couponatlas.

Гуру Грантх Сахиб (гурмукхи): Анг 1344

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪ੍ਰਭਾਤੀ ਮਹਲਾ ੧ ਦਖਣੀ ॥ ਗੋਤਮੁ ਤਪਾ. ਅਹਿਲਿਆ ਇਸਤ੍ਰੀ; ਤਿਸੁ ਦੇਖਿ ਇੰਦ੍ਰੁ ਲੁਭਾਇਆ ॥ ਸਹਸ ਸਰੀਰ ਚਿਹਨ ਭਗ ਹੂਏ; ਤਾ ਮਨਿ ਪਛੋਤਾਇਆ ॥੧॥ ਕੋਈ ਜਾਣਿ. ਨ ਭੂਲੈ ਭਾਈ ॥ ਸੋ ਭੂਲੈ. ਜਿਸੁ ਆਪਿ ਭੁਲਾਏ; ਬੂਝੈ ਜਿਸੈ ਬੁਝਾਈ ॥੧॥ ਰਹਾਉ ॥ ਤਿਨਿ ਹਰੀ ਚੰਦਿ. ਪ੍ਰਿਥਮੀ ਪਤਿ ਰਾਜੈ; ਕਾਗਦਿ. ਕੀਮ. ਨ ਪਾਈ ॥ ਅਉਗਣੁ ਜਾਣੈ. ਤ ਪੁੰਨ ਕਰੇ ਕਿਉ; ਕਿਉ ਨੇਖਾਸਿ ਬਿਕਾਈ ॥੨॥ ਕਰਉ ਅਢਾਈ. ਧਰਤੀ ਮਾਂਗੀ; ਬਾਵਨ ਰੂਪਿ ਬਹਾਨੈ ॥ ਕਿਉ ਪਇਆਲਿ ਜਾਇ. ਕਿਉ ਛਲੀਐ; ਜੇ ਬਲਿ ਰੂਪੁ ਪਛਾਨੈ ॥੩॥ ਰਾਜਾ ਜਨਮੇਜਾ ਦੇ ਮਤਂ‍ੀ; ਬਰਜਿ ਬਿਆਸਿ ਪੜੑਾਇਆ ॥ ਤਿਨੑਿ ਕਰਿ ਜਗ ਅਠਾਰਹ ਘਾਏ; ਕਿਰਤੁ. ਨ ਚਲੈ ਚਲਾਇਆ ॥੪॥ ਗਣਤ. ਨ ਗਣਂ‍ੀ, ਹੁਕਮੁ ਪਛਾਣਾ; ਬੋਲੀ ਭਾਇ ਸੁਭਾਈ ॥ ਜੋ ਕਿਛੁ ਵਰਤੈ. ਤੁਧੈ ਸਲਾਹਂ‍ੀ; ਸਭ ਤੇਰੀ ਵਡਿਆਈ ॥੫॥ ਗੁਰਮੁਖਿ ਅਲਿਪਤੁ. ਲੇਪੁ ਕਦੇ, ਨ ਲਾਗੈ; ਸਦਾ ਰਹੈ ਸਰਣਾਈ ॥ ਮਨਮੁਖੁ ਮੁਗਧੁ. ਆਗੈ ਚੇਤੈ ਨਾਹੀ; ਦੁਖਿ ਲਾਗੈ ਪਛੁਤਾਈ ॥੬॥ ਆਪੇ ਕਰੇ ਕਰਾਏ ਕਰਤਾ; ਜਿਨਿ ਏਹ ਰਚਨਾ ਰਚੀਐ ॥ ਹਰਿ ਅਭਿਮਾਨੁ. ਨ ਜਾਈ ਜੀਅਹੁ; ਅਭਿਮਾਨੇ ਪੈ ਪਚੀਐ ॥੭॥ ਭੁਲਣ ਵਿਚਿ ਕੀਆ ਸਭੁ ਕੋਈ; ਕਰਤਾ ਆਪਿ. ਨ ਭੁਲੈ ॥ ਨਾਨਕ. ਸਚਿ ਨਾਮਿ ਨਿਸਤਾਰਾ; ਕੋ ਗੁਰ ਪਰਸਾਦਿ ਅਘੁਲੈ ॥੮॥੪॥ ਪ੍ਰਭਾਤੀ ਮਹਲਾ ੧ ॥ ਆਖਣਾ ਸੁਨਣਾ; ਨਾਮੁ ਅਧਾਰੁ ॥ ਧੰਧਾ ਛੁਟਕਿ ਗਇਆ ਵੇਕਾਰੁ ॥ ਜਿਉ ਮਨਮੁਖਿ; ਦੂਜੈ ਪਤਿ ਖੋਈ ॥ ਬਿਨੁ ਨਾਵੈ; ਮੈ ਅਵਰੁ. ਨ ਕੋਈ ॥੧॥ ਸੁਣਿ ਮਨ ਅੰਧੇ; ਮੂਰਖ ਗਵਾਰ ॥ ਆਵਤ ਜਾਤ ਲਾਜ. ਨਹੀ ਲਾਗੈ; ਬਿਨੁ ਗੁਰ. ਬੂਡੈ ਬਾਰੋ ਬਾਰ ॥੧॥ ਰਹਾਉ ॥ ਇਸੁ ਮਨ; ਮਾਇਆ ਮੋਹਿ ਬਿਨਾਸੁ ॥ ਧੁਰਿ ਹੁਕਮੁ ਲਿਖਿਆ; ਤਾਂ ਕਹੀਐ ਕਾਸੁ ॥ ਗੁਰਮੁਖਿ ਵਿਰਲਾ; ਚੀਨੑੈ ਕੋਈ ॥ ਨਾਮ ਬਿਹੂਨਾ; ਮੁਕਤਿ. ਨ ਹੋਈ ॥੨॥ ਭ੍ਰਮਿ ਭ੍ਰਮਿ ਡੋਲੈ; ਲਖ ਚਉਰਾਸੀ ॥ ਬਿਨੁ ਗੁਰ ਬੂਝੇ; ਜਮ ਕੀ ਫਾਸੀ ॥ ਇਹੁ ਮਨੂਆ; ਖਿਨੁ ਖਿਨੁ ਊਭਿ ਪਇਆਲਿ ॥ ਗੁਰਮੁਖਿ ਛੂਟੈ; ਨਾਮੁ ਸਮੑਾਲਿ ॥੩॥ ਆਪੇ ਸਦੇ; ਢਿਲ. ਨ ਹੋਇ ॥ ਸਬਦਿ ਮਰੈ; ਸਹਿਲਾ ਜੀਵੈ ਸੋਇ ॥ ਬਿਨੁ ਗੁਰ ਸੋਝੀ; ਕਿਸੈ. ਨ ਹੋਇ ॥ ਆਪੇ ਕਰੈ ਕਰਾਵੈ ਸੋਇ ॥੪॥ ਝਗੜੁ ਚੁਕਾਵੈ; ਹਰਿ ਗੁਣ ਗਾਵੈ ॥ ਪੂਰਾ ਸਤਿਗੁਰੁ; ਸਹਜਿ ਸਮਾਵੈ ॥ ਇਹੁ ਮਨੁ ਡੋਲਤ; ਤਉ ਠਹਰਾਵੈ ॥ ਸਚੁ ਕਰਣੀ ਕਰਿ; ਕਾਰ ਕਮਾਵੈ ॥੫॥ ਅੰਤਰਿ ਜੂਠਾ; ਕਿਉ ਸੁਚਿ ਹੋਇ ॥ ਸਬਦੀ ਧੋਵੈ; ਵਿਰਲਾ ਕੋਇ ॥ ਗੁਰਮੁਖਿ ਕੋਈ; ਸਚੁ ਕਮਾਵੈ ॥ ਆਵਣੁ ਜਾਣਾ; ਠਾਕਿ ਰਹਾਵੈ ॥੬॥
Источники и права