ; ਲਾਗੀ ਪ੍ਰੀਤਿ ॥ ਹਰਿ ਪ੍ਰਭੁ ਅਪੁਨਾ; ਆਇਆ ਚੀਤਿ ॥੨॥ ਨਾਮੁ ਜਪਤ; ਹੋਆ ਪਰਗਾਸੁ ॥
Источники и права