couponatlas.

Гуру Грантх Сахиб (гурмукхи): Анг 1346

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪ੍ਰਭਾਤੀ ਮਹਲਾ ੩ ਬਿਭਾਸ ॥ ੴ ਸਤਿਗੁਰ ਪ੍ਰਸਾਦਿ ॥ ਗੁਰ ਪਰਸਾਦੀ ਵੇਖੁ ਤੂ; ਹਰਿ ਮੰਦਰੁ ਤੇਰੈ ਨਾਲਿ ॥ ਹਰਿ ਮੰਦਰੁ ਸਬਦੇ ਖੋਜੀਐ; ਹਰਿ ਨਾਮੋ ਲੇਹੁ ਸਮੑਾਲਿ ॥੧॥ ਮਨ ਮੇਰੇ; ਸਬਦਿ ਰਪੈ ਰੰਗੁ ਹੋਇ ॥ ਸਚੀ ਭਗਤਿ ਸਚਾ ਹਰਿ ਮੰਦਰੁ; ਪ੍ਰਗਟੀ ਸਾਚੀ ਸੋਇ ॥੧॥ ਰਹਾਉ ॥ ਹਰਿ ਮੰਦਰੁ ਏਹੁ ਸਰੀਰੁ ਹੈ; ਗਿਆਨਿ ਰਤਨਿ ਪਰਗਟੁ ਹੋਇ ॥ ਮਨਮੁਖ ਮੂਲੁ. ਨ ਜਾਣਨੀ; ਮਾਣਸਿ. ਹਰਿ ਮੰਦਰੁ ਨ ਹੋਇ ॥੨॥ ਹਰਿ ਮੰਦਰੁ ਹਰਿ ਜੀਉ ਸਾਜਿਆ; ਰਖਿਆ ਹੁਕਮਿ ਸਵਾਰਿ ॥ ਧੁਰਿ ਲੇਖੁ ਲਿਖਿਆ ਸੁ ਕਮਾਵਣਾ; ਕੋਇ. ਨ ਮੇਟਣਹਾਰੁ ॥੩॥ ਸਬਦੁ ਚੀਨੑਿ ਸੁਖੁ ਪਾਇਆ; ਸਚੈ ਨਾਇ ਪਿਆਰ ॥ ਹਰਿ ਮੰਦਰੁ ਸਬਦੇ ਸੋਹਣਾ; ਕੰਚਨੁ ਕੋਟੁ ਅਪਾਰ ॥੪॥ ਹਰਿ ਮੰਦਰੁ. ਏਹੁ ਜਗਤੁ ਹੈ; ਗੁਰ ਬਿਨੁ. ਘੋਰੰਧਾਰ ॥ ਦੂਜਾ ਭਾਉ ਕਰਿ ਪੂਜਦੇ; ਮਨਮੁਖ ਅੰਧ ਗਵਾਰ ॥੫॥ ਜਿਥੈ ਲੇਖਾ ਮੰਗੀਐ; ਤਿਥੈ ਦੇਹ ਜਾਤਿ. ਨ ਜਾਇ ॥ ਸਾਚਿ ਰਤੇ ਸੇ ਉਬਰੇ; ਦੁਖੀਏ ਦੂਜੈ ਭਾਇ ॥੬॥ ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ; ਨਾ ਬੂਝਹਿ. ਮੁਗਧ ਗਵਾਰ ॥ ਗੁਰ ਪਰਸਾਦੀ ਚੀਨੑਿਆ; ਹਰਿ ਰਾਖਿਆ ਉਰਿ ਧਾਰਿ ॥੭॥ ਗੁਰ ਕੀ ਬਾਣੀ. ਗੁਰ ਤੇ ਜਾਤੀ; ਜਿ ਸਬਦਿ ਰਤੇ ਰੰਗੁ ਲਾਇ ॥ ਪਵਿਤੁ ਪਾਵਨ ਸੇ ਜਨ ਨਿਰਮਲ; ਹਰਿ ਕੈ ਨਾਮਿ ਸਮਾਇ ॥੮॥ ਹਰਿ ਮੰਦਰੁ ਹਰਿ ਕਾ ਹਾਟੁ ਹੈ; ਰਖਿਆ ਸਬਦਿ ਸਵਾਰਿ ॥ ਤਿਸੁ ਵਿਚਿ ਸਉਦਾ, ਏਕੁ ਨਾਮੁ; ਗੁਰਮੁਖਿ ਲੈਨਿ. ਸਵਾਰਿ ॥੯॥ ਹਰਿ ਮੰਦਰ ਮਹਿ, ਮਨੁ ਲੋਹਟੁ ਹੈ; ਮੋਹਿਆ ਦੂਜੈ ਭਾਇ ॥ ਪਾਰਸਿ ਭੇਟਿਐ. ਕੰਚਨੁ ਭਇਆ; ਕੀਮਤਿ ਕਹੀ. ਨ ਜਾਇ ॥੧੦॥ ਹਰਿ ਮੰਦਰ ਮਹਿ ਹਰਿ ਵਸੈ; ਸਰਬ ਨਿਰੰਤਰਿ ਸੋਇ ॥ ਨਾਨਕ ਗੁਰਮੁਖਿ ਵਣਜੀਐ; ਸਚਾ ਸਉਦਾ ਹੋਇ ॥੧੧॥੧॥ ਪ੍ਰਭਾਤੀ ਮਹਲਾ ੩ ॥ ਭੈ ਭਾਇ ਜਾਗੇ, ਸੇ ਜਨ ਜਾਗ੍ਰਣ ਕਰਹਿ; ਹਉਮੈ ਮੈਲੁ ਉਤਾਰਿ ॥ ਸਦਾ ਜਾਗਹਿ. ਘਰੁ ਅਪਣਾ ਰਾਖਹਿ; ਪੰਚ ਤਸਕਰ ਕਾਢਹਿ ਮਾਰਿ ॥੧॥ ਮਨ ਮੇਰੇ; ਗੁਰਮੁਖਿ ਨਾਮੁ ਧਿਆਇ ॥ ਜਿਤੁ ਮਾਰਗਿ ਹਰਿ ਪਾਈਐ; ਮਨ ਸੇਈ ਕਰਮ ਕਮਾਇ ॥੧॥ ਰਹਾਉ ॥ ਗੁਰਮੁਖਿ ਸਹਜ ਧੁਨਿ ਊਪਜੈ; ਦੁਖੁ ਹਉਮੈ ਵਿਚਹੁ ਜਾਇ ॥ ਹਰਿ ਨਾਮਾ ਹਰਿ ਮਨਿ ਵਸੈ; ਸਹਜੇ ਹਰਿ ਗੁਣ ਗਾਇ ॥੨॥ ਗੁਰਮਤੀ ਮੁਖ ਸੋਹਣੇ; ਹਰਿ ਰਾਖਿਆ ਉਰਿ ਧਾਰਿ ॥ ਐਥੈ ਓਥੈ ਸੁਖੁ ਘਣਾ; ਜਪਿ ਹਰਿ ਹਰਿ ਉਤਰੇ ਪਾਰਿ ॥੩॥
Источники и права