couponatlas.

Гуру Грантх Сахиб (гурмукхи): Анг 1345

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਉ ਖਾਣਾ ਪੀਣਾ; ਸੁਖੁ ਸਾਰੁ ॥ ਹਰਿ ਜਨ ਸੰਗਤਿ; ਪਾਵੈ ਪਾਰੁ ॥ ਸਚੁ ਬੋਲੈ; ਬੋਲਾਵੈ ਪਿਆਰੁ ॥ ਗੁਰ ਕਾ ਸਬਦੁ; ਕਰਣੀ ਹੈ ਸਾਰੁ ॥੭॥ ਹਰਿ ਜਸੁ; ਕਰਮੁ ਧਰਮੁ ਪਤਿ ਪੂਜਾ ॥ ਕਾਮ ਕ੍ਰੋਧ; ਅਗਨੀ ਮਹਿ ਭੂੰਜਾ ॥ ਹਰਿ ਰਸੁ ਚਾਖਿਆ; ਤਉ ਮਨੁ ਭੀਜਾ ॥ ਪ੍ਰਣਵਤਿ ਨਾਨਕੁ; ਅਵਰੁ. ਨ ਦੂਜਾ ॥੮॥੫॥ ਪ੍ਰਭਾਤੀ ਮਹਲਾ ੧ ॥ ਰਾਮ ਨਾਮੁ ਜਪਿ; ਅੰਤਰਿ ਪੂਜਾ ॥ ਗੁਰਸਬਦੁ ਵੀਚਾਰਿ; ਅਵਰੁ. ਨਹੀ ਦੂਜਾ ॥੧॥ ਏਕੋ ਰਵਿ ਰਹਿਆ; ਸਭ ਠਾਈ ॥ ਅਵਰੁ. ਨ ਦੀਸੈ; ਕਿਸੁ ਪੂਜ ਚੜਾਈ ॥੧॥ ਰਹਾਉ ॥ ਮਨੁ ਤਨੁ ਆਗੈ; ਜੀਅੜਾ ਤੁਝ ਪਾਸਿ ॥ ਜਿਉ ਭਾਵੈ; ਤਿਉ ਰਖਹੁ ਅਰਦਾਸਿ ॥੨॥ ਸਚੁ ਜਿਹਵਾ; ਹਰਿ ਰਸਨ ਰਸਾਈ ॥ ਗੁਰਮਤਿ ਛੂਟਸਿ; ਪ੍ਰਭ ਸਰਣਾਈ ॥੩॥ ਕਰਮ ਧਰਮ ਪ੍ਰਭਿ ਮੇਰੈ ਕੀਏ ॥ ਨਾਮੁ ਵਡਾਈ; ਸਿਰਿ ਕਰਮਾਂ ਕੀਏ ॥੪॥ ਸਤਿਗੁਰ ਕੈ ਵਸਿ; ਚਾਰਿ ਪਦਾਰਥ ॥ ਤੀਨਿ ਸਮਾਏ; ਏਕ ਕ੍ਰਿਤਾਰਥ ॥੫॥ ਸਤਿਗੁਰਿ. ਦੀਏ ਮੁਕਤਿ ਧਿਆਨਾਂ ॥ ਹਰਿ ਪਦੁ ਚੀਨੑਿ; ਭਏ ਪਰਧਾਨਾ ॥੬॥ ਮਨੁ ਤਨੁ ਸੀਤਲੁ; ਗੁਰਿ. ਬੂਝ ਬੁਝਾਈ ॥ ਪ੍ਰਭੁ ਨਿਵਾਜੇ; ਕਿਨਿ. ਕੀਮਤਿ ਪਾਈ ॥੭॥ ਕਹੁ ਨਾਨਕ; ਗੁਰਿ. ਬੂਝ ਬੁਝਾਈ ॥ ਨਾਮ ਬਿਨਾ ਗਤਿ; ਕਿਨੈ. ਨ ਪਾਈ ॥੮॥੬॥ ਪ੍ਰਭਾਤੀ ਮਹਲਾ ੧ ॥ ਇਕਿ ਧੁਰਿ ਬਖਸਿ ਲਏ ਗੁਰਿ ਪੂਰੈ; ਸਚੀ ਬਣਤ ਬਣਾਈ ॥ ਹਰਿ ਰੰਗ ਰਾਤੇ. ਸਦਾ ਰੰਗੁ ਸਾਚਾ; ਦੁਖ ਬਿਸਰੇ ਪਤਿ ਪਾਈ ॥੧॥ ਝੂਠੀ ਦੁਰਮਤਿ ਕੀ ਚਤੁਰਾਈ ॥ ਬਿਨਸਤ ਬਾਰ; ਨ ਲਾਗੈ ਕਾਈ ॥੧॥ ਰਹਾਉ ॥ ਮਨਮੁਖ ਕਉ ਦੁਖੁ ਦਰਦੁ ਵਿਆਪਸਿ; ਮਨਮੁਖਿ ਦੁਖੁ. ਨ ਜਾਈ ॥ ਸੁਖ ਦੁਖ ਦਾਤਾ ਗੁਰਮੁਖਿ ਜਾਤਾ; ਮੇਲਿ ਲਏ ਸਰਣਾਈ ॥੨॥ ਮਨਮੁਖ ਤੇ ਅਭ ਭਗਤਿ. ਨ ਹੋਵਸਿ; ਹਉਮੈ ਪਚਹਿ ਦਿਵਾਨੇ ॥ ਇਹੁ ਮਨੂਆ ਖਿਨੁ ਊਭਿ ਪਇਆਲੀ; ਜਬ ਲਗਿ ਸਬਦ. ਨ ਜਾਨੇ ॥੩॥ ਭੂਖ ਪਿਆਸਾ ਜਗੁ ਭਇਆ; ਤਿਪਤਿ ਨਹੀ. ਬਿਨੁ ਸਤਿਗੁਰ ਪਾਏ ॥ ਸਹਜੈ ਸਹਜੁ ਮਿਲੈ. ਸੁਖੁ ਪਾਈਐ; ਦਰਗਹ ਪੈਧਾ ਜਾਏ ॥੪॥ ਦਰਗਹ ਦਾਨਾ ਬੀਨਾ ਇਕੁ ਆਪੇ; ਨਿਰਮਲ ਗੁਰ ਕੀ ਬਾਣੀ ॥ ਆਪੇ ਸੁਰਤਾ. ਸਚੁ ਵੀਚਾਰਸਿ; ਆਪੇ ਬੂਝੈ ਪਦੁ ਨਿਰਬਾਣੀ ॥੫॥ ਜਲੁ ਤਰੰਗ. ਅਗਨੀ ਪਵਨੈ ਫੁਨਿ; ਤ੍ਰੈ ਮਿਲਿ ਜਗਤੁ ਉਪਾਇਆ ॥ ਐਸਾ ਬਲੁ ਛਲੁ ਤਿਨ ਕਉ ਦੀਆ; ਹੁਕਮੀ ਠਾਕਿ ਰਹਾਇਆ ॥੬॥ ਐਸੇ ਜਨ ਵਿਰਲੇ ਜਗ ਅੰਦਰਿ; ਪਰਖਿ ਖਜਾਨੈ ਪਾਇਆ ॥ ਜਾਤਿ ਵਰਨ ਤੇ. ਭਏ ਅਤੀਤਾ; ਮਮਤਾ ਲੋਭੁ ਚੁਕਾਇਆ ॥੭॥ ਨਾਮਿ ਰਤੇ. ਤੀਰਥ ਸੇ ਨਿਰਮਲ; ਦੁਖੁ ਹਉਮੈ ਮੈਲੁ ਚੁਕਾਇਆ ॥ ਨਾਨਕੁ. ਤਿਨ ਕੇ ਚਰਨ ਪਖਾਲੈ; ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥
Источники и права